spot_img
Homeਮਾਝਾਗੁਰਦਾਸਪੁਰਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਗੁਰਦਾਸਪੁਰ, 25 ਅਕਤੂਬਰ (  ਮੁਨੀਰਾ ਸਲਾਮ ਤਾਰੀ ) ਸ੍ਰੀ  ਸੰਜੇ ਸ਼ਰਮਾ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਗੁਰਦਾਸਪੁਰ ਨੇ ਜਾਣਕਾਰੀ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ 24 ਅਕਤੂਬਰ ਤੱਕ 433687 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 418186 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਵਲੋਂ 153657, ਮਾਰਕਫੈੱਡ ਵਲੋਂ 104708, ਪਨਸਪ ਵਲੋਂ 98538, ਵੇਅਰਹਾਊਸ ਵਲੋਂ 57804, ਐਫ.ਸੀ.ਆਈ ਵਲੋਂ 2402 ਅਤੇ ਟਰੇਡਰਜ਼ ਵਲੋਂ 1077 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ

              ਉਨਾਂ ਅੱਗੇ ਦੱਸਿਆ ਕਿ ਕਿਸਾਨਾਂ 538.15 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 72 ਫੀਸਦ ਬਣਦੀ ਹੈ। ਉਨਾਂ ਦੱਸਿਆ ਕਿ ਮੰਡੀਆਂ ਵਿਚੋਂ 88 ਫੀਸਦ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ

                       ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਰਾਤ ਵੇਲੇ ਅਤੇ ਤੜਕਸਾਰ ਫਸਲ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ।  ਉਨਾਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਨਾੜ ਨੂੰ ਅੱਗ ਨਾ ਲਾਉਣ। ਇਸ ਸਾਲ ਮੰਡੀਆਂ ਵਿਚ ਕਰੀਬ 7 ਲੱਖ 03 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments