spot_img
Homeਮਾਝਾਗੁਰਦਾਸਪੁਰਨਾਮਜਦਗੀ ਪੱਤਰ ਭਰਨ ਦੇ ਦੂਜੇ ਦਿਨ 04 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ...

ਨਾਮਜਦਗੀ ਪੱਤਰ ਭਰਨ ਦੇ ਦੂਜੇ ਦਿਨ 04 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ : ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 27 ਜਨਵਰੀ (ਮੁਨੀਰਾ ਸਲਾਮ ਤਾਰੀ) ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 04 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ

             ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਸੰਨੀ ਨੇ ਨਾਮਜ਼ਦਗੀ ਪੱਤਰ ਭਰੇ। ਹਲਕਾ ਫਤਿਹਗੜ੍ਹ ਚੂੜੀਆਂ ਤੋਂ  ਸ਼ਰੋਮਣੀ ਅਕਾਲੀ ਦਲ (ਮਾਨ) ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਅਤੇ ਬਟਾਲਾ ਵਿਧਾਨ ਸਭਾ ਹਲਕੇ ਤੋਂ ਸ਼ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਅਤੇ ਸ਼ਰੋਮਣੀ ਅਕਾਲੀ ਦਲ (ਮਾਨ) ਪਾਰਟੀ ਦੇ ਉਮੀਦਵਾਰ ਗੁਰਬਚਨ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ

                            ਉਨਾਂ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ 01 ਫਰਵਰੀ ਤੱਕ ਸਵੇਰੇ 11-00 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਦਾਖਲ ਕੀਤੀਆਂ ਜਾ ਸਕਣਗੀਆਂ ਅਤੇ ਇਨ੍ਹਾਂ ਦਿਨਾਂ ਵਿੱਚ 30 ਜਨਵਰੀ (ਐਤਵਾਰ) ਨੂੰ ਛੁੱਟੀ ਵਾਲੇ ਦਿਨ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments