spot_img
Homeਮਾਝਾਗੁਰਦਾਸਪੁਰਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸਤ ਸਬੰਧੀ ਸਿਖਲਾਈ ਦੇਣ ਲਈ ਬਟਾਲਾ...

ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸਤ ਸਬੰਧੀ ਸਿਖਲਾਈ ਦੇਣ ਲਈ ਬਟਾਲਾ ’ਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਬਟਾਲਾ, 13 ਅਪ੍ਰੈਲ (ਮੁਨੀਰਾ ਸਲਾਮ ਤਾਰੀ) – ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸਤ ਸਬੰਧੀ ਸਿਖਲਾਈ ਦੇਣ ਲਈ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵੱਲੋਂ ਬਟਾਲਾ ਦੀ ਪਸੂ ਮੰਡੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਖੇਤੀਬਾੜੀ ਅਫਸਰ ਹੈੱਡਕੁਆਟਰ ਡਾ. ਰਣਧੀਰ ਠਾਕੁਰ ਦੇ ਪ੍ਰਬੰਧਾਂ ਹੇਠ ਲਗਾਏ ਗਏ ਇਸ ਕੈਂਪ ਵਿੱਚ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਤੋਂ ਇਲਾਵਾ ਆਮ ਆਦਮੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਸਮੇਤ ਹੋਰ ਜਥੇਬੰਦੀਆਂ ਤੇ ਕਿਸਾਨ ਸੰਗਠਨਾਂ ਦੇ ਆਗੂਆਂ ਨੇ ਇਸ ਕੈਂਪ ਵਿੱਚ ਵਿਸੇਸ ਤੌਰ `ਤੇ ਸਮੂਲੀਅਤ ਕੀਤੀ।

ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਕੰਮ ਕਰ ਰਹੀ ਹੈ ਅਤੇ ਜਲਦੀ ਹੀ ਇਸ ਨਤੀਜੇ ਦੇਖਣ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਚਾਲੂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਸਹਾਇਕ ਕਿੱਤੇ ਸ਼ੁਰੂ ਕਰਨ ਦੀ ਅਪੀਲ ਵੀ ਕੀਤੀ।

ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਅਜੋਕੇ ਦੌਰ ਦੀ ਖੇਤੀ ਨਾਲ ਮਿੱਟੀ, ਪਾਣੀ ਤੇ ਹਵਾ ਪ੍ਰਦੂਸ਼ਿਤ ਹੋ ਰਹੇ ਹਨ, ਜੇਕਰ ਇਹੀ ਰੁਝਾਨ ਰਿਹਾ ਤਾਂ ਆਉਣ ਵਾਲਾ ਸਮਾਂ ਸਾਡੀਆਂ ਪੀੜੀਆਂ ਲਈ ਅਨੁਕੂਲ ਨਹੀਂ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਜੁਰਗਾਂ ਵੱਲੋਂ ਖੇਤੀ ਦੇ ਪਾਏ ਪੂਰਨਿਆਂ `ਤੇ ਚਲਣ ਦੇ ਨਾਲ ਨਾਲ ਖੇਤੀ ਦੀਆਂ ਉਨ੍ਹਾਂ ਵਿਗਿਆਨਿਕ ਤਕਨੀਕਾਂ ਨੂੰ ਵੀ ਜਰੂਰ ਅਪਣਾਉਣ ਜਿਨ੍ਹਾਂ ਨਾਲ ਆਉਣ ਵਾਲੇ ਸਮੇਂ ਵਿੱਚ ਕਿਸਾਨ ਵੀ ਖੁਸਹਾਲ ਰਹਿ ਸਕਣ ਅਤੇ ਕੁਦਰਤੀ ਸੋਮੇ ਵੀ ਬਚੇ ਰਹਿਣ। ਖਾਸ ਤੌਰ `ਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿਧੀ ਬਿਜਾਈ ਵਰਗੀਆਂ ਤਕਨੀਕਾਂ ਅਪਣਾਉਣ ਦੀ ਲੋੜ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾ ਸੁਮੇਸ ਚੋਪੜਾ, ਡਾ ਸਰਬਜੀਤ ਸਿੰਘ ਔਲਖ, ਡਾ ਹਰਪਾਲ ਸਿੰਘ ਰੰਧਾਵਾ, ਡਾ ਸਤਵਿੰਦਰਜੀਤ ਕੌਰ, ਡਾ ਰਾਜਵਿੰਦਰ ਸਿੰਘ ਬੱਲ ਨੇ ਫਸਲਾਂ ਦੀਆਂ ਬਿਮਾਰੀਆਂ, ਕਾਸਤ ਦੇ ਢੰਗ, ਕੀੜੀਆਂ ਦੀ ਰੋਕਥਾਮ ਸਮੇਤ ਅਹਿਮ ਜਾਣਕਾਰੀਆਂ ਦਿੱਤੀਆਂ, ਜਦੋਂ ਕਿ ਇੰਜੀਨੀਅਰ ਰਵਿੰਦਰ ਸਿੰਘ ਛੀਨਾ ਨੇ ਕਿਸਾਨਾਂ ਨੂੰ ਖੇਤੀ ਮਸੀਨਰੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।

ਅਗਾਂਹਵਧੂ ਕਿਸਾਨ ਗੁਰਬਿੰਦਰ ਸਿੰਘ ਬਾਜਵਾ ਨੇ ਝੋਨੇ ਬਿਜਾਈ ਨਾਲ ਸਬੰਧਿਤ ਤਜ਼ਰਬੇ ਸਾਂਝੇ ਕੀਤੇ ਜਦੋਂ ਕਿ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸਮੀਰ ਸਿੰਘ ਵਾਹਲਾ ਨੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਮੇਲਾ ਆਯੋਜਿਤ ਕਰਨ ਦੀ ਸਲਾਘਾ ਕੀਤੀ।

ਖੇਤੀਬਾੜੀ ਅਫਸਰ ਡਾ ਰਣਧੀਰ ਸਿੰਘ ਠਾਕੁਰ ਨੇ ਆਏ ਮੁੱਖ ਮਹਿਮਾਨਾਂ ਅਤੇ ਕਿਸਾਨ ਵੀਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿਸਾਨਾਂ ਦੀ ਖੁਸਹਾਲੀ ਲਈ ਵਿਭਾਗ ਦੀ ਸਮੁੱਚੀ ਟੀਮ 24 ਘੰਟੇ ਹਾਜਰ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿੱਚ ਰਹਿਣ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਸਾਲ ਜਿਆਦਾ ਤੋਂ ਜਿਆਦਾ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ। ਖੇਤੀਬਾੜੀ ਅਧਿਕਾਰੀ ਡਾ ਸਾਹਬਾਜ ਸਿੰਘ ਚੀਮਾ ਨੇ ਸਮੂਹ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਖ ਵੱਖ ਯੋਜਨਾਾਂ ਤੋਂ ਜਾਣੂ ਕਰਵਾਇਆ ਅਤੇ ਅਪੀਲ ਕੀਤੀ ਕਿ ਕਿਸਾਨ ਵਿਭਾਗ ਦੀਆਂ ਯੋਜਨਾਵਾਂ ਦਾ ਫਾਇਦਾ ਲੈਣ।

ਇਸ ਕਿਸਾਨ ਮੇਲੇ ਵਿੱਚ ਜ਼ਿਲਾ ਸਿਖਲਾਈ ਅਫਸਰ ਹਰਮਿੰਦਰਪਾਲ ਸਿੰਘ ਗਿੱਲ, ਖੇਤੀਬਾੜੀ ਅਧਿਕਾਰੀ ਸੰਜੀਵ ਸਰਮਾ, ਹੀਰਾ ਸਿੰਘ, ਹਰਪਿੰਦਰ ਸਿੰਘ, ਮਨਧੀਰ ਸਿੰਘ, ਅਮਰਜੀਤ ਸਿੰਘ, ਕੰਵਲਪ੍ਰੀਤ ਸਿੰਘ, ਬਲਜਿੰਦਰ ਸਿੰਘ ਭੁੱਲਰ, ਬਲਜਿੰਦਰ ਸਿੰਘ ਸੈਣੀ, ਗੁਰਦੇਵ ਸਿੰਘ, ਦਿਲਬਾਗ ਸਿੰਘ ਭੱਟੀ, ਪੀਡੀ ਸੰਦੀਪ ਸਿੰਘ,ਪ੍ਰਭਜੋਤ ਸਿੰਘ, ਪਰਮਵੀਰ ਸਿੰਘ ਕਾਹਲੋਂ, ਮੋਹਨ ਸਿੰਘ ਵਾਹਲਾ, ਗਗਨਦੀਪ ਸਿੰਘ, ਦਿਲਰਾਜ ਸਿੰਘ, ਯਾਦਵਿੰਦਰ ਸਿੰਘ, ਪਰਮਜੀਤ ਸਿੰਘ, ਮਨਜੀਤ ਸਿੰਘ ਆਦਿ ਸਮੇਤ ਵੱਖ ਵੱਖ ਖੇਤੀ ਅਧਿਕਾਰੀ ਮੌਜੂਦ ਸਨ। ਇਸ ਮੌਕੇ ਖੇਤੀਬਾੜੀ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਅਤੇ ਸੈਲਫ ਹੈਲਫ ਗਰੁੱਪਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments