ਕਾਦੀਆ 28 ਅਕਤੂਬਰ (ਮੁਨੀਰਾ ਸਲਾਮ ਤਾਰੀ) ਪੁਲੀਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਕਾਦੀਆਂ ਪੁਲੀਸ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਵੱਖ ਵੱਖ ਥਾਵਾਂ ਤੇ ਨਾਕੇਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਕੀਤੀ ਜਾਂਚ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਦੀਆਂ ਦੇ ਏ ਐੱਸ ਆਈ ਦਲਵੀਰ ਸਿੰਘ ਨੇ ਦੱਸਿਆ ਕਿ ਬਟਾਲਾ ਦੇ ਮਾਣਯੋਗ ਐੱਸ ਐੱਸ ਪੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਕਾਦੀਆਂ ਦੇ ਐਸਐਚਓ ਬਲਕਾਰ ਸਿੰਘ ਦੀ ਅਗਵਾਈ ਵਿਚ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਦੇ ਅੰਦਰ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਜਿਸਦੇ ਚਲਦਿਆਂ ਕਾਦੀਆਂ ਦੇ ਵੱਖ ਵੱਖ ਥਾਵਾਂ ਤੇ ਨਾਕੇਬੰਦੀ ਕਰਦੇ ਹੋਏ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਤੇ ਗੱਡੀਆਂ ਦੇ ਕਾਗਜ਼ਾਤ ਚੈੱਕ ਕੀਤੇ ਗਏ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਤਿਓਹਾਰਾਂ ਦੇ ਮੱਦੇਨਜ਼ਰ ਜੋ ਪੁਲਸ ਤੇ ਵੱਲੋਂ ਇਲਾਕੇ ਵਿਚ ਚੌਕਸੀ ਵਧਾਈ ਗਈ ਹੈ ਪੁਲਸ ਦਾ ਸਹਿਯੋਗ ਕੀਤਾ ਜਾਵੇ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਥਾਂ ਤੇ ਕੋਈ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਤਾਂ ਉਹ ਤੁਰੰਤ ਕਾਦੀਆਂ ਪੁਲਸ ਨੂੰ ਸੂਚਿਤ ਕਰੇ ਤਾਂ ਜੋ ਸ਼ਹਿਰ ਦੇ ਅੰਦਰ ਅਮਨ ਸ਼ਾਂਤੀ ਬਣੀ ਰਹੇ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ।ਉਧਰ ਦੂਜੇ ਪਾਸੇ ਥਾਣਾ ਕਾਦੀਆਂ ਦੇ ਐਸਐਚਓ ਬਲਕਾਰ ਸਿੰਘ ਦੇ ਵੱਲੋਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਪੁਲੀਸ ਦਾ ਸਹਿਯੋਗ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਵਿੱਚ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਉਨ੍ਹਾਂ ਦੱਸਿਆ ਕਿ ਕਾਦੀਆਂ ਪੁਲਸ ਇਲਾਕਾ ਨਿਵਾਸੀਆਂ ਦੀ ਸੁਰੱਖਿਆ ਦੇ ਲਈ 24 ਘੰਟੇ ਹਾਜ਼ਰ ਹੈ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਤੁਰੰਤ ਥਾਣਾ ਕਾਦੀਆਂ ਵਿਚ ਆ ਕੇ ਆਪਣੀ ਸ਼ਿਕਾਇਤ ਦਰਜ ਕਰਵਾਵੇ ।ਅਤੇ ਉਸ ਦੀ ਪਹਿਲ ਦੇ ਆਧਾਰ ਤੇ ਪਰੇਸ਼ਾਨੀ ਦਾ ਹੱਲ ਕੀਤਾ ਜਾਵੇਗਾ ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ।ਉਨ੍ਹਾਂ ਨੇ ਹੁਲੜਬਾਜ਼ ਨੌਜਵਾਨਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕੀਤੀ ਕਿ ਇਲਾਕੇ ਦੇ ਵਿੱਚ ਹੁੱਲੜਬਾਜ਼ੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜੇਕਰ ਕੋਈ ਇਲਾਕੇ ਦੇ ਵਿੱਚ ਹੁੱਲੜਬਾਜ਼ੀ ਕਰਦਾ ਨਜ਼ਰ ਆਇਆ ਤਾਂ ਉਸ ਦੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਕਿਸੇ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ।

 

 

Leave a Reply

Your email address will not be published.