spot_img
Homeਮਾਝਾਗੁਰਦਾਸਪੁਰਐੱਸ.ਡੀ.ਐੱਮ ਬਟਾਲਾ ਰਾਮ ਸਿੰਘ ਨੇ ਲਹਿਰਾਇਆ ਕੌਮੀ ਝੰਡਾ

ਐੱਸ.ਡੀ.ਐੱਮ ਬਟਾਲਾ ਰਾਮ ਸਿੰਘ ਨੇ ਲਹਿਰਾਇਆ ਕੌਮੀ ਝੰਡਾ

ਬਟਾਲਾ, 26 ਜਨਵਰੀ (ਮੁਨੀਰਾ ਸਲਾਮ ਤਾਰੀ) – 73ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਅਦਾ ਕੀਤੀ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ੍ਰੀ ਰਾਮ ਸਿੰਘ ਨੇ ਪਰੇਡ ਦਾ ਮੁਆਇਨਾ ਕੀਤਾ। ਇਸ ਉਪਰੰਤ ਐੱਸ.ਆਈ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।

ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਆਪਣੇ ਸੰਦੇਸ਼ ’ਚ ਬਟਾਲਾ ਵਾਸੀਆਂ ਨੂੰ 73ਵੇਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਭਾਰਤ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਅੱਜ ਅਸੀਂ ਆਪਣੇ ਗਣਤੰਤਰ ਦੇ 72 ਸਾਲ ਸ਼ਾਨ ਨਾਲ ਪੂਰੇ ਕਰ ਲਏ ਹਨ। ਉਨਾਂ ਕਿਹਾ ਕਿ ਭਾਂਵੇ ਸਾਡਾ ਦੇਸ 15 ਅਗਸਤ 1947 ਨੂੰ ਅਜ਼ਾਦ ਹੋ ਗਿਆ ਸੀ ਪਰ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਹੋਣ ਉਪਰੰਤ ਹੀ ਸਹੀ ਮਾਅਨਿਆਂ ਵਿੱਚ ਸਾਡਾ ਦੇਸ਼ ਪੂਰਨ ਗਣਰਾਜ ਬਣਿਆ। ਉਨਾਂ ਕਿਹਾ ਕਿ ਸਾਡਾ ਸੰਵਿਧਾਨ ਮਨੁੱਖੀ ਅਧਿਕਾਰਾਂ ਦਾ ਚਾਰਟਰ ਹੈ ਅਤੇ ਭਾਰਤੀ ਸੰਵਿਧਾਨ ਹਰ ਦੇਸ਼ ਵਾਸੀ ਨੂੰ ਅਜ਼ਾਦੀ ਤੇ ਬਰਾਬਰੀ ਦਾ ਹੱਕ ਦਿੰਦਾ ਹੈ।

ਅਜ਼ਾਦੀ ਸੰਗਰਾਮ ਦੇ ਮਹਾਨ ਯੋਧਿਆਂ ਨੂੰ ਯਾਦ ਕਰਦਿਆਂ ਸ੍ਰੀ ਰਾਮ ਸਿੰਘ ਨੇ ਕਿਹਾ ਕਿ ਅੱਜ ਜੋ ਅਸੀਂ 72ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ ਇਹ ਉਨਾਂ ਅਜ਼ਾਦੀ ਪਰਵਾਨਿਆਂ ਦੀਆਂ ਕੁਰਬਾਨੀਆਂ ਦੇ ਸਦਕਾ ਹੀ ਹੈ ਜਿਨਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਮੁਕਤ ਕਰਾਇਆ ਸੀ। ਉਨਾਂ ਕਿਹਾ ਕਿ ਪੰਜਾਬ ਨੇ ਅਜ਼ਾਦੀ ਸੰਗਰਾਮ ਦੀ ਅਗਵਾਈ ਕੀਤੀ ਅਤੇ ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾ ਮਾਰੂ ਲਹਿਰਾਂ ਨੇ ਅਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਦਿੱਤੀ। ਉਨਾਂ ਕਿਹਾ ਕਿ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਹਮੇਸ਼ਾਂ ਲੋਕਾਂ ਦੇ ਦਿਲਾਂ ’ਚ ਕਾਇਮ ਰਹਿਣਗੀਆਂ। ਇਸ ਮੌਕੇ ਸ੍ਰੀ ਰਾਮ ਸਿੰਘ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਜ਼ਾਦੀ ਪਰਵਾਨਿਆਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣ।

ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਨੇ ਪੂਰੀ ਦੁਨੀਆਂ ਉੱਪਰ ਆਪਣਾ ਅਸਰ ਦਿਖਾਇਆ ਹੈ। ਸਾਡਾ ਦੇਸ਼ ਭਾਰਤ ਅਤੇ ਪੰਜਾਬ ਵੀ ਕੋਰੋਨਾ ਮਹਾਂਮਾਰੀ ਤੋਂ ਅਛੂਤੇ ਨਹੀਂ ਰਹਿ ਸਕੇ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਉੱਪਰ ਕਾਬੂ ਪਾਉਣ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ ਅਤੇ 15 ਸਾਲ ਤੋਂ ਉੱਪਰ ਦਾ ਹਰ ਵਿਅਕਤੀ ਕੋਵਿਡ ਵੈਕਸੀਨ ਜਰੂਰ ਲਗਵਾਏ। ਉਨ੍ਹਾਂ ਨਾਲ ਹੀ ਕਿਹਾ ਕਿ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਹਰ ਵੋਟਰ ਦਾ ਇਹ ਫਰਜ ਬਣਦਾ ਹੈ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ।

ਗਣਤੰਤਰ ਦਿਵਸ ਸਮਾਗਮ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਸਮਾਗਮ ਦੌਰਾਨ ਸੁਤੰਤਰਤਾ ਸੰਗਰਾਮੀ ਸ੍ਰੀਮਤੀ ਕਰਮ ਦਈ ਅਤੇ ਸ੍ਰੀਮਤੀ ਮਹਿੰਦਰ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਪਰੇਡ ਵਿੱਚ ਹਿੱਸਾ ਲੈਣ ਵਾਲੀਆਂ ਪਲਟੂਨਾਂ ਦੇ ਕਮਾਂਡਰਾਂ ਨੂੰ ਸਨਮਾਨਤ ਕੀਤਾ ਗਿਆ।

ਗਣਤੰਤਰ ਦਿਵਸ ਸਮਾਗਮ ਵਿੱਚ ਹੋਰਨਾ ਤੋਂ ਇਲਾਵਾ ਬਟਾਲਾ ਦੇ ਜੱਜ ਸਾਹਿਬਾਨ ਸ੍ਰੀਮਤੀ ਵਨੀਤਾ ਲੂਥਰਾ, ਸ. ਬਿਕਰਮਦੀਪ ਸਿੰਘ, ਸ੍ਰੀਮਤੀ ਜਗਮਿੰਦਰ ਕੌਰ, ਸ੍ਰੀਮਤੀ ਹਰਸਿਮਰਨਦੀਪ ਕੌਰ, ਸ੍ਰੀਮਤੀ ਪ੍ਰਭਜੋਤ ਕੌਰ, ਸ. ਮਹਿੰਦਰ ਪ੍ਰਤਾਪ ਸਿੰਘ ਲਿਬਰਾ,  ਮਨਪ੍ਰੀਤ ਸੋਹੀ, ਸ੍ਰੀਮਤੀ ਅਮਨਦੀਪ ਕੌਰ, ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ, ਤਹਿਸੀਲਦਾਰ ਬਟਾਲਾ ਸ. ਜਸਕਰਨਜੀਤ ਸਿੰਘ, ਡੀ.ਐੱਸ.ਪੀ. ਸ੍ਰੀ ਦੇਵ ਸਿੰਘ, ਸਵਰਨ ਮੁੱਢ, ਸ਼ਸ਼ੀ ਭੂਸ਼ਨ ਵਰਮਾ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments