spot_img
Homeਮਾਝਾਗੁਰਦਾਸਪੁਰਆਮ ਆਦਮੀ ਪਾਰਟੀ ਨੂੰ ਲੱਗਾ ਜੋਰ ਦਾ ਝਟਕਾ, ਆਪ ਦੇ ਸੀਨੀਅਰ...

ਆਮ ਆਦਮੀ ਪਾਰਟੀ ਨੂੰ ਲੱਗਾ ਜੋਰ ਦਾ ਝਟਕਾ, ਆਪ ਦੇ ਸੀਨੀਅਰ ਆਗੂ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਲ

ਬਟਾਲਾ, 11 ਫਰਵਰੀ (ਮੁਨੀਰਾ ਸਲਾਮ ਤਾਰੀ )- ਅੱਜ ਬਟਾਲਾ ਵਿਖੇ ਆਮ ਆਦਮੀ ਪਾਰਟੀ ਨੂੰ  ਉਸ ਵੇਲੇ ਜ਼ੋਰ ਦਾ ਝਟਕਾ ਲੱਗਾ ਜਦ ਵਾਰਡ ਨੰ. 6 ਤੋਂ ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਚੋਣ ਲੜ ਚੁੱਕੇ ਪਰਗਟ ਸਿੰਘ ਗੋਲਡੀ ਆਪਣੇ ਸਾਥੀਆਂ ਜਿਨ੍ਹਾਂ ‘ਚ ਮਨੋਹਰ ਸਿੰਘ, ਮੱਖਣ ਸਿੰਘ, ਵਿਨੋਦ ਕੁਮਾਰ, ਲੱਕੀ, ਕੁਲਦੀਪ ਸਿੰਘ ਆਦਿ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਭਾਜਪਾ ‘ਚ ਸ਼ਾਮਲ ਹੋ ਗਏ | ਇਸ ਮੌਕੇ ਫਤਹਿਜੰਗ ਸਿੰਘ ਬਾਜਵਾ ਨੇ ਭਾਜਪਾ ‘ਚ ਸ਼ਾਮਲ ਹੋਏ ਪਰਗਟ ਸਿੰਘ ਗੋਲਡੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ  ਸਿਰੋਪਾ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਪਰਗਟ ਸਿੰਘ ਗੋਲਡੀ ਭਾਜਪਾ ਨਾਲ ਜੁੜੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ‘ਚ ਸ਼ਾਮਲ ਹੋਣ ਵਾਲੇ ਹਰ ਆਗੂ ਨੂੰ  ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਫਤਹਿਜੰਗ ਸਿੰਘ ਬਾਜਵਾ ਨੇ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਹਰ ਵਰਗ ਨੂੰ  ਬਿਨਾਂ ਕਿਸੇ ਪੱਖਪਾਤ ਤੋਂ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਂਦੀ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ  ਪਹਿਲ ਦੇ ਆਧਾਰ ‘ਤੇ ਹੱਲ ਕਰਦੀ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਨੂੰ  ਲੋਕਾਂ ਵਲੋਂ ਸਮਰਥਨ ਮਿਲ ਰਿਹਾ ਹੈ, ਉਸ ਨਾਲ ਵਿਰੋਧੀ ਪਾਰਟੀਆਂ ਦੀਆਂ ਨੀਂਦਾਂ ਉਡ ਗਈਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਭਾਜਪਾ ਨੂੰ  ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣਗੇ ਅਤੇ ਭਾਜਪਾ ਦੀ ਸਰਕਾਰ ਬਣਨ ਉਪਰੰਤ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਐਡ. ਰਵਿੰਦਰ ਸ਼ਰਮਾ, ਨਰੇਸ਼ ਮਹਾਜਨ, ਹੀਰਾ ਵਾਲੀਆ, ਰਾਘਵ ਮਹਾਜਨ, ਵਿਨੋਦ ਆਦਿ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ |

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments