spot_img
Homeਮਾਝਾਗੁਰਦਾਸਪੁਰਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਦਿਆਰਥਣਾ ਨੇ ਮਨਾਇਆ ਤੀਆਂ ਦਾ ਤਿਉਹਾਰ

ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਦਿਆਰਥਣਾ ਨੇ ਮਨਾਇਆ ਤੀਆਂ ਦਾ ਤਿਉਹਾਰ

ਕਾਦੀਆਂ 7 ਅਗਸਤ (ਮੁਨੀਰਾ ਸਲਾਮ ਤਾਰੀ)
ਡੀਏਵੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਕੂਲੀ ਵਿਦਿਆਰਥਣਾਂ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਤੇ ਦੋ ਵਿਦਿਆਰਥਣਾਂ ਵੱਲੋਂ ਗਿੱਧਾ ਸਕਿੱਟ ਐਕਸ਼ਨ ਦੇ ਦੁਆਰਾ ਮੌਜੂਦ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ । ਵਿਦਿਆਰਥਣਾਂ ਵੱਲੋਂ ਰੰਗ ਬਰੰਗੇ ਕੱਪੜਿਆਂ ਵਿਚ ਆਪਣੇ ਮਨ ਦੇ ਚਾਅ ਪ੍ਰਦਰਸ਼ਿਤ ਕੀਤੇ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤੀਸ਼ ਗੁਪਤਾ ਨੇ ਤੀਆਂ ਦੇ ਮਹੱਤਵ ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਤਿਓਹਾਰ ਪੁਰਾਣੇ ਸਮੇਂ ਤੋਂ ਭਾਰਤੀ ਸੰਸਕ੍ਰਿਤੀ ਦਾ ਪ੍ਰਤੀਕ ਹੈ । ਇਸ ਤਿਉਹਾਰ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਮਨਾਉਣਾ ਚਾਹੀਦਾ ਹੈ । ਅਤੇ ਸਾਨੂੰ ਆਪਣੇ ਬੱਚਿਆਂ ਨੂੰ ਇਸ ਦੇ ਮਹੱਤਵ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ । ਤਾਂ ਜੋ ਅਸੀਂ ਆਪਣੀ ਪ੍ਰੰਪਰਾਵਾਂ ਨੂੰ ਜੀਵਿਤ ਰੱਖ ਸਕੀਏ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਆਰਤੀ , ਸਿਮਰਨਜੀਤ ਕੌਰ, ਸੰਯੋਗੀਤਾ ,ਆਂਚਲ ,ਰਜਨੀ , ਰਾਧਾ , ਰਾਜਕੁਮਾਰੀ ਆਦਿ ਮੌਜੂਦ ਸੀ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments