spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਨੇ ਪੈਟਰੋਲ ਦੀ ਕੀਮਤ ਵਿਚ ਪ੍ਰਤੀ ਲਿਟਰ 10 ਰੁਪਏ ਅਤੇ...

ਪੰਜਾਬ ਸਰਕਾਰ ਨੇ ਪੈਟਰੋਲ ਦੀ ਕੀਮਤ ਵਿਚ ਪ੍ਰਤੀ ਲਿਟਰ 10 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 5 ਰੁਪਏ ਦੀ ਕਟੌਤੀ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ – ਰਵੀਨੰਦਨ ਬਾਜਵਾ

ਬਟਾਲਾ, 10 ਨਵੰਬਰ ( ਮੁਨੀਰਾ ਸਲਾਮ ਤਾਰੀ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤੇ ਰਿਕਾਰਡ ਵਾਧੇ ਦੀ ਮਾਰ ਝੱਲ ਰਹੇ ਲੋਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕ੍ਰਮਵਾਰ 10 ਰੁਪਏ ਅਤੇ 5 ਰੁਪਏ ਪ੍ਰਤੀ ਲਿਟਰ ਕਟੌਤੀ ਕਰਕੇ ਲੋਕ ਹਿੱਤ ਵਿੱਚ ਵੱਡਾ ਸਬੂਤ ਦਿੱਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਵਿਚ ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਛੱਡ ਕੇ ਖਿੱਤੇ ਵਿਚ ਤੇਲ ਦੀਆਂ ਕੀਮਤਾਂ ਸਭ ਤੋਂ ਘੱਟ ਹਨ ਅਤੇ ਪੰਜਾਬ ਵਿਚ ਡੀਜ਼ਲ ਦੀਆਂ ਕੀਮਤਾਂ ਹੁਣ ਹਰਿਆਣਾ ਅਤੇ ਰਾਜਸਥਾਨ ਨਾਲੋਂ ਵੀ ਘੱਟ ਹਨ। ਸੂਬਾ ਸਰਕਾਰ ਦੇ ਇਸ ਫੈਸਲੇ ਨਾਲ ਪੈਟਰੋਲ ਦੀਆਂ ਕੀਮਤਾਂ ਉਤੇ ਵੈਟ ਦੀ ਦਰ ਘਟਾ ਕੇ 27.27 ਫੀਸਦੀ (24.79 ਫੀਸਦੀ+10  ਫੀਸਦੀ ਸਰਚਾਰਜ) ਤੋਂ 15.15 ਫੀਸਦੀ (13.77 ਫੀਸਦੀ+10 ਫੀਸਦੀ ਸਰਚਾਰਜ) ਅਤੇ ਡੀਜ਼ਲ ਉਤੇ 17.57 ਫੀਸਦੀ (15.93 ਫੀਸਦੀ+10 ਫੀਸਦੀ ਸਰਚਾਰਜ) ਤੋਂ 10.91 ਫੀਸਦੀ (9.92 ਫੀਸਦੀ+10 ਫੀਸਦੀ) ਕਰ ਦਿੱਤੀਆਂ ਗਈਆਂ ਹਨ।

ਚੇਅਰਮੈਨ ਬਾਜਵਾ ਨੇ ਅੱਗੇ ਕਿਹਾ ਕਿ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਐਕਸਾਈਜ਼ ਡਿਊਟੀ ਵਿਚ ਕਟੌਤੀ ਕਰਕੇ 4 ਨਵੰਬਰ 2021 ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਪ੍ਰਤੀ ਲਿਟਰ ਘਟਾਈਆਂ ਹਨ ਜਿਸ ਨਾਲ ਪੰਜਾਬ ਸਮੇਤ ਸਾਰੇ ਸੂਬਿਆਂ ਦੀ ਆਮਦਨ ਉਤੇ ਬੁਰਾ ਪ੍ਰਭਾਵ ਪਿਆ ਹੈ ਕਿਉਂ ਜੋ ਕੇਂਦਰ ਵਲੋਂ ਉਗਰਾਹੀ ਜਾਂਦੀ ਐਕਸਾਈਜ਼ ਡਿਊਟੀ ਵਿਚ ਪੰਜਾਬ ਦੀ 42 ਫੀਸਦੀ ਹਿੱਸੇਦਾਰੀ ਹੁੰਦੀ ਹੈ। ਉਨਾਂ ਅੱਗੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਦਰਾਂ ’ਚ ਕਟੌਤੀ ਨਾਲ ਖਪਤ ਵਧੇਗੀ, ਗਰੀਬ ਅਤੇ ਮੱਧ ਵਰਗਾਂ ਨੂੰ ਮਹਿੰਗਾਈ ਤੋਂ ਰਾਹਤ ਮਿਲੇਗੀ ਅਤੇ ਸਮੁੱਚੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਇਸ ਕਟੌਤੀ ਦੇ ਸਿੱਟੇ ਵਜੋਂ ਪੰਜਾਬ ਵਿੱਚ ਪੈਟਰੋਲ ਦਾ ਰੇਟ (ਚੰਡੀਗੜ੍ਹ ਨੂੰ ਛੱਡ ਕੇ) ਖੇਤਰ ਵਿੱਚ ਸਭ ਤੋਂ ਘੱਟ ਹੋ ਗਿਆ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments