spot_img
Homeਮਾਝਾਗੁਰਦਾਸਪੁਰਜ਼ਿਲੇ ਅੰਦਰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ -...

ਜ਼ਿਲੇ ਅੰਦਰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਜ਼ਿਲ੍ਹਾ ਚੋਣ ਅਫ਼ਸਰ

ਬਟਾਲਾ, 18 ਫਰਵਰੀ (  ਮੁਨੀਰਾ ਸਲਾਮ ਤਾਰੀ ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ  ਕਿਹਾ ਹੈ ਕਿ ਜ਼ਿਲ੍ਹੇ ਅੰਦਰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਧਾਨ ਸਭਾ ਚੋਣਾਂ ਨਿਰਪੱਖ, ਸੁਤੰਤਰ ਅਤੇ ਬਿਨਾਂ ਕਿਸੇ ਡਰ, ਲਾਲਚ ਤੇ ਭੈਅ ਤੋਂ ਕਰਵਾਉਣ ਲਈ ਵਚਨਬੱਧ ਹੈ।

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਸੀ-ਵਿਜ਼ਲ ਨਾਗਰਿਕ ਐਪ ’ਤੇ ਕੀਤੀ ਜਾਵੇ। ਸੀ-ਵਿਜ਼ਲ ਐਪ ਰਾਹੀਂ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ 100 ਮਿੰਟ ਦੇ ਅੰਦਰ-ਅੰਦਰ ਕੀਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ਨੰਬਰ ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਲੋਕਾਂ ਨੂੰ ਸੀ-ਵਿਜ਼ਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਉੱਪਰ ਪ੍ਰਾਪਤ ਹੋਈ ਸ਼ਿਕਾਇਤ ਨੂੰ 100 ਮਿੰਟ ਦੇ ਅੰਦਰ-ਅੰਦਰ ਨਿਪਟਾਉਣਾ ਲਾਜ਼ਮੀ ਹੁੰਦਾ ਹੈ। ਗੂਗਲ ਪਲੇਅ ਸਟੋਰ ਤੋਂ ਆਸਾਨੀ ਨਾਲ ਮੋਬਾਇਲ ਫੋਨ ਵਿਚ ਸੀ-ਵਿਜ਼ਲ ਐਪ ਡਾਊਨਲੋਡ ਕਰਕੇ ਕਿਸੇ ਵੀ ਤਰਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਐਪ ਰਾਹੀਂ ਕੀਤੀ ਜਾ ਸਕਦੀ। ਇਸ ਐਪ ’ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਆਦਿ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments