spot_img
Homeਮਾਝਾਗੁਰਦਾਸਪੁਰਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮਿਲੇਗਾ 1 ਲੱਖ ਕਰੋੜ...

ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮਿਲੇਗਾ 1 ਲੱਖ ਕਰੋੜ ਦਾ ਵਿਸ਼ੇਸ਼ ਪੈਕੇਜ਼ : ਫਤਹਿ ਬਾਜਵਾ

ਬਟਾਲਾ, 12 ਫਰਵਰੀ (ਮੁਨੀਰਾ ਸਲਾਮ ਤਾਰੀ )- ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਉਸ ਸਮੇਂ ਸ਼ਿਖਰ ’ਤੇ ਪਹੰੁਚ ਗਈ, ਜਦੋਂ ਕਰਿਆਣਾ ਐਸੋਸੀਏਸ਼ਨ ਬਟਾਲਾ ਵੱਲੋਂ ਫਤਹਿਜੰਗ ਬਾਜਵਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਆਯੋਜਿਤ ਕੀਤੇ ਗਏ ਪੋ੍ਰਗਰਾਮ ਨੂੰ ਸੰਬੋਧਨ ਕਰਦੇ ਹੋਏ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਬਟਾਲਾ ਵਾਸੀਆਂ ਵੱਲੋਂ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ ਉਸ ਲਈ ਉਹ ਬਟਾਲਾ ਵਾਸੀਆਂ ਦਾ ਤਹਿ ਦਿੱਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੇਕਰ ਭਾਜਪਾ ਦੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਦੇ ਲਈ 1 ਲੱਖ ਕਰੋੜ ਦਾ ਵਿਸ਼ੇਸ਼ ਪੈਕੇਜ ਦਿੱਤਾ ਜਾਵੇਗਾ ਜਿਸ ਨਾਲ ਸੂਬੇ ਦੀ ਨੁਹਾਰ ਬਦਲਣ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਦੇਸ਼ ਦੇ ਸਾਰੇ ਸੂਬਿਆਂ ’ਚ ਤੇਜ ਗਤੀ ਨਾਲ ਵਿਕਾਸ ਕਾਰਜ ਕਰਵਾ ਰਹੀ ਹੈ ਉਸੇ ਤਰ੍ਹਾਂ ਜੇਕਰ ਪੰਜਾਬ ’ਚ ਵੀ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਭਾਜਪਾ ਸਰਕਾਰ ਪੰਜਾਬ ਦੀ ਉਨਤੀ ਵਿਚ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਕਰਿਆਣਾ ਐਸੋਸੀਏਸ਼ਨ ਵੱਲੋਂ ਉਨ੍ਹਾਂ ਨੂੰ ਸਮਰਥਨ ਦੇਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਰਿਆਣਾ ਐਸੋਸੀਏਸ਼ਨ ਦੀਆਂ ਜੋ ਵੀ ਮੰਗਾਂ ਹੋਣਗੀਆਂ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਇੰਦਰ ਸੇਖੜੀ, ਸੁਰੇਸ਼ ਭਾਟੀਆ, ਸੁਨੀਲ ਚਾਚੋਵਾਲੀਆ, ਕੌਂਸਲਰ ਭੱਟੀ, ਭੂਸ਼ਨ ਬਜਾਜ ਸਮੇਤ ਵੱਡੀ ਗਿਣਤੀ ’ਚ ਕਰਿਆਣਾ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments