ਗੁਰਦਾਸਪੁਰ, 29 ਨਵੰਬਰ ( ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਨੇ ਸਿਹਤ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਜ਼ਿਲੇ ਅੰਦਰ ਕੋਵਿਡ ਵੈਕਸ਼ੀਨੇਸ਼ਨ ਵਿਚ ਹੋਰ ਤੇਜ਼ੀ ਲਿਆਉਣ ਲਈ ਸ਼ਹਿਰ ਤੇ ਪਿੰਡ ਪੱਧਰ ਤਕ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸਿਹਤ ਵਿਭਾਗ ਵਲੋਂ ਕੋਵਿਡ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ‘ਹਰ ਘਰ ਦਸਤਕ’ ਵੈਕਸ਼ੀਨੇਸ਼ਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ 100 ਫੀਸਦ ਕੋਵਿਡ ਵਿਰੋਧੀ ਵੈਕਸ਼ੀਨੇਸ਼ਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। 

                      ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਨੇ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਅੰਦਰ ਪੰਚਾਇਤਾਂ ਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜਿਨਾਂ ਲੋਕਾਂ ਨੇ ਅਜੇ ਤਕ ਵੈਕਸੀਨ ਨਹੀਂ ਲਗਵਾਈ, ਉਹ ਵੈਕਸੀਨ ਲਗਵਾ ਲੈਣ।             

                ਇਸ ਮੌਕੇ ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਅਰਵਿੰਦ ਮਨਚੰਦਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 74219 ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ ਅਤੇ ਜ਼ਿਲੇ ਅੰਦਰ 1465710 ਵੈਕਸ਼ੀਨੇਸ਼ਨ ਕੀਤੀ ਜਾ ਚੁੱਕੀ ਹੈ। ਉਨਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ

                ਜ਼ਿਕਰਯੋਗ ਹੈ ਕਿ ਇਸ ਮੁਹਿੰਮ ਤਹਿਤ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਜਿਹੜੀਆਂ ਕੇ ਲੜੀਵਾਰ, ਜਿਨਾਂ ਨੇ ਵੈਕਸ਼ੀਨ ਨਹੀਂ ਲਗਵਾਈ, ਉਨਾਂ ਦੀ ਮੌਕੇ ’ਤੇ ਹੀ ਵੈਕਸ਼ੀਨ ਕਰ ਰਹੀਆਂ ਹਨ ਅਤੇ ਜੇਕਰ ਕਿਸੇ ਦੇ ਮਨ ਵਿਚ ਵੈਕਸੀਨ ਨੂੰ ਲੈ ਕੇ ਕੋਈ ਸ਼ੰਕਾ ਹੈ, ਉਸਦਾ ਸ਼ੰਕਾ ਟੀਮ ਮੈਂਬਰਾਂ ਵਲੋਂ ਦੂਰ ਕੀਤਾ ਜਾਂਦਾ ਹੈ ਤੇ ਵੈਕਸੀਨ ਲਈ ਮੋਟੀਵੇਟ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਕੋਵਿਡ ਸਬੰਧੀ ਹਰ ਤਰਾਂ ਦੀ ਸ਼ੰਕਾ ਦਾ ਨਿਵਾਰਣ ਅਤੇ ਵੈਕਸ਼ੀਨੇਸ਼ਨ ਲੈ ਕੇ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰ 100 ਫੀਸਦ ਵੈਕਸ਼ੀਨੇਸ਼ਨ ਦੇ ਟੀਚੇ ਨੂੰ ਪਾਉਣਾ ਹੀ ਹਰ ਘਰ ਦਸਤਕ ਮੁਹਿੰਮ ਦਾ ਟੀਚਾ ਹੈ

Leave a Reply

Your email address will not be published.