spot_img
Homeਮਾਝਾਗੁਰਦਾਸਪੁਰਜ਼ਿਲ੍ਹੇ ਦੀਆਂ ਮੰਡੀਆਂ ਵਿੱਚ 450231 ਮੀਟਰਕ ਟਨ ਦੀ ਹੋਈ ਖਰੀਦ-ਫਸਲ ਦੀ 84...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 450231 ਮੀਟਰਕ ਟਨ ਦੀ ਹੋਈ ਖਰੀਦ-ਫਸਲ ਦੀ 84 ਫੀਸਦ ਅਦਾਇਗੀ ਤੇ 82 ਫੀਸਦ ਚੁਕਾਈ ਹੋਈ

ਗੁਰਦਾਸਪੁਰ, 27 ਅਕਤੂਬਰ (ਮੁਨੀਰਾ ਸਲਾਮ ਤਾਰੀ) ਸ੍ਰੀ  ਸੰਜੇ ਸ਼ਰਮਾ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਗੁਰਦਾਸਪੁਰ ਨੇ ਜਾਣਕਾਰੀ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ 26 ਅਕਤੂਬਰ ਤੱਕ 467201 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 450231 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਵਲੋਂ 166055, ਮਾਰਕਫੈੱਡ ਵਲੋਂ 110170, ਪਨਸਪ ਵਲੋਂ 107376, ਵੇਅਰਹਾਊਸ ਵਲੋਂ 62597, ਐਫ.ਸੀ.ਆਈ ਵਲੋਂ 2956 ਅਤੇ ਟਰੇਡਰਜ਼ ਵਲੋਂ 1077 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ

                        ਡੀ.ਐਫ.ਐਸ.ਸੀ ਸ਼ਰਮਾ ਨੇ ਅੱਗੇ ਦੱਸਿਆ ਕਿ ਕਿਸਾਨਾਂ 695.91 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 84 ਫੀਸਦ ਬਣਦੀ ਹੈ। ਉਨਾਂ ਦੱਸਿਆ ਕਿ ਮੰਡੀਆਂ ਵਿਚੋਂ 82 ਫੀਸਦ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ

                       ਉਨ੍ਹਾਂ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਨਾੜ ਨੂੰ ਅੱਗ ਨਾ ਲਾਉਣ। ਉਨਾਂ ਕਿਹਾ ਕਿ ਫਸਲ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਇਾ ਜਾਵੇ, ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਰਾਤ ਵੇਲੇ ਅਤੇ ਤੜਕਸਾਰ ਫਸਲ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ।  ਉਨਾਂ

                         ਇਸ ਸਾਲ ਮੰਡੀਆਂ ਵਿਚ ਕਰੀਬ 7 ਲੱਖ 03 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ

————————————–

ਜਿਲਾ ਲੋਕ ਸੰਪਰਕ ਦਫਤਰ,ਗੁਰਦਾਸਪੁਰ

ਜ਼ਿਲ੍ਹੇ ਅੰਦਰ ਅੱਜ ਤੇ ਕੱਲ੍ਹ 28 ਤੇ 29 ਅਕਤੂਬਰ ਨੂੰ ਲੱਗਣਗੇ ਸੁਵਿਧਾ ਕੈਂਪਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ, ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ, ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ, ਬੀ.ਡੀ.ਪੀਓ ਦਫਤਰ, ਕਲਾਨੌਰ ਅਤੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲੱਗਣਗੇ

ਸੁਵਿਧਾ ਕੈਂਪ ਵਿੱਚ ਬਿਜਲੀ ਕੁਨੈਕਸ਼ਨ5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਕੱਚੇ ਮਕਾਨਾਂ ਲਈ ਪੀ.ਐੱਮ. ਅਵਾਸ ਯੋਜਨਾ ਅਾਦਿ ਦਾ ਲਾਭ ਦਿੱਤਾ ਜਾਵੇਗਾ

ਜ਼ਿਲ੍ਹਾ ਵਾਸੀ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਆਪਣੇ ਨੇੜੇ ਦੇ ਸੁਵਿਧਾ ਕੈਂਪ ਵਿੱਚ ਜਰੂਰ ਪਹੁੰਚਣ

ਗੁਰਦਾਸਪੁਰ, 27 ਅਕਤੂਬਰ   (          ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਅੱਜ ਤੇ ਕੱਲ੍ਹ 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਪ ਲਗਾਏ ਜਾ ਰਹੇ ਹਨ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 28 ਅਤੇ 29  ਅਕਤੂਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ, ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ, ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ, ਬੀ.ਡੀ.ਪੀਓ ਦਫਤਰ, ਕਲਾਨੌਰ ਅਤੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਕੱਚੇ ਮਕਾਨਾਂ ਲਈ ਪੀ.ਐੱਮ. ਅਵਾਸ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ, ਅਸ਼ੀਰਵਾਦ ਸਕੀਮ, ਸਕਾਲਰਸ਼ਿਪ ਸਕੀਮ, ਐੱਸ.ਸੀ. ਬੀ.ਸੀ. ਕਾਰਪੋਰੇਸ਼ਨ/ ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਨਰੇਗਾ ਜਾਬ ਕਾਰਡ, ਕੋਈ ਹੋਰ ਸਰਕਾਰੀ ਸਕੀਮ ਅਧੀਨ ਲਾਭ, 2 ਕਿਲੋਵਾਟ ਲੋਡ ਤੱਕ ਦੇ ਖਪਤਕਾਰਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ੀ ਦੇ ਸਰਟੀਫਿਕੇਟ ਅਤੇ ਪੈਂਡਿੰਗ ਸੀ.ਐੱਲ.ਯੂ ਕੇਸ/ ਨਕਸੇ ਆਦਿ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ।  ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕੈਂਪਾਂ ਵਿੱਚ ਵਿਧਾਇਕਾਂ, ਕੌਂਸਲਰਾਂ ਅਤੇ ਪੰਚਾਇਤੀ ਨੁਮਾਇੰਦਿਆਂ ਦਾ ਸਹਿਯੋਗ ਵੀ ਲਿਆ ਜਾਵੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਪਰੋਕਤ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਆਪਣੇ ਨੇੜੇ ਦੇ ਸੁਵਿਧਾ ਕੈਂਪ ਵਿੱਚ ਜਰੂਰ ਪਹੁੰਚਣ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments