spot_img
Homeਮਾਝਾਗੁਰਦਾਸਪੁਰਸਿੱਖਿਆ ਅਧਿਕਾਰੀ ਵੱਲੋਂ ਕਿਤਾਬਾਂ ਦੀ ਵੰਡ ਦੇ ਸੰਬੰਧ ਵਿਚ ਸਕੂਲ ਮੁਖੀਆਂ ਨਾਲ...

ਸਿੱਖਿਆ ਅਧਿਕਾਰੀ ਵੱਲੋਂ ਕਿਤਾਬਾਂ ਦੀ ਵੰਡ ਦੇ ਸੰਬੰਧ ਵਿਚ ਸਕੂਲ ਮੁਖੀਆਂ ਨਾਲ ਵਰਚੁਅਲ ਮੀਟਿੰਗ ਕੀਤੀ*

 

*ਗੁਰਦਾਸਪੁਰ 28 ਅਪ੍ਰੈਲ ( ਸਲਾਮ ਤਾਰੀ ) *

*ਸਰਕਾਰੀ ਸਕੂਲਾਂ ਦੇ ਸ਼ੁਰੂ ਹੋਏ ਨਵੇਂ ਵਿੱਦਿਅਕ ਸੈਸ਼ਨ ਦੇ ਸਬੰਧ ਵਿੱਚ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਪਡ਼੍ਹਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਪਾਠ ਪੁਸਤਕਾਂ ਦੀ ਵੰਡ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮਦਨ ਲਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਬੀਰ ਸਿੰਘ ਵੱਲੋਂ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਨਾਲ ਵਰਚੂਅਲ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਡੀ.ਈ.ਓ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਪਹੁੰਚੀਆ ਇਹ ਪਾਠ ਪੁਸਤਕਾਂ ਵਿਦਿਆਰਥੀਆਂ ਨੂੰ ਵੰਡ ਕੇ ਇਹਨਾ ਦਾ ਰਿਕਾਰਡ ਈ. ਪੰਜਾਬ ਪੋਰਟਲ ‘ਤੇ ਸਮੇਂ ਸਿਰ ਅਪਲੋਡ ਕੀਤਾ ਜਾਵੇ । ਉਨ੍ਹਾਂ ਨੇ ਸਮੂਹ ਸਕੂਲ ਮੁਖੀਆਂ ਨੂੰ ਨਵਾਂ ਸੈਸ਼ਨ ਸ਼ੁਰੂ ਹੋਣ ਦੀ ਵਧਾਈ ਦਿੱਤੀ ਤੇ ਮਾਪਿਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫ਼ਾਇਦਾ ਲੈਣ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਓ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਬੁੱਕਸ ਪਵਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੁਣ ਤਕ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ਿਲ੍ਹੇ ਵਿਚ ਪੜ੍ਹਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਕੁੱਲ 28 ਟਾਈਟਲ ਪ੍ਰਾਪਤ ਹੋਏ ਹਨ ਜੋ ਕਿ ਸਮੂਹ 19 ਬਲਾਕਾਂ ਨੂੰ ਪੁਜਦਾ ਕਰ ਦਿੱਤੇ ਗਏ ਹਨ ਅਤੇ ਸਮੂਹ ਬਲਾਕਾਂ ਵੱਲੋਂ ਸਮੂਹ ਸਕੂਲਾਂ ਨੂੰ ਕਿਤਾਬਾਂ ਭੇਜ ਦਿੱਤੀਆਂ ਗਈਆਂ ਹਨ । ਇਸ ਮੌਕੇ ਜੂਨੀਅਰ ਸਹਾਇਕ ਨਰਿੰਦਰ ਸ਼ਰਮਾ , ਐਮ.ਆਈ.ਐਸ ਕੋਆਰਡੀਨੇਟਰ ਮੁਨੀਸ਼ ਸਰਮਾ ਅਤੇ ਨੀਤੂ ਅੱਤਰੀ ਆਦਿ ਹਾਜ਼ਰ ਸਨ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments