spot_img
Homeਮਾਝਾਗੁਰਦਾਸਪੁਰਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾ ਸਕਦੇ ਹਨ ਕੁੱਲ...

ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾ ਸਕਦੇ ਹਨ ਕੁੱਲ 12 ਦਸਤਾਵੇਜ਼ : ਰਿਟਰਨਿੰਗ ਅਫ਼ਸਰ

ਬਟਾਲਾ, 17 ਫਰਵਰੀ (ਮੁਨੀਰਾ ਸਲਾਮ ਤਾਰੀ ) – ਪੰਜਾਬ ਵਿੱਚ 20 ਫਰਵਰੀ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਰਾਜ ਦੇ ਵੋਟਰ ਇਲੈਕਟਰ ਫੋਟੋ ਪਛਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਵਿਕਲਪਕ ਦਸਤਾਵੇਜ਼ਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਆਪਣੀ ਵੋਟ ਪਾ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਰਿਟਰਨਿੰਗ ਅਫ਼ਸਰ ਰਾਮ ਸਿੰਘ ਨੇ ਦੱਸਿਆ ਕਿ ਜਿਨਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈ. ਡੀ. ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐੱਨ. ਪੀ. ਆਰ. ਤਹਿਤ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸ਼ਨ ਦਸਤਾਵੇਜ਼, ਕੇਂਦਰ ਜਾਂ ਰਾਜ ਸਰਕਾਰਾਂ ਜਾਂ ਜਨਤਕ ਖੇਤਰ ਦੇ ਅਦਾਰਿਆਂ/ਪਬਲਿਕ ਲਿਮਟਿਡ ਕੰਪਨੀਆਂ ਵਲੋਂ ਜਾਰੀ ਕੀਤੇ ਸੇਵਾ ਆਈ. ਡੀ ਕਾਰਡ (ਫੋਟੋ ਸਮੇਤ), ਸੰਸਦ ਮੈਂਬਰਾਂ/ਵਿਧਾਇਕਾਂ/ਐਮ. ਐਲ. ਸੀ ਨੂੰ ਜਾਰੀ ਕੀਤੇ ਅਧਿਕਾਰਤ ਪਛਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਜਾਰੀ ਯੂਨੀਕ ਡਿਸਏਬਿਲਟੀ ਆਈਡੀ (ਯੂ.ਡੀ.ਆਈ.ਡੀ) ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦੇ ਹਨ। ਉਹਨਾਂ ਦੱਸਿਆ ਕਿ ਇਸ ਤਰਾਂ ਕੁੱਲ 12 ਦਸਤਾਵੇਜ਼ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤੇ ਜਾ ਸਕਦੇ ਹਨ।

ਉਨਾਂ ਕਿਹਾ ਕਿ ਐਪਿਕ ਦੇ ਮਾਮਲੇ ਵਿੱਚ ਕਲੈਰੀਕਲ ਤਰੁਟੀਆਂ, ਸਪੈਲਿੰਗ ਸਬੰਧੀ ਗਲਤੀਆਂ ਆਦਿ ਨੂੰ ਨਜਰਅੰਦਾਜ਼ ਕੀਤਾ ਜਾਣਾ ਚਾਹੀਦਾ ਹੈ, ਬਸ਼ਰਤੇ ਐਪਿਕ ਦੁਆਰਾ ਵੋਟਰ ਦੀ ਪਛਾਣ ਸਥਾਪਿਤ ਕੀਤੀ ਜਾ ਸਕੇ। ਜੇਕਰ ਕਿਸੇ ਵੋਟਰ ਕੋਲ ਕਿਸੇ ਹੋਰ ਵਿਧਾਨ ਸਭਾ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੁਆਰਾ ਜਾਰੀ ਕੀਤਾ ਗਿਆ ਐਪਿਕ ਹੈ, ਤਾਂ ਉਹ ਵੀ ਪਛਾਣ ਲਈ ਵੀ ਸਵੀਕਾਰ ਕੀਤਾ ਜਾਵੇਗਾ, ਬਸ਼ਰਤੇ ਉਸ ਵੋਟਰ ਦਾ ਨਾਮ ਉਸ ਪੋਲਿੰਗ ਸਟੇਸ਼ਨ ਨਾਲ ਸਬੰਧਤ ਵੋਟਰ ਸੂਚੀ ਵਿੱਚ ਦਰਜ ਹੋਵੇ ਜਿੱਥੇ ਵੋਟਰ ਵੋਟ ਪਾਉਣਾ ਚਾਹੁੰਦਾ ਹੈ। ਜੇਕਰ ਵੋਟ ਪਾਉਣ ਲਈ ਬਣਾਏ ਸਬੂਤ ਤੇ ਵੋਟਰ ਦੀ ਫੋਟੋ ਆਦਿ ਦਾ ਮੇਲ ਨਾ ਹੁੰਦਾ ਹੋਵੇ ਤਾਂ ਵੋਟਰ ਨੂੰ ਆਪਣੀ ਪਛਾਣ ਸਥਾਪਤ ਕਰਨ ਲਈ ਪਛਾਣ ਪੱਤਰ ਦੀ ਵਿਕਲਪਕ ਸੂਚੀ ਵਿੱਚੋਂ ਕਿਸੇ ਵੀ ਹੋਰ ਵਿਕਲਪਕ ਫੋਟੋ ਦਸਤਾਵੇਜ਼ ਪੇਸ਼ ਕਰਨਾ ਹੋਵੇਗਾ।

ਉਨਾਂ ਕਿਹਾ ਕਿ ਵਿਦੇਸ਼ੀ ਵੋਟਰ ਜੋ ਭਾਰਤੀ ਪਾਸਪੋਰਟ ਵਿੱਚ ਦਰਜ ਵੇਰਵਿਆਂ ਦੇ ਅਧਾਰ ’ਤੇ ਲੋਕ ਪ੍ਰਤੀਨਿਧਤਾ ਐਕਟ 1950 ਦੀ ਧਾਰਾ 20 ਤਹਿਤ ਵੋਟਰ ਸੂਚੀ ਵਿੱਚ ਰਜਿਸਟਰਡ ਹਨ, ਦੀ ਪਛਾਣ ਸਿਰਫ ਉਹਨਾਂ ਦੇ ਅਸਲ ਪਾਸਪੋਰਟ ਦੇ ਅਧਾਰ ’ਤੇ ਕੀਤੀ ਜਾਵੇਗੀ ਅਤੇ ਪੋਲਿੰਗ ਸਟੇਸ਼ਨ ਵਿਖੇ ਵੋਟ ਪਾਉਣ ਲਈ ਉਨਾਂ ਵਲੋਂ ਪੇਸ਼ ਕੀਤਾ ਕੋਈ ਹੋਰ ਪਛਾਣ ਦਸਤਾਵੇਜ਼ ਸਵੀਕਾਰ ਨਹੀਂ ਕੀਤਾ ਜਾਵੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments