spot_img
Homeਮਾਝਾਗੁਰਦਾਸਪੁਰਕਾਂਗਰਸ ਪਾਰਟੀ ਪੂਰਨ ਬਹੁਮਤ ਹਾਸਲ ਕਰ ਕੇ ਪੰਜਾਬ ਵਿੱਚ ਮੁੜ ਸਰਕਾਰ ਬਣਾਵੇਗੀ...

ਕਾਂਗਰਸ ਪਾਰਟੀ ਪੂਰਨ ਬਹੁਮਤ ਹਾਸਲ ਕਰ ਕੇ ਪੰਜਾਬ ਵਿੱਚ ਮੁੜ ਸਰਕਾਰ ਬਣਾਵੇਗੀ : ਤ੍ਰਿਪਤ ਬਾਜਵਾ

ਫਤਿਹਗੜ੍ਹ ਚੂੜੀਆਂ, 1 7 ਫ਼ਰਵਰੀ:(ਮੁਨੀਰਾ ਸਲਾਮ ਤਾਰੀ) ਇਸ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੂਬੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਘਣੀਏ ਕੇ ਬਾਂਗਰ ਵਿਚ ਹੋਈ ਇਕ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੂਰਨ ਬਹੁਮਤ ਹਾਸਲ ਕਰ ਕੇ ਪੰਜਾਬ ਵਿੱਚ ਮੁੜ ਸਰਕਾਰ ਬਣਾਵੇਗੀ ਅਤੇ ਪਹਿਲੇ ਇਕ ਸਾਲ ਵਿੱਚ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਪੂਰੇ ਕਰੇਗੀ।

ਸ਼੍ਰੀ ਬਾਜਵਾ ਨੇ ਪਿੰਡ ਘਣੀਏ ਕੇ ਬਾਂਗਰ, ਫੱਤੇਬਾਲ ਅਤੇ ਦੁੱਲਟ ਵਿੱਚ ਆਪਣੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਸੱਤਾ ਵਿੱਚ ਆ ਗਿਆ ਤਾਂ ਸੁਖਬੀਰ ਸਿੱਖ ਬਾਦਲ ਨੇ ਪ੍ਰਾਈਵੇਟ ਕੰਪਨੀਆਂ ਨਾਲ ਹੋਏ ਸਮਝੌਤਿਆਂ ਨੂੰ ਰੱਦ ਕਰਨ ਦੇ ਚੱਲ ਰਹੇ ਅਮਲ ਨੂੰ ਰੋਕ ਦੇਣਾ ਹੈ। ਉਹਨਾਂ ਕਿਹਾ ਕਿ ਇਸ ਦਾ ਸਿੱਟਾ ਇਹ ਹੋਣਾ ਹੈ ਕਿ ਮੁੱਖ ਮੰਤਰੀ ਚੰਨੀ ਵੱਲੋਂ ਸਸਤੀ ਕੀਤੀ ਬਿਜਲੀ ਫਿਰ ਮਹਿੰਗੀ ਹੋ ਜਾਣੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਅਕਾਲੀ ਰਾਜ ਵਿੱਚ ਹੋਈਆ ਬੇਅਦਬੀ ਦੀਆ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਾਂਗਰਸ ਸਰਕਾਰ ਵੱਲੋਂ ਅਦਾਲਤਾਂ ਵਿੱਚ ਵਾਲੇ ਗਏ ਕੇਸਾਂ ਨੂੰ ਸਿਰੇ ਲਾਉਣ ਲਈ ਇਹ ਬਹੁਤ ਜ਼ਰੂਰੀ ਹੈ ਕਿ ਅਕਾਲੀਆਂ ਨੂੰ ਪੰਜਾਬ ਦੀ ਰਾਜ ਸੱਤਾ ਤੋਂ ਦੂਰ ਰੱਖਿਆ ਜਾਵੇ।

ਸ਼੍ਰੀ ਬਾਜਵਾ ਨੇ ਵੋਟਰਾਂ  ਨੂੰ ਆਮ ਆਦਮੀ ਪਾਰਟੀ ਦੇ ਨਾਪਾਕ ਇਰਾਦਿਆਂ ਬਾਰੇ ਚੌਕਸ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬੀਆਂ ਨੂੰ ਆਪਣੀ ਲੱਤ ਹੇਠ ਦੀ ਲੰਘਾਉਣ ਦੇ ਸੁਪਨੇ ਦੇਖ ਰਿਹਾ ਹੈ ਪਰ ਅਣਖੀਲੇ ਪੰਜਾਬੀ ਕਿਸੇ ਗ਼ੈਰ ਪੰਜਾਬੀ ਨੂੰ ਪੰਜਾਬ ਉਤੇ ਰਾਜ ਨਹੀਂ ਕਰਨ ਦੇਣਗੇ।ਉਹਨਾਂ ਨੇ ਪੂਰਨ ਭਰੋਸੇ ਨਾਲ ਕਿਹਾ ਕਿ ਇਸ ਹਲਕੇ ਦੇ ਸੂਝਵਾਨ ਲੋਕ ਕਾਂਗਰਸ ਪਾਰਟੀ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੜ ਮੁੱਖ ਮੰਤਰੀ ਬਣਾਉਣ ਵਿੱਚ ਆਪਣਾ ਹਿੱਸਾ ਪਾਉਣਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments