ਕਾਦੀਆਂ 10 ਅਗਸਤ (ਮੁਨੀਰਾ ਸਲਾਮ ਤਾਰੀ) :- ਸਿਹਤ ਵਿਭਾਗ ਦੀ ਟੀਮ ਵੱਲੋਂ ਖੁੱਲੇ ਵਿੱਚ ਜਨਤਕ ਥਾਵਾਂ ਤੇ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਸਿਵਲ ਸਰਜਨ ਡਾ: ਰਬਿੰਦਰ ਕੌਰ ਸੀਨੀਅਰ ਮੈਡੀਕਲ ਅਫਸਰ ਡਾ: ਬਿੰਦੂ ਗੁਪਤਾ ਦੇ ਨਿਰਦੇਸ਼ਾਂ ‘ਤੇ ਹੈਲਥ ਇੰਸਪੈਕਟਰ ਗੁਰਮੁੱਖ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ. ਸੁੰਦਰ ਚੱਕ ਅਤੇ ਇਸ ਦੇ ਆਲੇ ਦੁਆਲੇ ਕੋਟਪਾ ਐਕਟ ਦੀ ਉਲਗਣਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਅਤੇ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ । ਹੈਲਥ ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਖੁੱਲੇ ਵਿੱਚ ਤੰਬਾਕੂ ਦੀ ਵਿਕਰੀ ਅਤੇ ਵਰਤੋਂ, ਜਨਤਕ ਥਾਵਾਂ ਤੇ ਖੁੱਲੇ ਵਿੱਚ ਤੰਬਾਕੂਨੋਸ਼ੀ ਕਰਨ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਪਦਾਰਥ ਵੇਚਣ ਲਈ ਤੰਬਾਕੂ ਦੀ ਮਸ਼ਹੂਰੀ ਕਰਨ। ਸਕੂਲ ਅਤੇ ਧਾਰਮਿਕ ਸਥਾਨ ਦੇ 100 ਮੀਟਰ ਦੇ ਘੇਰੇ ਅੰਦਰ ਇਨ੍ਹਾਂ ਪਦਾਰਥਾਂ ਦੀ ਵਿਕਰੀ ‘ਤੇ ਮਨਾਹੀ ਹੈ।ਉਨ੍ਹਾਂ ਕਿਹਾ ਕਿ ਤੰਬਾਕੂ ਸਿਹਤ ਲਈ ਹਾਨੀਕਾਰਕ ਹੈ। ਮੂੰਹ ਦਾ ਕੈਂਸਰ, ਛਾਤੀ ਦਾ ਕੈਂਸਰ, ਟੀਬੀ ਸਮੇਤ ਸਰੀਰ ਦਾ ਕੈਂਸਰ ਹੋ ਸਕਦਾ ਹੈ। ਇਸ ਲਈ ਸਾਨੂੰ ਕਦੇ ਵੀ ਤੰਬਾਕੂ ਅਤੇ ਤੰਬਾਕੂ ਯੁਕਤ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਮੌਕੇ ਤੇ ਭੁਪਿੰਦਰ ਸਿੰਘ, ਸ਼ਰਨ ਜੀਤ ਸਿੰਘ, ਅਰੁਣ ਕੁਮਾਰ ਆਦ ਹਾਜ਼ਰ ਸਨ।