ਬਟਾਲਾ, 11 ਜਨਵਰੀ (ਮੁਨੀਰਾ ਸਲਾਮ ਤਾਰੀ) – ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ‘ਤੇ ਕਾਬੂ ਪਾਉਣ ਦੇ ਮੱਦੇਨਜ਼ਰ ਸਿਹਤ ਕਾਮਿਆਂ, ਫਰੰਟਲਾਈਨ ਵਰਕਰਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ, ਜਿੰਨਾਂ ਨੂੰ ਵੈਕਸੀਨ ਦੀ ਦੂਜੀ ਡੋਜ਼ ਲੱਗਣ ਨੂੰ 9 ਮਹੀਨੇ ਹੋ ਗਏ ਹਨ, ਨੂੰ ਹੁਣ ਕੋਵਿਡ-19 ਵੈਕਸੀਨ ਦੀ ਬੂਸਟਰ ਡੋਜ਼ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਦੇ ਮਾਹਿਰ ਡਾ. ਹਰਪਾਲ ਸਿੰਘ ਨੇ ਦੱਸਿਆ ਗਿਆ ਕਿ ਕੋਵਿਡ-19 ਮਹਾਂਮਾਰੀ ਦੀ ਸੰਭਾਵਿਤ ਤੀਸਰੀ ਲਹਿਰ ਦੇ ਮੱਦੇਨਜ਼ਰ ਇਸ ਬੂਸਟਰ ਡੋਜ਼ ਦੀ ਸ਼ੁਰੂਆਤ ਸਰਕਾਰੀ ਗਾਈਡਲਾਈਨਜ਼ ਮੁਤਾਬਿਕ ਸ਼ੁਰੂ ਕੀਤੀ ਗਈ ਹੈ। ਉਨਾਂ ਨੇ ਦੱਸਿਆ ਕਿ ਇਸ ਦੇ ਤਹਿਤ ਹੈੱਲਥ ਵਰਕਰਾਂ, ਫਰੰਟਲਾਈਨ ਵਰਕਰਾਂ, 60 ਸਾਲ ਦੇ ਉੱਪਰ ਦੇ ਵਿਅਕਤੀਆਂ ਅਤੇ ਕੋਮੋਰਬਿਡ ਕੰਡੀਸ਼ਨ ਵਾਲੇ ਵਿਅਕਤੀਆਂ ਨੂੰ ਇਹ ਡੋਜ਼ ਦਿੱਤੀ ਜਾ ਰਹੀ ਹੈ। ਉਨਾਂ ਨੇ ਇਹ ਵੀ ਦੱਸਿਆ ਕਿ ਵੈਕਸੀਨੇਸ਼ਨ ਦੀ ਦੂਸਰੀ ਡੋਜ਼ ਦੇ ਬਾਅਦ 9 ਮਹੀਨੇ ਦੇ ਅੰਤਰਾਲ ਤੇ ਬੂਸਟਰ ਡੋਜ਼ ਦਿੱਤੀ ਜਾਣੀ ਹੈ।

ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਕੋਵਿਡ ਦੀ ਤੀਸਰੀ ਲਹਿਰ ਓਮੀਕ੍ਰਾਨ ਨੂੰ ਵਿਸ਼ਵ ਸਿਹਤ ਸੰਗਠਨ ਵੱਲੋਂ ਵਾਇਰਸ ਆਫ ਕੰਨਸਰਨ ਕਰਾਰ ਦਿੱਤਾ ਗਿਆ ਹੈ ਅਤੇ ਇਸ ਤੋਂ ਬਚਣ ਦੀ ਲੋੜ ਹੈ। ਉਨਾਂ ਵੱਲੋਂ  ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੈਕਸੀਨੇਸ਼ਨ ਜਰੂਰ ਕਰਵਾਉਣ ਅਤੇ ਆਪਣੇ 15 ਤੋਂ 18 ਸਾਲ ਦੇ ਬੱਚਿਆਂ ਦੀ ਵੈਕਸੀਨੇਸ਼ਨ ਕਰਵਾਉਣ ਲਈ ਵੀ ਅੱਗੇ ਆਉਣ।

Leave a Reply

Your email address will not be published.