spot_img
Homeਮਾਝਾਗੁਰਦਾਸਪੁਰਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਹਨੂੰਵਾਨ 11 ਅਗਸਤ ( ਮੁਨੀਰਾ ਸਲਾਮ ਤਾਰੀ)ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਬਲਾਕ ਕਾਹਨੂੰਵਾਨ 1 ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ , ਜਿਸ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 1 ਲਖਵਿੰਦਰ ਸਿੰਘ ਸ਼ੇਖੋ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਲਗਾਉਣਾ ਸਲਾਘਾਯੋਗ ਉਪਰਾਲਾ ਹੈ , ਜਿਸ ਨਾਲ ਬੱਚੇ ਤੇ ਨੋਜਵਾਨ ਪੀੜੀ ਆਪਣੇ ਵਿਰਸੇ ਨਾਲ ਜੁੜੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮੇਂ-ਸਮੇਂ ਤੇ ਕਰਨੇ ਚਾਹੀਦੇ ਹਨ ਤਾਂ ਜੋ ਅਸੀਂ ਆਪਣੀ ਵਿਰਾਸਤ ਨੂੰ ਸੰਭਾਲ ਸਕੀਏ। ਇਸ ਦੌਰਾਨ ਬੱਚਿਆਂ ਵੱਲੋਂ ਸੱਭਿਆਚਾਰਿਕ ਪ੍ਰੋਗਰਾਮ ਪੇਸ਼ ਕਰਕੇ ਤੀਆਂ ਦਾ ਤਿਉਹਾਰ ਮਨਾਇਆ। ਇਸ ਦੌਰਾਨ ਸਕੂਲ ਨੂੰ ਬਹੁਤ ਖੂਬਸੂਰਤੀ ਨਾਲ ਸਜਾਇਆ ਸੀ ਜੋ ਕਿ ਕਿਸੇ ਪੰਜਾਬੀ ਪਿੰਡ ਦਾ ਭੁਲੇਖਾ ਪਾ ਰਿਹਾ ਸੀ। ਸੈਟਰ ਮੁੱਖ ਅਧਿਆਪਕ ਸਤਪਾਲ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ। ਸਟੇਜ ਦੀ ਭੂਮਿਕਾ ਮੈਡਮ ਰਣਜੀਤ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਇਸ ਦੌਰਾਨ ਬੱਚਿਆਂ ਨੂੰ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ। ਇਸ ਮੌਕੇ ਬੀ.ਐਮ.ਟੀ. ਮਲਕੀਤ ਸਿੰਘ, ਸੈਟਰ ਮੁੱਖ ਅਧਿਆਪਕ ਪਰਮਜੀਤ ਸਿੰਘ , ਬਲਜੀਤ ਸਿੰਘ , ਸੁਧਾ ਦੇਵੀ, ਰੁਪਿੰਦਰ ਕੌਰ , ਪਰਮਜੀਤ ਕੌਰ ਤੇ ਆਗਣਵਾੜੀ ਵਰਕਰ ਤੇ ਬੱਚੇ ਹਾਜ਼ਰ ਸਨ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments