spot_img
Homeਮਾਝਾਗੁਰਦਾਸਪੁਰਭਾਜਪਾ ਦੀ ਸਰਕਾਰ ਬਣਨ ’ਤੇ ਬਟਾਲਾ ਦੀ ਇੰਡਸਟਰੀ ਨੂੰ ਮੁੜ ਸੁਰਜੀਤ ਕੀਤਾ...

ਭਾਜਪਾ ਦੀ ਸਰਕਾਰ ਬਣਨ ’ਤੇ ਬਟਾਲਾ ਦੀ ਇੰਡਸਟਰੀ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ : ਫਤਹਿ ਬਾਜਵਾ

ਬਟਾਲਾ, 13 ਫਰਵਰੀ (ਮੁਨੀਰਾ ਸਲਾਮ ਤਾਰੀ )- ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਵਲੋਂ ਆਪਣੀ ਚੋਣ ਮੁਹਿੰਮ ਨੂੰ ਭਖਾਉਂਦੇ ਹੋਏ ਪਿੰਡਾਂ ਅਤੇ ਸ਼ਹਿਰਾਂ ’ਚ ਤਾਬੜਤੋੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਲਕਾ ਬਟਾਲਾ ’ਚ ਫਤਹਿ ਬਾਜਵਾ ਨੂੰ ਲੋਕਾਂ ਵਲੋਂ ਮਿਲ ਰਹੇ ਭਾਰੀ ਸਮਰਥਨ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਉਡ ਗਈ ਹੈ। ਅੱਜ ਫਤਹਿਜੰਗ ਸਿੰਘ ਬਾਜਵਾ ਵਲੋਂ ਅੰਮਿ੍ਰਤਸਰ ਰੋਡ ਬਟਾਲਾ ਵਿਖੇ ਸਥਿਤ ਸਰਪੰਚ ਟੋਕਾ ਵਿਖੇ ਬਟਾਲਾ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾ ਦੇਸ਼ ਅਤੇ ਦੇਸ਼ ਵਾਸੀਆਂ ਦੀ ਭਲੇ ਲਈ ਕੰਮ ਕਰਦੇ ਹੋਏ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਉਦਯੋਗਪਤੀਆਂ ਅਤੇ ਛੋਟੇ ਵਪਾਰੀਆਂ ਲਈ ਵਿਸ਼ੇਸ਼ ਯੋਜਨਾਵਾਂ ਲਿਆਂਦੀਆਂ ਜਾਣਗੀਆਂ ਅਤੇ ਬਟਾਲਾ ਦੀ ਇੰਡਸਟਰੀ ਜੋ ਇਸ ਸਮੇਂ ਖ਼ਤਮ ਹੋਣ ਦੇ ਕਾਗਾਰ ’ਤੇ ਉਸਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਪਾਰਟੀਆਂ ਦੀ ਤਰ੍ਹਾਂ ਗੱਲਾਂ ਕਰਨ ਦੀ ਬਜਾਏ ਕੰਮ ਕਰਨ ’ਚ ਜ਼ਿਆਦਾ ਵਿਸ਼ਵਾਸ ਰੱਖਦੀ ਹੈ ਅਤੇ ਜੋ ਵਾਅਦੇ ਅੱਜ ਤੱਕ ਭਾਜਪਾ ਵਲੋਂ ਲੋਕਾਂ ਨਾਲ ਕੀਤੇ ਗਏ ਹਨ, ਉਨ੍ਹਾਂ ਨੂੰ ਇਨ ਬਿਨ ਪੂਰਾ ਕੀਤਾ ਗਿਆ ਹੈ। ਇਸ ਮੌਕੇ ਬਲਵਿੰਦਰ ਸਿੰਘ ਲਾਡੀ,  ਦਰਸ਼ਨ ਡੀਲੈਕਸ, ਸੁਦੇਸ਼ ਖੋਸਲਾ, ਪ੍ਰਵੀਨ, ਰਾਜੂ ਚਾਂਡੇ, ਹੈਪੀ ਮਹਾਜਨ ਟੋਕਾ, ਕੌਸ਼ਲ ਮਿਸਟਰ ਕੂਲ, ਪਵਨ, ਅਸ਼ਵਨੀ, ਦੀਪਕ ਆਦਿ ਸਮੇਤ ਵੱਡੀ ਗਿਣਤੀ ’ਚ ਉਦਯੋਗਪਤੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments