spot_img
Homeਮਾਝਾਗੁਰਦਾਸਪੁਰਭਾਜਪਾ ਦੀ ਸਰਕਾਰ ਬਣਨ ’ਤੇ ਹਰ ਵਰਗ ਨੂੰ ਦਿੱਤਾ ਜਾਵੇਗਾ ਬਣਦਾ ਮਾਣ...

ਭਾਜਪਾ ਦੀ ਸਰਕਾਰ ਬਣਨ ’ਤੇ ਹਰ ਵਰਗ ਨੂੰ ਦਿੱਤਾ ਜਾਵੇਗਾ ਬਣਦਾ ਮਾਣ ਸਨਮਾਨ : ਕੰਵਰ ਪ੍ਰਤਾਪ ਬਾਜਵਾ

ਬਟਾਲਾ, 12 ਫਰਵਰੀ (ਮੁਨੀਰਾ ਸਲਾਮ ਤਾਰੀ ) : ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੱਜ ਈਸਾ ਨਗਰ ਬਟਾਲਾ ਵਿਖੇ ਡੋਰ-ਟੂ-ਡੋਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕੰਵਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਦਾ ਗ੍ਰਾਫ ਦਿਨੋਂ ਦਿਨ ਵਧਦਾ ਜਾ ਰਿਹਾ ਹੈ, ਉਸ ਨਾਲ ਸਾਫ ਜਾਹਿਰ ਹੁੰਦਾ ਹੈ ਕਿ ਇਸ ਵਾਰ ਚੋਣਾਂ ’ਚ ਭਾਜਪਾ ਇਤਿਹਾਸਕ ਜਿੱਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ’ਤੇ ਹਲ ਕਰਵਾਇਆ ਹੈ ਜਦੋਂ ਕਿ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਦੋਨਾਂ ਹੱਥੀ ਲੁੱਟਿਆ ਹੈ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਅੱਜ ਤੱਕ ਭਾਜਪਾ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਹਨ, ਉਨ੍ਹਾਂ ਨੂੰ ਹਰ ਹਾਲ ਵਿਚ ਪੂਰਾ ਕਰਕੇ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਭਾਜਪਾ ਨੂੰ ਵੋਟ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਂਗੇ ਅਤੇ ਭਾਜਪਾ ਦੀ ਸਰਕਾਰ ਬਣਨ ਤੇ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਰਾਹ ’ਤੇ ਵਾਪਸ ਲਿਆਂਦਾ ਜਾਵੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments