spot_img
Homeਮਾਝਾਗੁਰਦਾਸਪੁਰਸਮੂਹ ਬੈਂਕ ਸ਼ੱਕੀ ਲੈਣ-ਦੇਣ ਦਾ ਵੇਰਵਾ ਚੋਣ ਦਫ਼ਤਰ ਨੂੰ ਮੁਹੱਈਆ ਕਰਵਾਉਣ -...

ਸਮੂਹ ਬੈਂਕ ਸ਼ੱਕੀ ਲੈਣ-ਦੇਣ ਦਾ ਵੇਰਵਾ ਚੋਣ ਦਫ਼ਤਰ ਨੂੰ ਮੁਹੱਈਆ ਕਰਵਾਉਣ – ਰਿਟਰਨਿੰਗ ਅਫ਼ਸਰ ਬਟਾਲਾ

ਬਟਾਲਾ, 11 ਫਰਵਰੀ (ਮੁਨੀਰਾ ਸਲਾਮ ਤਾਰੀ ) – ਵਿਧਾਨ ਸਭਾ ਹਲਕਾ ਬਟਾਲਾ ਦੇ ਰਿਟਰਨਿੰਗ ਅਧਿਕਾਰੀ ਸ੍ਰੀ ਰਾਮ ਸਿੰਘ ਨੇ ਬੈਂਕ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਸ਼ੱਕੀ ਲੈਣ-ਦੇਣ ਦੇ ਵੇਰਵੇ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਅਸਾਧਾਰਨ ਅਤੇ ਸ਼ੱਕੀ ਨਕਦੀ ਕੱਢਵਾਉਣ ਜਾਂ ਖਾਤੇ ਵਿੱਚ 1 ਲੱਖ ਰੁਪਏ ਤੋਂ ਵੱਧ ਦੀ ਨਕਦੀ ਜਮਾਂ ਕਰਨ ਦੀ ਰਿਪੋਰਟ ਪਹਿਲ ਦੇ ਅਧਾਰ ’ਤੇ ਚੋਣ ਦਫ਼ਤਰ ਨੂੰ ਮਹੁੱਈਆ ਕਰਵਾਈ ਜਾਵੇ।

ਰਿਟਰਨਿੰਗ ਅਫ਼ਸਰ ਸ੍ਰੀ ਰਾਮ ਸਿੰਘ ਨੇ ਬੈਂਕ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਇੱਕ ਬੈਂਕ ਖਾਤੇ ਤੋਂ ਆਰ.ਟੀ.ਜੀ.ਐਸ. ਦੁਆਰਾ ਇੱਕ ਜ਼ਿਲ੍ਹੇ/ਹਲਕੇ ਵਿੱਚ ਕਈ ਵਿਅਕਤੀਆਂ ਦੇ ਖਾਤਿਆਂ ਵਿੱਚ ਅਸਾਧਾਰਨ ਰਕਮ ਪਾਈ ਹੋਵੇ ਤਾਂ ਉਸਦੀ ਜਾਣਕਾਰੀ ਦਿੱਤੀ ਜਾਵੇ। ਉਨਾਂ ਅੱਗੇ ਕਿਹਾ ਕਿ ਚੋਣ ਉਮੀਦਵਾਰਾਂ ਜਾਂ ਉਨਾਂ ਦੇ ਪਤੀ-ਪਤਨੀ ਜਾਂ ਉਸਦੇ ਆਸ਼ਰਿਤਾਂ ਦੇ ਬੈਂਕ ਖਾਤੇ ਤੋਂ 1 ਲੱਖ ਰੁਪਏ ਤੋਂ ਵੱਧ ਦੀ ਨਕਦੀ ਜਮਾਂ ਜਾਂ ਕੱਢਵਾਈ ਹੋਵੇ, ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਜਿਵੇਂ ਕਿ ਉਮੀਦਵਾਰਾਂ ਦੁਆਰਾ ਦਾਇਰ ਹਲਫਨਾਮੇ ਵਿੱਚ ਦੱਸਿਆ ਗਿਆ ਹੈ, ਜੋ ਕਿ ਸੀ.ਈ.ਓ. ਦੀ ਵੈੱਬਸਾਈਟ ’ਤੇ ਉਪਲਬਧ ਹੈ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀ ਦੇ ਖਾਤੇ ਵਿੱਚ 1 ਲੱਖ ਰੁਪਏ ਤੋਂ ਇਲਾਵਾ ਕਿਸੇ ਵੀ ਹੋਰ ਸ਼ੱਕੀ ਨਕਦ ਲੈਣ-ਦੇਣ, ਜਿਸਦੀ ਵਰਤੋਂ ਚੋਣਾਂ ਵਿੱਚ ਰਿਸ਼ਵਤ ਦੇਣ ਲਈ ਕੀਤੀ ਜਾ ਸਕਦੀ ਹੈ, ਦੀ ਰਿਪੋਰਟ ਕੀਤੀ ਜਾਵੇ।

ਉਨਾਂ ਕਿਹਾ ਕਿ ਇਨਕਮ ਟੈਕਸ ਕਾਨੂੰਨ ਤਹਿਤ ਲੋੜੀਂਦੀ ਕਾਰਵਾਈ ਲਈ ਆਮਦਨ ਕਰ ਵਿਭਾਗ ਦੇ ਨੋਡਲ ਅਫਸਰਾਂ ਨੂੰ 10 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜਮਾਂ ਕਰਵਾਉਣ ਜਾਂ ਕੱਢਵਾਉਣ ਲਈ ਵੀ ਰਿਪੋਰਟ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਪਰੋਕਤ ਸਾਰੀਆਂ ਹਦਾਇਤਾਂ ਜ਼ਿਲ੍ਹੇ ਦੇ ਵਿੱਚ ਬੈਂਕਾਂ ਦੀਆਂ ਸਾਰੀਆਂ ਸ਼ਾਖਾਵਾਂ ਨੂੰ ਪਹਿਲਾਂ ਹੀ ਭੇਜ ਦਿੱਤੀਆਂ ਗਈਆਂ ਹਨ, ਤਾਂ ਜੋ ਇਸ ਦੀ ਪਾਲਣਾ ਨੂੰ ਲਾਜ਼ਮੀ ਤੌਰ ’ਤੇ ਯਕੀਨੀ ਬਣਾਇਆ ਜਾ ਸਕੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments