spot_img
Homeਮਾਝਾਗੁਰਦਾਸਪੁਰਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਕਾਫੀ ਭਿਆਨਕ ਹੋ ਸਕਦੇ ਹੈ, ਇਸ ਲਈ...

ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਕਾਫੀ ਭਿਆਨਕ ਹੋ ਸਕਦੇ ਹੈ, ਇਸ ਲਈ ਸਾਵਧਾਨੀ ਵਰਤਣੀ ਬੇਹੱਦ ਜਰੂਰੀ – ਡਾ. ਹਰਪਾਲ ਸਿੰਘ 15 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਵੈਕਸੀਨ ਲਗਾਉਣ ਦੀ ਸ਼ੁਰੂਆਤ ਹੋਈ

ਬਟਾਲਾ, 4 ਜਨਵਰੀ ( ਮੁਨੀਰਾ ਸਲਾਮ ਤਾਰੀ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਡਾ. ਹਰਪਾਲ ਸਿੰਘ ਨੇ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਜ਼ਿਲ੍ਹੇ ਅੰਦਰ ਪਿਛਲੇ 2-3 ਦਿਨਾਂ ਤੋਂ ਕੋਵਿਡ-19 ਮਹਾਂਮਾਰੀ ਦੇ ਕੇਸ ਲਗਾਤਾਰ ਵਧ ਰਹੇ ਹਨ, ਜਿਸ ਲਈ ਹਰ ਕਿਸੇ ਨੂੰ ਸਾਵਧਾਨੀ ਵਰਤਣੀ ਬੇਹੱਦ ਜਰੂਰੀ ਹੈ।

ਡਾ. ਹਰਪਾਲ ਸਿੰਘ ਨੇ ਇਸ ਸਬੰਧ ਜਾਣਕਾਰੀ ਦਿੰਦਿਆਂ ਦੱਸਿਆ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ ਅੰਦਰ ਕੋਵਿਡ ਬਿਮਾਰੀ ਨਾਲ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜੋ ਅਗਲੇ 15 ਦਿਨਾਂ ਤਕ ਹੋਰ ਵੱਧ ਜਾਵੇਗੀ। ਉਨਾਂ ਸਮੂਹ ਲੋਕਾਂ ਨੂੰ ਕੋਵਿਡ-19 ਦੀ ਤੀਸਰੀ ਲਹਿਰ ਦੇ ਪ੍ਰਕੋਪ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ ਬਿਮਾਰੀ ਤੋਂ ਬਚਣ ਲਈ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ, ਮਾਸਕ ਪਹਿਨ ਕੇ ਰੱਖਣ, ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਤਾ ਜਾਵੇ।

ਕੋਵਿਡ ਵਿਰੋਧੀ ਵੈਕਸ਼ੀਨੇਸ਼ਨ ਦੀ ਗੱਲ ਕਰਦਿਆਂ ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਜਿਸ ਵਿਅਕਤੀ ਨੇ ਕੋਵਿਡ ਵਿਰੋਧੀ ਵੈੈਕਸ਼ੀਨੇਸ਼ਨ ਦੀਆਂ ਦੋਵੇਂ ਡੋਜਾਂ ਲੈ ਲਈਆਂ ਹੋਣ, ਉਸਦਾ ਕੋਵਿਡ ਬਿਮਾਰੀ ਦੀ ਤੀਸਰੀ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ ਕਾਫੀ ਹੱਦ ਤੱਕ ਬਚਾਅ ਹੋ ਜਾਂਦਾ ਹੈ। ਉਨਾਂ ਅੱਗੇ ਕਿਹਾ ਕਿ ਕੋਵਿਡ ਬਿਮਾਰੀ ਤੋਂ ਘਬਰਾਉਣ ਦੀ ਜਰੂਰਤ ਨਹੀਂ ਹੈ ਬਲਕਿ ਬਿਮਾਰੀ ਤੋਂ ਸੁਚੇਤ ਹੋਣ ਦੀ ਲੋੜ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਤੀਸਰੀ ਲਹਿਰ ਨਾਲ ਨਜਿੱਠਣ ਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਸਿਵਲ ਹਸਪਤਾਲ ਬਟਾਲਾ ਅੰਦਰ ਆਕਸੀਜਨ ਪਲਾਂਟ ਸ਼ੁਰੂ ਹੋ ਗਿਆ ਹੈ ਅਤੇ ਹਸਪਤਾਲ ਵਿਚ ਜਰੂਰਤ ਅਨੁਸਾਰ ਬੈਂਡਾਂ ਦੀ ਵਿਵਸਥਾ ਕੀਤੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਜਿਸ ਵਿਅਕਤੀ ਦਾ ਬੁਖਾਰ ਜਾਂ ਗਲਾ ਖਰਾਬ ਹੋਵੇ ਤਾਂ ਉਸਨੂੰ ਤੁਰੰਤ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਤੇ ਆਪਣੇ ਆਪ ਨੂੰ ਇਕਾਂਤਵਾਸ ਕਰ ਲੈਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ 15 ਤੋਂ 18 ਸਾਲ ਦੇ ਬੱਚਿਆਂ ਦੇ ਕੋਵਿਡ ਵਿਰੋਧੀ ਵੈਕਸ਼ੀਨੇਸ਼ਨ ਦੀ ਸ਼ੁਰੂਆਤ ਹੋ ਗਈ ਹੈ ਅਤੇ ਸਿਹਤ ਵਿਭਾਗ ਵਲੋਂ ਇਸ ਸਬੰਧੀ ਟੀਮਾਂ ਦਾ ਗਠਤ ਕੀਤਾ ਜਾ ਚੁੱਕਾ ਹੈ। ਉਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 15 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਕੋਵਿਡ ਵਿਰੋਧੀ ਵੈਕਸ਼ੀਨੇਸ਼ਨ ਜਰੂਰ ਲਗਵਾ ਲੈਣ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments