spot_img
Homeਮਾਝਾਗੁਰਦਾਸਪੁਰਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ਉਤੇ 28 ਅਤੇ 29 ਅਕਤੂਬਰ ਨੂੰ...

ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ਉਤੇ 28 ਅਤੇ 29 ਅਕਤੂਬਰ ਨੂੰ ਲੱਗਣਗੇ ਸੁਵਿਧਾ ਕੈਂਪ – ਡਿਪਟੀ ਕਮਿਸ਼ਨਰ

ਬਟਾਲਾ, 27 ਅਕਤੂਬਰ (ਮੁਨੀਰਾ ਸਲਾਮ ਤਾਰੀ) – ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 28 ਅਤੇ 29 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹਾ ਸਦਰ ਮੁਕਾਮ ਦੇ ਨਾਲ ਹਰ ਤਹਿਸੀਲ ਵਿੱਚ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੈਂਪ ਜ਼ਿਲਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ, ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ, ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ, ਬੀ.ਡੀ.ਪੀ.ਓ. ਦਫ਼ਤਰ ਕਲਾਨੌਰ ਅਤੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਇਹ ਸੁਵਿਧਾ ਕੈਂਪ ਲੱਗਣਗੇ।

ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਕੱਚੇ ਮਕਾਨਾਂ ਲਈ ਪੀ.ਐੱਮ. ਅਵਾਸ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ, ਅਸ਼ੀਰਵਾਦ ਸਕੀਮ, ਸਕਾਲਰਸ਼ਿਪ ਸਕੀਮ, ਐੱਸ.ਸੀ. ਬੀ.ਸੀ.ਕਾਰਪੋਰੇਸ਼ਨ/ ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਨਰੇਗਾ ਜਾਬ ਕਾਰਡ, ਕੋਈ ਹੋਰ ਸਰਕਾਰੀ ਸਕੀਮ ਅਧੀਨ ਲਾਭ, 2 ਕਿਲੋਵਾਟ ਲੋਡ ਤੱਕ ਦੇ ਖਪਤਕਾਰਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ੀ ਦੇ ਸਰਟੀਫਿਕੇਟ ਅਤੇ ਪੈਂਡਿੰਗ ਸੀ.ਐੱਲ.ਯੂ ਕੇਸ/ ਨਕਸ਼ੇ ਆਦਿ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਦੋ ਰੋਜ਼ਾ ਇਨਾਂ ਕੈਂਪਾਂ ਵਿੱਚ ਸਾਰੇ ਵਿਭਾਗਾਂ ਵੱਲੋਂ ਵਿਸ਼ੇਸ਼ ਕਾਊਂਟਰ ਲਗਾ ਕੇ ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਤੇ ਫਾਰਮ ਪ੍ਰਾਪਤ ਕੀਤੇ ਜਾਣਗੇ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਕੈਂਪਾਂ ਨੂੰ ਸਫਲ ਬਣਾਉਣ ਲਈ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਵਿਧਾਇਕਾਂ, ਕੌਂਸਲਰਾਂ ਅਤੇ ਪੰਚਾਂ-ਸਰਪੰਚਾਂ ਦਾ ਸਹਿਯੋਗ ਵੀ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਵਿਚ ਲੱਗਣ ਵਾਲੇ ਇੰਨਾਂ ਕੈਂਪਾਂ ਦਾ ਲਾਹਾ ਜ਼ਰੂਰ ਲੈਣ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments