ਗੁਰਦਾਸਪੁਰ, 28 ਨਵੰਬਰ (ਮੁਨੀਰਾ ਸਲਾਮ ਤਾਰੀ) ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 69ਵੇਂਂ ਐਡੀਸ਼ਨ ਵਿਚ ਜ਼ਿਲੇ ਦੇ ਦੋ ਨੋਜਵਾਨਾਂ ਵਲੋਂ ਆਪਣੀ ਪ੍ਰਾਪਤੀ ਬਾਰੇ ਜ਼ਿਲਾ ਵਾਸੀਆਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਗਏ ਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ। ਅਚਵੀਰਜ਼ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਵਿਸ਼ੇਸ ਮਹਿਮਮਾਨ ਵਜੋਂ ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ, ਰਾਜੀਵ ਕੁਮਾਰ , ਸਕੱਤਰ ਜਿਲਾ ਰੈੱਡ ਕਰਾਸ ਸੁਸਾਇਟੀ, ਹਰਜਿੰਦਰ ਸਿੰਘ ਕਲਸੀ, ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ ਸਮੇਤ ਸਕੂਲਾਂ ਦੇ ਪਿ੍ਰੰਸੀਪਲ, ਅਧਿਆਪਕ ਤੇ ਵਿਦਿਆਰਥੀ ਮੋਜੂਦ ਸਨ

ਅਚੀਵਰਜ਼ ਪ੍ਰੋਗਰਾਮ ਦੀ ਸ਼ੁਰੂਆਤ ਵਿਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਵਿਸ਼ੇਸ ਮਹਿਮਾਨ ਅਤੇ ਅਚੀਵਰਜ਼ ਨੂੰ ਜੀ ਆਇਆ ਆਖਦਿਆਂ ਦੱਸਿਆ ਕਿ ਅਚੀਵਰਜ਼ ਪ੍ਰੋਗਰਾਮ ਦਾ ਮੁੱਖ ਮੰਤਵ ਇਹੀ ਹੈ ਕਿ ਜ਼ਿਲੇ ਦੀ ਸਫਲਤਾ ਨੂੰ ਨੌਜਵਨ ਪੀੜੀ ਨਾਲ ਰੂਬਰੂ ਕਰਵਾਇਆ ਜਾ ਸਕੇ ਤਾਂ ਜੋ ਅਚੀਵਰਜ਼ ਦੀ ਮਿਹਨਤ ਤੇ ਪ੍ਰਾਪਤ ਮੰਜ਼ਿਲ ਤੋਂ ਜਾਣੂੰ ਹੋ ਕੇ ਅੱਗੇ ਵੱਧਣ। ਉਨਾਂ ਅੱਗੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿਚ ਇਕ ਨੋਜਵਾਨ ਜਿਸ ਨੇ ਸਵੈ ਰੋਜ਼ਗਾਰ ਵਿਚ ਆਪਣੀ ਪਹਿਚਾਣ ਸਥਾਪਤ ਕੀਤੀ ਤੇ ਦੂਸਰੇ ਨੋਜਵਾਨ ਨੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਰਾਹੀਂ ਰੋਜ਼ਗਾਰ ਹਾਸਲ ਕੀਤਾ, ਇਸ ਗੱਲ ਨੂੰ ਸਾਬਤ ਕਰਦੇ ਹਨ ਕਿ ਜਿਲੇ ਗੁਰਦਾਸਪੁਰ ਅੰਦਰ ਕਾਬਲੀਅਤ, ਹੁਨਰ, ਮਿਹਨਤ ਤੇ ਦ੍ਰਿੜਤਾ ਦੀ ਕੋਈ ਕਮੀਂ ਨਹੀਂ ਹੈ। ਉਨਾਂ ਅੱਗੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਨੌਜਵਾਨ ਸਵੈ-ਰੋਜ਼ਗਾਰ ਲਈ ਅੱਗੇ ਆਉਣ ਅਤੇ ਉਨਾਂ ਦੀ ਸਹਾਇਤਾ ਤੇ ਅਗਵਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਵੇਲੇ ਤਿਆਰ ਹੈ

ਅਚੀਵਰਜ਼ ਪ੍ਰੋਗਰਾਮ ਵਿਚ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਬਹੁਤ ਸ਼ਲਾਘਾਯੋਗ ਹੈ, ਜਿਸ ਨਾਲ ਜ਼ਿਲ੍ਹਾ ਵਾਸੀਆਂ ਖਾਸਕਰਕੇ ਨੌਜਵਾਨ ਪੀੜ੍ਹੀ ਨੂੰ ਅਚੀਵਰਜ਼ ਕੋਲੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਉਨਾਂ ਪ੍ਰੋਗਰਾਮ ਵਿਚ ਸ਼ਾਮਲ ਅਚੀਵਰਜ਼ ਨੂੰ ਭਵਿੱਖ ਦੀਆਂ ਸੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਜਿਲੇ ਗੁਰਦਾਸਪੁਰ ਦਾ ਮਾਣ ਹਨ, ਜਿਨਾਂ ਆਪਣੀ ਮਿਹਨਤ ਦੇ ਬਲਬੂਤੇ ਆਪਣਾ ਮੁਕਾਮ ਹਾਸਲ ਕੀਤਾ। ਉਨਾਂ ਅੱਗੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਹੋਣ ਲਈ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤੇ ਅੱਜ ਦੇ ਅਚੀਵਰਜ਼ ਚਰਨਜੀਤ ਸਿੰਘ ਨੇ ਇਸ ਦੀ ਸਫਲ ਮਿਸਾਲ ਦਿੱਤੀ ਹੈ। ਉਨਾਂ ਦੱਸਿਆ ਕਿ ਬੱਕਰੀ, ਡੇਅਰੀ, ਮੱਛੀ ਤੇ ਸੂਰ ਆਦਿ ਦੇ ਕਿੱਤੇ ਅਪਣਾ ਕੇ ਆਪਣੀ ਆਮਦਨ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਲੋਂ ਇਸ ਸਬੰਧ ਵਿਚ ਸਿਖਲਾਈ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਸਬਸਿਡੀ ਵੀ ਮੁਹੱਈਆ ਕੀਤੀ ਜਾਂਦੀ ਹੈ।             

ਇਸ ਮੌਕੇ ਪਹਿਲੇ ਅਚੀਵਰਜ਼ ਚਰਨਜੀਤ ਸਿੰਘ ਵਾਸੀ ਗੁਰਦਾਸਪੁਰ ਨੇ ਦੱਸਿਆ ਕਿ ਉਸਨੇ ਸਰਕਾਰੀ ਕਾਲਜ ਗੁਰਦਾਸਪੁਰ ਤੋਂ ਬੀ.ਏ ਪਾਸ ਕੀਤੀ। ਉਪਰੰਤ ਇਸ ਪ੍ਰਾਈਵੇਟ ਬੈਂਕ ਵਿਚ ਸੇਲਜ਼ ਪ੍ਰਤੀਨਿਧ ਵਜੋਂ ਨੋਕਰੀ ਕੀਤੀ। ਫਿਰ ਡਿਸ਼ਪੋਜ਼ਲ ਕੈਟਰਿੰਗ ਦਾ ਕੰਮ ਕੀਤਾ ਪਰ ਮੁਨਾਫਾ ਘੱਟ ਸੀ। ਫਿਰ ਉਸਨੇ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਨਾਲ ਰਾਬਤਾ ਕੀਤਾ ਤੇ ਸੂਰ ਪਾਲਣ ਦਾ ਕੰਮ ਸ਼ੁਰੂ ਕੀਤਾ। ਸਿਖਲਾਈ ਹਾਸਲ ਕੀਤੀ ਤੇ 6 ਲੱਖ ਰੁਪਏ ਦਾ ਲੋਨ ਲਿਆ। ਉਸਨੇ ਦੱਸਿਆ ਕਿ 2014 ਵਿਚ ਸੂਰ ਪਾਲਣ ਦਾ ਕਿੱਤਾ ਸ਼ੁਰੂ ਕੀਤਾ। ਉਸਨੇ ਦੱਸਿਆ ਕਿ ਹੁਣ ਇਸ ਕੋਲ 120 ਸੂਰ ਹਨ ਅਤੇ ਪੰਜਾਬ ਸਮੇਤ ਵੱਖ-ਵੱਖ ਰਾਜਾਂ ਵਿਚ ਉਹ ਸੂਰ ਸਪਲਾਈ ਕਰਕੇ ਵਧੀਆ ਮੁਨਾਫਾ ਕਮਾ ਰਿਹਾ ਹੈ। ਉਸਨੇ ਦੱਸਿਆ ਕਿ ਕਰੀਬ 10 ਲੱਖ ਰੁਪਏ ਸਾਲਾਨਾ ਮੁਨਾਫਾ ਕਮਾ ਲੈਂਦਾ ਹੈ। ਉਸਨੇ ਨੋਜਵਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨਾਂ ਝਿਜਕ ਦੇ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ ਅੱਗੇ ਆਉਣ ਅਤੇ ਆਪਣੀ ਮਿਹਨਤ ਦਾ ਲੋਹਾ ਮਨਵਾਉਣ

ਦੂਸਰੇ ਅਚੀਵਰਜ਼ ਅਰੁਣ ਕੁਮਾਰ, ਵਾਸੀ ਮੁਰਗੀ ਮੁਹੱਲਾ, ਬਟਾਲਾ ਨੇ ਦੱਸਿਆ ਕਿ ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਧੰਨਵਾਦ ਕਰਦੇ ਹਨ, ਜਿਸ ਰਾਹੀਂ ਉਸਦੀ ਸਕਿਊਰਿਟੀ ਸੁਪਰਵਾਈਜ਼ਰ ਵਜੋਂ ਤਾਇਨਾਤੀ ਹੋਈ ਹੈ। ਉਸਨੇ ਕਿਹਾ ਕਿ ਮਿਹਨਤ ਅਤੇ ਦਿ੍ਰੜ ਇੱਛਾ ਸ਼ਕਤੀ ਨਾਲ ਜ਼ਿੰਦਗੀ ਵਿਚ ਅੱਗੇ ਵਧਿਆ ਜਾ ਸਕਦਾ ਹੈ ਅਤੇ ਬੇਰੁਜ਼ਗਾਰ ਨੋਜਵਾਨਾਂ ਨੂੰ ਗੁਰਦਾਸਪੁਰ ਵਿਖੇ ਸਥਾਪਤ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕ, ਬਲਾਕ-ਬੀ, ਕਮਰਾ ਨੰਬਰ 217 ਵਿਖੇ ਜਾ ਕੇ ਰੁਜ਼ਗਾਰ ਪ੍ਰਾਪਤੀ ਲਈ ਸੰਪਰਕ ਕਰਨਾ ਚਾਹੀਦਾ ਹੈ

 ਸਮਾਗਮ ਦੇ ਆਖਰ ਵਿਚ ਵੈੱਬਐਕਸ ਰਾਹੀਂ ਪ੍ਰੋਗਰਾਮ ਵਿਚ ਜੁੜੇ ਵਿਦਿਆਰਥੀਆਂ ਅਤੇ ਜ਼ਿਲ੍ਹਾ ਵਾਸੀਆਂ ਵਲੋਂ ਅਚਵੀਰਜ਼ ਨਾਲ ਸਵਾਲ-ਜਵਾਬ ਵੀ ਕੀਤੇ ਗਏ ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਅਚੀਵਰਜ਼ ਨੂੰ ਮਾਣ-ਸਨਮਾਨ ਦਿੱਤਾ ਗਿਆ

——————————————–    ਜ਼ਿਲ੍ਹਾ ਲੋਕ ਸੰਪਰਕ ਦਫਤਰ, ਗੁਰਦਾਸਪੁਰ

ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਪੰਚਾਇਤ ਭਵਨ ਗੁਰਦਾਸਪੁਰ ਤੋਂ ਵਿਸ਼ੇਸ ਬੱਸ ਰਵਾਨਾ

Leave a Reply

Your email address will not be published.