1750 ਕਿਲੋਗ੍ਰਾਮ ਲਾਹਨ, 15 ਬੋਤਲਾਂ ਗ਼ੈਰ ਕਾਨੂੰਨੀ ਸ਼ਰਾਬ, ਅਤੇ 14 ਪੇਟੀਆਂ ਗੋਲਡਨ ਵਿਸਕੀ ਬ੍ਰਾਮਦ

0
272

 

ਕਪੂਰਥਲਾ, 17 ਜੂਨ ( ਮੀਨਾ ਗੋਗਨਾ )

ਜ਼ਿਲੇ ਵਿਚ ਨਜਾਇਜ਼ ਸ਼ਰਾਬ ਖ਼ਿਲਾਫ਼ ਮੁਹਿੰਮ ਨੂੰ ਜਾਰੀ ਰੱਖਦਿਆਂ ਸਥਾਨਕ ਪੁਲਿਸ ਨੇ ਵੀਰਵਾਰ ਨੂੰ ਬੂਟ ਪਿੰਡ ਦੇ ਇਕ ਘਰ ਵਿਚ ਚੱਲ ਰਹੀ ਇਕ ਨਾਜਾਇਜ਼ ਸ਼ਰਾਬ ਦੀ ਭੱਠੀ ਦਾ ਪਤਾ ਲਗਾਇਆ ਅਤੇ ਉਸ ਵਿਚੋਂ ਭਾਰੀ ਮਾਤਰਾ ਵਿਚ ਲਾਹਣ, ਦੇਸੀ ਸ਼ਰਾਬ ਦੀਆਂ 15 ਬੋਤਲਾਂ ਅਤੇ ਅਰੁਣਾਚਲ ਪ੍ਰਦੇਸ਼ ਤੋਂ ਤਸਕਰੀ ਕਰਕੇ ਲਿਆਂਦੀਆਂ ਗੋਲਡਨ ਵਿਸਕੀ ਦੀਆਂ 14 ਪੇਟੀਆਂ ਸਮੇਤ ਇੱਕ ਸਵਿਫਟ ਕਾਰ(ਪੀ.ਬੀ .09-ਏ.ਏ.-8651) ਬਰਾਮਦ ਕੀਤੇ ਹਨ.
ਪੁਲਿਸ ਨੇ ਇਸ ਮਾਮਲੇ ਵਿਚ ਸੁਖਦੇਵ ਸਿੰਘ ਉਰਫ ਕਾਲਾ ਪੁੱਤਰ ਸਵਰਨ ਸਿੰਘ ਨਿਵਾਸੀ ਬੂਟ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਦੇ ਘਰ ਸਵੇਰੇ ਤੜਕੇ ਛਾਪੇਮਾਰੀ ਦੌਰਾਨ ਸੀਆਈਏ ਦੀਆਂ ਵਿਸ਼ੇਸ਼ ਟੀਮਾਂ ਨੇ ਤਲਾਸ਼ੀ ਲਈ ਅਤੇ ਇਸ ਨਾਜਾਇਜ਼ ਸ਼ਰਾਬ ਦੇ ਭੰਡਾਰ ਦਾ ਪਤਾ ਲਗਾਇਆ।
ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ(ਐਸਐਸਪੀ) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੀਆਂ ਟੀਮਾਂ ਨੂੰ ਸੂਚਨਾ ਮਿਲੀ ਸੀ ਕਿ ਸੁਖਦੇਵ ਸਿੰਘ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚਲਾ ਰਿਹਾ ਹੈ ਅਤੇ ਪਿੰਡ ਬੂਟ ਵਿਖੇ ਉਸ ਦੇ ਘਰ ਵਿੱਚ ਇਸ ਸਮੇਂ ਇੱਕ ਨਾਜਾਇਜ਼ ਸ਼ਰਾਬ ਦੀ ਭੱਠੀ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਕਰਦੇ ਐਸ ਪੀ (ਜਾਂਚ) ਅਤੇ ਡੀਐਸਪੀ ਜਾਂਚ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਪੁਲਿਸ ਮੁਲਜ਼ਮ ਨੂੰ ਫੜਨ ਲਈ ਮੌਕੇ ’ਤੇ ਪਹੁੰਚੀ ਅਤੇ ਤਲਾਸ਼ੀ ਦੌਰਾਨ ਸੀ.ਆਈ.ਏ. ਸਟਾਫ਼ ਦੀਆਂ ਟੀਮਾਂ ਨੇ ਦੋਸ਼ੀਆ ਨੂੰ ਕਾਬੂ ਕੀਤਾ ਅਤੇ 1750 ਕਿੱਲੋ ਲਾਹਣ, 15 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਅਰੁਣਾਚਲ ਪ੍ਰਦੇਸ਼ ਤੋਂ ਤਸਕਰੀ ਕਰਕੇ ਲਿਆਂਦੀਆਂ ਗੋਲਡਨ ਵਿਸਕੀ ਦੀਆਂ 14 ਪੇਟੀਆਂ ਸ਼ਰਾਬ ਸਮੇਤ ਇੱਕ ਸਵਿਫਟ ਕਾਰ(ਪੀ.ਬੀ .09-ਏ.ਏ.-8651) ਨੂੰ ਬ੍ਰਾਮਦ ਕੀਤਾ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਥਾਣਾ ਕੋਤਵਾਲੀ ਵਿਖੇ ਆਈਪੀਸੀ ਦੀ ਧਾਰਾ 420 ਅਤੇ 61 ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਐਸਐਸਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਉਸਦਾ ਪੁਲਿਸ ਰਿਮਾਂਡ ਲੈਣ ਲਈ ਦਰਖਾਸਤ ਕੀਤੀ ਜਾਵੇਗੀ ਤਾਂ ਜੋ ਦੋਸੀ ਦੇ ਸਾਥੀਆਂ ਦਾ ਪਤਾ ਲਗਾ ਕੇ ਹੋਰ ਗ੍ਰਿਫਤਾਰੀਆਂ ਕੀਤੀਆਂ ਜਾ ਸਕਣ ਅਤੇ ਸਮੁੱਚੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾ ਸਕੇ।
ਐਸਐਸਪੀ ਖੱਖ ਨੇ ਕਿਹਾ ਕਿ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Previous articleਰਵਨੀਤ ਬਿੱਟੂ ਵਲੋਂ ਵਰਤੀ ਭੱਦੀ ਸ਼ਬਦਾਵਲੀ ਦੀ ਬਹੁਜਨ ਸਮਾਜ ਪਾਰਟੀ ਵਲੋਂ ਘੋਰ ਨਿੰਦਿਆ ਕੀਤੀ ਗਈ
Next articleਕਬੀਰ ਗੁਰੂ ਆਸ਼ਰਮ ਕਾਹਨੂੰਵਾਨ ਟਰੱਸਟ ਦੇ ਮੁੱਖੀ ਸੰਤ ਬਾਬਾ ਗੁਰਵਿੰਦਰ ਸਿੰਘ ਜੀ ਅਕਾਲ ਚਲਾਣਾ ਕਰ ਗਏ “ਕਬੀਰ ਸੰਤ ਮੂਏ ਕਿਆ ਰੋਈਐ” ਜੋ ਆਪਣੇ ਗ੍ਰਹਿ ਜਾਇ, ॥ ਰੋਵਹੁ ਸਾਕਤ ਬਾਪੁਰੇ, ਜੁ ਹਾਟੈ ਹਾਟ ਬਿਕਾਏ॥

LEAVE A REPLY

Please enter your comment!
Please enter your name here