spot_img
Homeਮਾਝਾਗੁਰਦਾਸਪੁਰਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਗਈ...

ਰਾਸ਼ਟਰੀ ਡੀ-ਵਾਰਮਿੰਗ ਦਿਵਸ ਮੌਕੇ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਗਈ ਪੇਟ ਦੇ ਕੀੜੇ ਮਾਰਨ ਦੀ ਗੋਲੀ

ਕਾਦੀਆਂ 10 ਅਗਸਤ (ਸਲਾਮ ਤਾਰੀ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 10 ਅਗਸਤ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਗਿਆ। ਇਸ ਅਧੀਨ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਰਾਮ ਮਾਂਡੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨੋਹਰ ਲਾਲ ਦੀ ਅਗਵਾਈ ਹੇਠ ਬਲਾਕ ਕਾਦੀਆਂ ਵਿਖੇ ਨੈਸ਼ਨਲ ਡੀਵਰਮਿੰਗ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਨੀਲਮ ਕੁਮਾਰੀ ਨੇ ਦੱਸਿਆ ਕਿ ਅੱਜ 2 ਸਾਲ ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਖੁਆਈ ਗਈ ਹੈ।ਉਹਨਾਂ ਕਿਹਾ ਕਿ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੂਰੀ ਗੋਲੀ ਖੁਆਈ ਗਈ।ਉਹਨਾਂ ਦੱਸਿਆਂ ਕਿ ਬਲਾਕ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਟਰਾਂ ਵਿੱਚ ਦਰਜ,ਸਲਮ ਏਰੀਆ,ਪਥੇਰਾ ਕਿਸੇ ਕਰਾਨ ਪੜਾਈ ਛੱਡ ਚੁੱਕੇ 19 ਸਾਲ ਤੱਕ ਦੇ ਬਚਿਆਂ ਨੂੰ ਇਹ ਗੋਲੀ ਖੁਆਈ ਗਈ ਹੈ। ਇਹ ਗੋਲੀ ਬੱਚਿਆਂ ਨੂੰ ਖਾਲੀ ਪੇਟ ਨਹੀਂ ਦਿੱਤੀ ਜਾਣੀ, ਉਨ੍ਹਾਂ ਦੱਸਿਆਂ ਕਿ ਸਿਹਤ ਵਿਭਾਗ ਦੇ ਇਸ ਉਪਰਾਲੇ ਨਾਲ ਲੱਖਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ,ਕਿਉਂਕਿ ਜਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਣ ਰੋਜਾਨਾਂ ਦੀ ਖੁਰਾਕ ਦੇ ਘੱਟਣ ਕਾਰਣ ਸਰੀਰਕ ਕਮਜੋਰੀ, ਖੂਨ ਦੀ ਕਮੀ ਦੇ ਨਾਲ-ਨਾਲ ਬੱਚਿਆਂ ਵਿਚ ਚਿੜ ਚਿੜਾਪਣ ਦੇਖਣ ਵਿਚ ਆਉਂਦਾ ਹੈ।ਪਰ ਹੁਣ ਇਸ ਦਵਾਈ ਦੀ ਖੁੱਰਾਕ ਨਾਲ ਬੱਚਿਆਂ ਨੂੰ ਬਿਮਾਰੀਆਂ ਦੇ ਨਾਲ ਖੂਨ ਦੀ ਕਮੀ ਤੋ ਛੁੱਟਕਾਰਾ ਮਿਲੇਗਾ।ਉਹਨਾਂ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਇਹ ਗੋਲੀ ਖੁਆਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ਼ ਕੀਤੀ। ਇਸ ਮੌਕੇ ਤੇ ਆਰ ਬੀ ਐਸ ਕੇ ਦੀ ਟੀਮ ਵੱਲੋ ਸਕੂਲਾਂ ਦੀ ਵਿਸਿਟ ਕੀਤੀ ਗਈ। ਇਸ ਮੌਕੇ ਤੇ ਰਾਜਵਿੰਦਰ ਕੋਰ,ਰਾਜ ਰਾਨੀ,ਗੁਰਪ੍ਰੀਤ ਕੋਰ,ਸਤਪਾਲ ਸਿੰਘ,ਲਖਬੀਰ ਸਿੰਘ,ਬਲਵਿੰਦਰ ਸਿੰਘ ਹਾਜ਼ਰ ਸਨ

 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments