spot_img
Homeਮਾਝਾਗੁਰਦਾਸਪੁਰਗੁਰਮੀਤ ਸਿੰਘ ਸਾਰੰਗ ਆਪਣੇ ਕਈ ਸਾਥੀਆਂ ਨਾਲ ਬੀਜੇਪੀ ਵਿੱਚ ਸ਼ਾਮਲ

ਗੁਰਮੀਤ ਸਿੰਘ ਸਾਰੰਗ ਆਪਣੇ ਕਈ ਸਾਥੀਆਂ ਨਾਲ ਬੀਜੇਪੀ ਵਿੱਚ ਸ਼ਾਮਲ

ਕਾਦੀਆਂ 16 ਮਈ (ਸਲਾਮ ਤਾਰੀ ) ਬੀ ਐੱਸ ਪੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਸਾਰੰਗ ਆਪਣੇ ਕਈ ਸਾਥੀਆਂ ਨਾਲ ਅੱਜ ਬੀਜੇਪੀ ਵਿੱਚ ਸ਼ਾਮਲ ਹੋ ਗਏ ਬੀਜੇਪੀ ਦੇ ਹਲਕਾ ਇੰਚਾਰਜ ਬਟਾਲਾ ਫਤਿਹਜੰਗ ਸਿੰਘ ਬਾਜਵਾ ਨੇ ਆਪਣੇ ਨਿਵਾਸ ਸਥਾਨ ਵਿੱਚ ਗੁਰਮੀਤ ਸਿੰਘ ਸਾਰੰਗ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਬੀਜੇਪੀ ਵਿੱਚ ਸ਼ਾਮਲ ਕੀਤਾ ਅਤੇ ਯਕੀਨ ਦਿਵਾਇਆ ਕਿ ਬੀਜੇਪੀ ਇਨ੍ਹਾਂ ਦੇ ਨਾਲ ਹੈ ਅਤੇ ਹਰ ਦੁੱਖ ਸੁੱਖ ਵਿੱਚ ਇਨ੍ਹਾਂ ਦਾ ਸਾਥ ਦੇਵੇਗੀ ਅਤੇ ਪਾਰਟੀ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਇਸ ਮੌਕੇ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਹੈ ਕਿ ਬੀਜੇਪੀ ਹੀ ਇਸ ਤਰ੍ਹਾਂ ਦੀ ਇਕ ਪਾਰਟੀ ਹੈ ਜੋ ਪੰਜਾਬ ਵਿੱਚ ਸੁਧਾਰ ਲਿਆ ਸਕਦੀ ਹੈ ਅਤੇ ਪੰਜਾਬ ਵਿੱਚ ਤਰੱਕੀ ਲਈ ਬੀਜੇਪੀ ਨੂੰ ਹੀ ਅੱਗੇ ਲਿਆਉਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ 2024 ਵਿੱਚ ਬੀਜੇਪੀ ਪੂਰੇ ਭਾਰਤ ਵਿੱਚ ਸ਼ਾਸਨ ਕਰੇਗੀ ਇਕ ਸਵਾਲ ਦੇ ਜਵਾਬ ਵਿੱਚ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ 50 ਸਾਲਾਂ ਤੱਕ ਬੀਜੇਪੀ ਦਾ ਮੁਕਾਬਲਾ ਨਹੀਂ ਕਰ ਸਕਦੀ ਸੁਨੀਲ ਜਾਖੜ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਤੋਂ ਤੰਗ ਆ ਕੇ ਸੁਨੀਲ ਜਾਖੜ ਨੇ ਪਾਰਟੀ ਛੱਡੀ ਹੈ ਇਸ ਮੌਕੇ ਗੁਰਮੀਤ ਸਿੰਘ ਸਾਰੰਗ ਨੇ ਕਿਹਾ ਕਿ ਬੀਜੇਪੀ ਦੀਆਂ ਵਧੀਆ ਨੀਤੀਆਂ ਕਰਕੇ ਮੈਂ ਬੀਜੇਪੀ ਵਿੱਚ ਸ਼ਾਮਲ ਹੋਇਆ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments