*ਗੁਰਦਾਸਪੁਰ 26 ਨਵੰਬਰ (ਮੁਨੀਰਾ ਸਲਾਮ ਤਾਰੀ ) *

* ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਸਕੱਤਰ ਪੰਜਾਬ ਅਜੋਏ ਸ਼ਰਮਾ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਤੇ ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 19 ਬਲਾਕਾਂ ਵਿੱਚ ਸੈਕੰਡਰੀ ਤੇ ਪ੍ਰਾਇਮਰੀ ਬਲਾਕ ਪੱਧਰੀ ਸੁੰਦਰ ਲਿਖਾਈ ,ਕਵਿਤਾ ਗਾਇਨ , ਭਾਸ਼ਣ , ਕਹਾਣੀ ਸੁਣਾਉਣਾ , ਚਿੱਤਰ ਕਲਾਂ , ਬੋਲ ਲਿਖਤ , ਪੰਜਾਬੀ ਪੜ੍ਹਨਾ , ਆਮ ਗਿਆਨ ਦੇ ਮੁਕਾਬਲੇ ਕਰਵਾਏ ਗਏ ਹਨ ਜਿਨ੍ਹਾਂ ਵਿੱਚ ਵਿਦਿਆਰਥੀਆਂ ਉਤਸੁਕਤਾ ਨਾਲ ਭਾਗ ਲਿਆ ਗਿਆ। ਇਸ ਤੋਂ ਇਲਾਵਾ ਅਧਿਆਪਕਾਂ ਦੇ ਸੁੰਦਰ ਹੱਥ ਲਿਖਤ ਮੁਕਾਬਲੇ ਵੀ ਕਰਵਾਏ ਗਏ। ਇਸ ਦੌਰਾਨ ਪਿੰਡਾਂ ਦੇ ਸਰਪੰਚਾਂ , ਕਮੇਟੀ ਮੈਂਬਰਾਂ ਵੱਲੋਂ ਸ਼ਮੂਲੀਅਤ ਕਰਕੇ ਅਧਿਆਪਕਾਂ ਤੇ ਬੱਚਿਆ ਦੀ ਹੋਸਲਾ ਅਫ਼ਜਾਈ ਕੀਤੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵੱਖ ਵੱਖ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀ ਤੇ ਅਧਿਆਪਕ 30 ਨਵੰਬਰ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਡਿਪਟੀ ਡੀ.ਈ.ਓ. ਸੈਕੰ : ਲਖਵਿੰਦਰ ਸਿੰਘ ਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਵੱਖ ਵੱਖ ਬਲਾਕ ਵਿਜਟ ਕਰਕੇ ਜੇਤੂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਬੀ.ਪੀ.ਈ.ਓ. ਲਖਵਿੰਦਰ ਸਿੰਘ ਸੇਖੋਂ, ਬੀ.ਪੀ.ਈ.ਓ ਜਸਵਿੰਦਰ ਸਿੰਘ , ਬੀ.ਪੀ.ਈ.ਓ ਬਲਵਿੰਦਰ ਸਿੰਘ ਗਿੱਲ , ਰਾਕੇਸ਼ ਕੁਮਾਰ , ਗੁਰਇਕਬਾਲ ਸਿੰਘ ,ਬੀ.ਪੀ.ਈ.ਓ ਨਿਰਮਲ ਕੁਮਾਰੀ , ਬੀ.ਪੀ.ਈ.ਓ ਪੋਹਲਾ ਸਿੰਘ ,ਬੀ.ਪੀ.ਈ.ਓ ਨੀਰਜ ਕੁਮਾਰ ,ਬੀ.ਪੀ.ਈ.ਓ ਸੁਖਜਿੰਦਰਪਾਲ, ਬੀ.ਪੀ.ਈ.ਓ. ਭਾਰਤ ਰਤਨ , ਬੀ.ਪੀ.ਈ.ਓ. ਪਰਲੋਕ ਸਿੰਘ , ਬੀ.ਪੀ.ਈ.ਓ. ਤਰਸੇਮ ਸਿੰਘ , ਬੀ.ਪੀ.ਈ.ਓ. ਕੁਲਬੀਰ ਕੌਰ ਆਦਿ ਵੱਲੋਂ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਹਾਜ਼ਰ ਸਨ। *

Leave a Reply

Your email address will not be published.