spot_img
Homeਮਾਝਾਗੁਰਦਾਸਪੁਰਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵੱਖ ਵੱਖ ਸਕੂਲਾਂ ਚ ...

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵੱਖ ਵੱਖ ਸਕੂਲਾਂ ਚ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਕਾਦੀਆਂ 22 ਅਪ੍ਰੈਲ  (ਮੁਨੀਰਾ ਸਲਾਮ ਤਾਰੀ): ਅੱਜ ਵਿਸ਼ਵ ਧਰਤੀ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਕਾਦੀਆਂ ਵੱਲੋਂ   ਵੱਖ-ਵੱਖ ਸਕੂਲਾਂ ਵਿੱਚ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।  ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁਖੀ ਮੁਕੇਸ਼ ਵਰਮਾ ਨੇ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਉੱਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨਰਲ ਸਕੱਤਰ ਜਸਬੀਰ ਸਿੰਘ  ਦੀ ਅਗਵਾਈ ਹੇਠ ਸਰਕਾਰੀ ਸਮਾਰਟ  ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਧਰਤੀ ਨੂੰ ਸੁਰੱਖਿਅਤ ਰੱਖਣ ਲਈ ਵਿਦਿਆਰਥੀਆਂ ਵੱਲੋਂ   ਪੇਂਟਿੰਗਾਂ ਰਾਹੀਂ ਵੱਖ-ਵੱਖ ਤਰ੍ਹਾਂ ਦੇ ਵਿਚਾਰ ਪ੍ਰਦਰਸ਼ਿਤ ਕੀਤੇ ਗਏ।  ਇਸ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਜਨਰਲ ਸਕੱਤਰ ਜਸਬੀਰ ਸਿੰਘ ਅਤੇ ਪ੍ਰਿੰਸੀਪਲ ਜਸਬੀਰ ਲਾਲ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।  ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਨੱਤ ਮੋਕਲ ਚ ਸੈਮੀਨਾਰ ਰਾਹੀਂ ਵਿਦਿਆਰਥੀਆਂ ਨੂੰ ਧਰਤੀ ਦੀ ਮਹੱਤਤਾ ਅਤੇ ਇਸ ਦੀ ਕੁਦਰਤੀ ਸੰਪੱਤੀ ਨੂੰ ਸੰਭਾਲਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।  ਇਸ ਮੌਕੇ ਸੰਸਥਾ ਦੇ ਪ੍ਰਧਾਨ ਮੁਕੇਸ਼ ਵਰਮਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਵਾਤਾਵਰਨ ਨੂੰ ਸੁਰੱਖਿਅਤ ਰੱਖ ਕੇ ਹੀ ਅਸੀਂ ਆਪਣਾ ਭਵਿੱਖ ਸੁਰੱਖਿਅਤ ਰੱਖ ਸਕਾਂਗੇ |  ਉਨ੍ਹਾਂ ਦੱਸਿਆ ਕਿ ਆਪਣੇ ਆਲੇ-ਦੁਆਲੇ ਜਲ ਪ੍ਰਦੂਸ਼ਣ, ਹਵਾ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਜਿੱਥੇ ਸਾਨੂੰ ਚੀਜ਼ਾਂ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਉੱਥੇ ਹੀ ਪਲਾਸਟਿਕ ਪ੍ਰਦੂਸ਼ਣ ਦੇ ਸਭ ਤੋਂ ਵੱਡੇ ਖ਼ਤਰੇ ‘ਤੇ ਧਿਆਨ ਕੇਂਦਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ‘ਤੇ ਇਸ ਦੀ ਗਿਣਤੀ 8.3 ਬਿਲੀਅਨ ਦੇ ਕਰੀਬ ਹੈ |  ਅਸੀਂ ਹਰ ਸਾਲ 380 ਮਿਲੀਅਨ ਟਨ ਪਲਾਸਟਿਕ ਬਣਾਉਂਦੇ ਹਾਂ।  ਇਹ ਕਹਿਣਾ ਅਸੰਭਵ ਹੈ ਕਿ 1950 ਤੋਂ ਬਾਅਦ ਸਮੁੰਦਰ ਵਿੱਚ ਕਿੰਨਾ ਪਲਾਸਟਿਕ ਖਤਮ ਹੋ ਗਿਆ ਹੈ, ਪਰ ਅਸੀਂ ਜਾਣਦੇ ਹਾਂ ਕਿ ਇਹ ਹਰ ਸਾਲ ਲਗਭਗ 8 ਮਿਲੀਅਨ ਮੀਟ੍ਰਿਕ ਟਨ ਵਧ ਰਿਹਾ ਹੈ।  100 ਫੀਸਦੀ ‘ਚੋਂ ਸਿਰਫ 9 ਫੀਸਦੀ ਪਲਾਸਟਿਕ ਨੂੰ ਰੀਸਾਈਕਲ ਕੀਤਾ ਗਿਆ ਹੈ।  ਉਸਨੇ ਅੱਗੇ ਕਿਹਾ ਕਿ ਐਚਡੀਪੀਈ ਪਲਾਸਟਿਕ ਨੂੰ ਹੋਰਾਂ ਨਾਲੋਂ ਉੱਚ ਦਰ ‘ਤੇ ਰੀਸਾਈਕਲ ਕੀਤਾ ਜਾਂਦਾ ਹੈ ਜੋ ਕਿ ਹੋਰ ਪਲਾਸਟਿਕ ਨਾਲੋਂ ਕਿਤੇ ਜ਼ਿਆਦਾ ਸੁਰੱਖਿਅਤ ਹੈ।  ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ 5 ਬੂਟੇ ਲਗਾਉਣ ਦਾ ਸੱਦਾ ਦਿੱਤਾ ਅਤੇ ਵਾਤਾਵਰਨ ਨੂੰ ਬਚਾਉਣ ਦੀ ਸਹੁੰ ਵੀ ਚੁਕਾਈ।  ਉਨ੍ਹਾਂ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੇ ਖ਼ਰਾਬ ਹੋਣ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਓਜ਼ੋਨ ਪਰਤ ਦਿਨੋਂ-ਦਿਨ ਪਤਲੀ ਹੁੰਦੀ ਜਾ ਰਹੀ ਹੈ, ਜਿਸ ਕਾਰਨ ਸਾਡੇ ਵਾਤਾਵਰਨ ਵਿੱਚ ਅੱਤ ਦੀ ਗਰਮੀ ਵੱਧ ਰਹੀ ਹੈ, ਇਸ ਲਈ ਸਾਨੂੰ ਆਪਣੇ ਵਾਤਾਵਰਨ ਨੂੰ ਸੁਰੱਖਿਅਤ ਰੱਖਣਾ ਚਾਹੀਦਾ ਹੈ।  ਇਸੇ ਤਰ੍ਹਾਂ ਮਿਡਲ ਸਕੂਲ ਤਲਵੰਡੀ ਝੂੰਗਲਾ ਵਿਖੇ ਵਿੱਤ ਸਕੱਤਰ ਪਵਨ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਧਰਤੀ ਦਿਵਸ ਮੌਕੇ ਵਾਤਾਵਰਨ ਦੀ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਬੂਟੇ ਲਗਾ ਕੇ ਰੁੱਖਾਂ ਦੀ ਰਾਖੀ ਕਰਨ ਦਾ ਹੋਕਾ ਦਿੱਤਾ ਗਿਆ |
 ਸੁਰਖੀ
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments