spot_img
Homeਮਾਝਾਗੁਰਦਾਸਪੁਰਸਿੱਖ ਨੈਸ਼ਨਲ ਕਾਲਜ ਕਾਦੀਆਂ ਬੀ ਸੀ ਏ ਬੀ ਐਸ ਸੀ ਆਈਟੀ ਛੇਵਾਂ...

ਸਿੱਖ ਨੈਸ਼ਨਲ ਕਾਲਜ ਕਾਦੀਆਂ ਬੀ ਸੀ ਏ ਬੀ ਐਸ ਸੀ ਆਈਟੀ ਛੇਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਕਾਦੀਆਂ 6 ਅਗਸਤ (ਮੁਨੀਰਾ ਸਲਾਮ ਤਾਰੀ) :- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਬੀ ਸੀ ਏ ਬੀ ਐਸਸੀ ਆਈਟੀ ਛੇਵੇਂ ਸਮੈਸਟਰ ਦੇ ਐਲਾਨ ਕੀਤੇ ਨਤੀਜੇ ਵਿੱਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ।  ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ ਹਰਕੰਵਲ ਸਿੰਘ ਬੱਲ ਵੱਲੋਂ ਸ਼ਾਨਦਾਰ ਨਤੀਜੇ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ  ਜਾਣਕਾਰੀ ਸਾਂਝੀ ਕੀਤੀ ਹੈ।  ਬੀ ਸੀ ਏ ਸਮੈਸਟਰ ਛੇਵਾਂ ਮਈ 2022 ਵਿੱਚ ਰਮਨੀਤ ਕੌਰ ਨੇ 82 ਫ਼ੀਸਦ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਮੁਹੰਮਦ ਜ਼ੀਸ਼ਾਨ ਨੇ 81 ਫ਼ੀਸਦ ਅੰਕਾਂ ਨਾਲ ਦੂਸਰਾ ਸਥਾਨ ਸਾਇਮਾ ਤਾਰਿਕ ਨੇ  77.6ਫ਼ੀਸਦ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ । ਇਸੇ ਤਰ੍ਹਾਂ ਬੀ ਐਸਸੀ ਆਈਟੀ ਛੇਵਾਂ ਸਮੈਸਟਰ ਵਿਚੋਂ ਕਾਲਜ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ 82 ਫ਼ੀਸਦ ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ  ਕੀਤਾ ਹੈ। ਕਾਲਜ ਦੇ ਬਾਕੀ ਵਿਦਿਆਰਥੀਆਂ ਨੇ ਸ਼ਾਨਦਾਰ ਅੰਕਾਂ ਨਾਲ ਇਮਤਿਹਾਨ ਪਾਸ ਕੀਤਾ ਹੈ। ਇਸ ਸ਼ਾਨਦਾਰ ਨਤੀਜੇ ਤੇ ਸਥਾਨਕ ਪ੍ਰਬੰਧਕ ਕਮੇਟੀ ਸਕੱਤਰ ਡਾ ਬਲਚਰਨਜੀਤ ਸਿੰਘ ਭਾਟੀਆ, ਮੈਂਬਰ ਇੰਜਨੀਅਰ ਨਰਿੰਦਰਪਾਲ ਸਿੰਘ ਸਿੱਧੂ, ਆਨਰੇਰੀ ਪ੍ਰਬੰਧਕ ਸਕੂਲ ਸਟੇਟ ਤੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਸ ਅੰਗਰੇਜ਼ ਸਿੰਘ ਬੋਪਾਰਾਏ ਵੱਲੋਂ ਅੱਵਲ ਆਏ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਸਮੂਹ ਵਿਦਿਆਰਥੀਆਂ ਕਾਲਜ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ, ਕੰਪਿਊਟਰ ਵਿਭਾਗ ਦੇ ਮੁਖੀ ਹਰਕੰਵਲ ਸਿੰਘ ਬਲ, ਵਿਭਾਗ ਦੇ ਅਧਿਆਪਕ ਪ੍ਰੋਫ਼ੈਸਰ ਸਤਵਿੰਦਰ ਸਿੰਘ ਕਾਹਲੋਂ, ਪ੍ਰੋ ਕੌਸ਼ਲ ਕੁਮਾਰ ਤੇ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਮੁਬਾਰਕਬਾਦ ਭੇਂਟ ਕੀਤੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments