ਕਾਦੀਆ 26 ਨਵੰਬਰ (ਮੁਨੀਰਾ ਸਲਾਮ ਤਾਰੀ)

ਸਿੱਖਿਆ ਵਿਭਾਗ ਦੀਆ ਹਦਾਇਤਾ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿਖੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਬਲਾਕ ਪੱਧਰੀ ਵਿਗਿਆਨ ਮੇਲਾ ਨੋਡਲ ਅਫ਼ਸਰ ਸ੍ਰੀ ਵਿਜੇ ਕੁਮਾਰ ਜੀ ਦੀ ਅਗਵਾਈ ਹੇਠ ਪ੍ਰਿੰਸੀਪਲ ਸ੍ਰੀ ਮਤੀ ਕੰਵਲਜੀਤ ਕੌਰ ਅਤੇ ਬੀ ਐਮ ਸ੍ਰੀ ਸਤਿੰਦਰਪਾਲ ਸਿੰਘ ਜੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੇਲੇ ਵਿੱਚ ਸਰਕਾਰੀ ਹਾਈ ਸਕੂਲ ਬਸਰਾਵਾਂ ਦੀਆਂ ਵਿਦਿਆਰਥਣਾਂ ਆਰਤੀ ਅਤੇ ਰੁਪਿੰਦਰਜੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਵਿਦਿਆਰਥਣਾਂ ਨੂੰ ਅੱਜ ਸਕੂਲ ਵਿੱਚ ਮੁੱਖ ਅਧਿਆਪਕ ਬੀ ਐਨ ਓ ਸ਼੍ਰੀ ਵਿਜੇ ਕੁਮਾਰ ਜੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਅਧਿਆਪਕ ਜੀ ਨੇ ਸ. ਸਤਨਾਮ ਸਿੰਘ ਸਾਇੰਸ ਮਾਸਟਰ ਜੀ ਦੇ ਦੇ ਕੰਮਾ ਦੀ ਪ੍ਰਸੰਸਾ ਕੀਤੀ। ਉਹਨਾਂ ਵੱਲੋਂ ਸ੍ਰੀ ਮਤੀ ਮਲਿਕਾ ,ਸ੍ਰੀ ਮਤੀ ਨਵਪ੍ਰੀਤ ਕੌਰ ਅਤੇ ਸਮੂਹ ਸਟਾਫ ਦਾ ਵਿਗਿਆਨ ਮੇਲੇ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ। ਉਹਨਾਂ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੇ ਕੰਪੀਟੀਸ਼ਨ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।

Leave a Reply

Your email address will not be published. Required fields are marked *