spot_img
Homeਮਾਝਾਗੁਰਦਾਸਪੁਰਸਾਵਧਾਨੀ ਵਰਤ ਕੇ ਡੇਂਗੂ ਵਰਗੀ ਭਿਆਨਕ ਬਿਮਾਰੀ ਤੋਂ ਬਚਾਅ ਕੀਤਾ ਜਾ ਸਕਦਾ...

ਸਾਵਧਾਨੀ ਵਰਤ ਕੇ ਡੇਂਗੂ ਵਰਗੀ ਭਿਆਨਕ ਬਿਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ – ਡਾ. ਲਲਿਤ ਮੋਹਨ

ਬਟਾਲਾ, 27 ਅਕਤੂਬਰ (ਮੁਨੀਰਾ ਸਲਾਮ ਤਾਰੀ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਲਲਿਤ ਮੋਹਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਆਪਣੇ ਘਰਾਂ ਅਤੇ ਕੰਮ ਵਾਲੇ ਥਾਵਾਂ ’ਤੇ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ, ਛੱਤਾਂ ਤੇ ਪਏ ਕਬਾੜ ਦੇ ਸਮਾਨ, ਟਾਇਰਾਂ ਆਦਿ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ ਤਾਂ ਜੋ ਡੇਂਗੂ ਦੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

ਡਾ. ਲਲਿਤ ਮੋਹਨ ਨੇ ਕਿਹਾ ਕਿ ਡੇਂਗੂ ਅਤੇ ਚਿਨਗੁਨੀਆ ਇਲਾਜ ਯੋਗ ਹਨ ਅਤੇ ਇਨਾਂ ਬਿਮਾਰੀਆਂ ਦੇ ਟੈਸਟ ਅਤੇ ਇਲਾਜ ਦੀ ਸਹੂਲਤ ਸਿਵਲ ਹਸਪਤਾਲ ਬਟਾਲਾ ਵਿੱਚ ਉਪਲੱਬਧ ਹੈ। ਉਨਾਂ ਦੱਸਿਆ ਕਿ ਡੇਂਗੂ ਤੇ ਚਿਕਨਗੁਨੀਆ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦੇ ਹਨ ਅਤੇ ਇਹ ਮੱਛਰ ਸਾਫ਼ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ। ਉਨਾਂ ਕਿਹਾ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ’ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿਚੋਂ ਖੂਨ ਦਾ ਵਗਣਾ ਡੇਂਗੂ ਦੇ ਲੱਛਣ ਹਨ। ਉਨਾਂ ਅੱਗੇ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਜੋੜਾਂ ਵਿੱਚ ਦਰਦ ਅਤੇ ਸੋਜ਼, ਚਮੜੀ ਦੇ ਦਾਣੇ ਅਤੇ ਖਾਰਸ਼ ਚਿਕਨਗੁਨੀਆ ਬਿਮਾਰੀ ਦੇ ਲੱਛਣ ਹਨ।

ਡਾ. ਲਲਿਤ ਮੋਹਨ ਨੇ ਡੇਂਗੂ ਤੇ ਚਿਕਨਗੁਨੀਆ ਤੋਂ ਬਚਾਅ ਦੇ ਤਰੀਕੇ ਦੱਸਦਿਆਂ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ ਕਰੋ। ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਮੱਛਰ ਕੱਟ ਨਾ ਸਕੇ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ’ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਬੁਖਾਰ ਹੋਣ ’ਤੇ ਸਿਰਫ ਪੈਰਾਸੀਟਾਮੋਲ ਹੀ ਲਵੋ। ਛੱਤਾਂ ’ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰਾਂ ਬੰਦ ਕਰੋ। ਟੁੱਟੇ ਬਰਤਨਾਂ, ਡਰੰਮਾਂ, ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ। ਪਾਣੀ ਜਾਂ ਤਰਲ ਚੀਜਾਂ ਜਿਆਦਾ ਪੀਓ ਅਤੇ ਅਰਾਮ ਕਰੋ। ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਹੈ ਤਾਂ ਉਹ ਤੁਰੰਤ ਸਿਵਲ ਹਸਪਤਾਲ ਬਟਾਲਾ ਜਾਂ ਆਪਣੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਪਹੁੰਚ ਕਰਕੇ ਆਪਣਾ ਇਲਾਜ ਕਰਵਾਏ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments