spot_img
Homeਮਾਝਾਗੁਰਦਾਸਪੁਰਸਰਕਾਰੀ ਪ੍ਰਇਮਰੀ ਸਮਾਰਟ ਸਕੂਲ ਭੰਗਵਾਂ ਵਿਖੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਪ੍ਰੋਗਰਾਮ ਆਯੋਜਿਤ

ਸਰਕਾਰੀ ਪ੍ਰਇਮਰੀ ਸਮਾਰਟ ਸਕੂਲ ਭੰਗਵਾਂ ਵਿਖੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਪ੍ਰੋਗਰਾਮ ਆਯੋਜਿਤ

ਕਾਹਨੂੰਵਾਨ 12 ਅਗਸਤ ( ਮੁਨੀਰਾ ਸਲਾਮ ਤਾਰੀ) *ਅੱਜ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਗਵਾਂ ਬਲਾਕ ਕਾਹਨੂੰਵਾਨ 2 ਵਿਖੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਬਲਾਕ ਸਿੱਖਿਆ ਅਫ਼ਸਰ ਸ. ਬਲਵਿੰਦਰ ਸਿੰਘ ਗਿੱਲ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਜਾਣਕਾਰੀ ਦਿੰਦੇ ਹੋਰ ਸਕੂਲ ਇੰਚਾਰਜ ਕੁਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਭੰਗਵਾਂ ਵਿਖੇ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮੌਕੇ ਸਾਦਾ ਪਰ ਪ੍ਰਭਾਵਸ਼ਾਲੀ ਪੋਗਰਾਮ ਕਰਵਾਇਆ ਗਿਆ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ।ਇਸ ਮੌਕੇ ਬੋਲਦਿਆਂ ਬੀ.ਪੀ.ਈ.ਓ. ਬਲਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਦੇਸ਼ ਭਗਤਾ ਦੀਆਂ ਕੁਰਬਾਨੀਆਂ ਤੇ ਸੰਘਰਸ਼ ਨਾਲ ਹੀ ਸਾਨੂੰ ਆਜ਼ਾਦੀ ਪ੍ਰਾਪਤ ਹੋਈ ਹੈ।ਉਨ੍ਹਾਂ ਬੱਚਿਆਂ ਨੂੰ ਪੇਸ਼ਕਾਰੀ ਨੂੰ ਸਲਾਹਿਆ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸਮਾਰਟ ਸਕੂਲ ਕੋਆਰਡੀਨੇਟਰ ਸ.ਸੁਲੱਖਣ ਸਿੰਘ ਸੈਣੀ, ਸੈਟਰ ਮੁੱਖ ਅਧਿਆਪਕ ਮੈਡਮ ਪਰਮਜੀਤ ਕੌਰ, ਬਲਾਕ ਮਾਸਟਰ ਟ੍ਰੇਨਰ ਸ.ਅਮਰਜੀਤ ਸਿੰਘ,ਸਕੂਲ ਅਧਿਆਪਕਾ ਰਣਜੀਤ ਕੌਰ , ਏ.ਆਈ. ਵੀ. ਵਲੰਟੀਅਰ ਪਰਮਜੀਤ ਕੌਰ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments