spot_img
Homeਮਾਝਾਗੁਰਦਾਸਪੁਰਚੋਣ ਜ਼ਾਬਤੇ ਦੀ ਉਲੰਘਣਾ ਦੀ ਸੀ-ਵਿਜ਼ਲ ਐਪ ’ਤੇ ਪ੍ਰਾਪਤ ਸ਼ਿਕਾਇਤ ਦਾ 100...

ਚੋਣ ਜ਼ਾਬਤੇ ਦੀ ਉਲੰਘਣਾ ਦੀ ਸੀ-ਵਿਜ਼ਲ ਐਪ ’ਤੇ ਪ੍ਰਾਪਤ ਸ਼ਿਕਾਇਤ ਦਾ 100 ਮਿੰਟ ਦੇ ਅੰਦਰ ਕੀਤਾ ਜਾਂਦਾ ਹੈ ਨਿਪਟਾਰਾ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ

ਗੁਰਦਾਸਪੁਰ, 18 ਫਰਵਰੀ (  ਮੁਨੀਰਾ ਸਲਾਮ ਤਾਰੀ       ) ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਜੇਕਰ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਹੋਵੇ ਤਾਂ ਤੁਰੰਤ ਸੀ-ਵਿਜ਼ਲ ਐਪ ’ਤੇ ਕੀਤੀ ਜਾਵੇ, ਕਿਉਂਕਿ ਸੀ-ਵਿਜ਼ਲ ਐਪ ਰਾਹੀਂ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ 100 ਮਿੰਟ ਦੇ ਅੰਦਰ-ਅੰਦਰ ਕੀਤਾ ਜਾਂਦਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਲੋਕਾਂ ਨੂੰ ਸੀ-ਵਿਜ਼ਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਗੂਗਲ ਪਲੇਅ ਸਟੋਰ ਤੋਂ ਆਸਾਨੀ ਨਾਲ ਮੋਬਾਇਲ ਫੋਨ ਵਿਚ ਸੀ-ਵਿਜ਼ਲ ਐਪ ਡਾਊਨਲੋਡ ਕਰਕੇ, ਕਿਸੇ ਵੀ ਤਰ੍ਹਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਸੀ-ਵਿਜ਼ਲ ਐਪ ਰਾਹੀਂ ਕੀਤੀ ਜਾ ਸਕਦੀ ਹੈ।

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਅੱਗੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿਚ ਜ਼ਿਲਾ ਪੱਧਰੀ ਸ਼ਿਕਾਇਤ ਸੈੱਲ, ਸੀ-ਵਿਜ਼ਲ ਨਾਗਰਿਕ ਐਪ ਅਤੇ ਮੁੱਖ ਚੋਣ ਦਫਤਰ ਪੰਜਾਬ ਤੋਂ ਪ੍ਰਾਪਤ 422 ਸ਼ਿਕਾਇਤਾਂ ਵਿਚੋਂ 386 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਸੀ-ਵਿਜ਼ਲ ਨਾਗਰਿਕ ਐਪ (17 ਫਰਵਰੀ ਤਕ) ਉੱਪਰ 160 ਸ਼ਿਕਾਇਤਾਂ ਮਿਲੀਆਂ ਸਨ, ਸਾਰੀਆਂ 100 ਮਿੰਟ ਦੇ ਅੰਦਰ ਨਿਪਟਾ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁੱਖ ਚੋਣ ਦਫਤਰ, ਪੰਜਾਬ ਵਲੋਂ ਪ੍ਰਾਪਤ 112 ਸ਼ਿਕਾਇਤਾਂ ਵਿਚੋਂ 106 ਅਤੇ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਵਿਚ ਪ੍ਰਾਪਤ 150 ਸ਼ਿਕਾਇਤਾਂ ਵਿਚੋਂ 120 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਪੈਡਿੰਗ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤ ਸੈੱਲ, ਕਮਰਾ ਨੰਬਰ 101, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਹੈ ਅਤੇ ਫੋਨ ਨੰਬਰ 01874-245379 ਉੱਤੇ ਜਾਂ ਈ-ਮੇਲ complaintmccgspvs20220gmail.com ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ਤੇ ਐਨ.ਜੀ.ਆਰ.ਐਸ ਪੋਰਟਲ https://eci.citizenservices.eci.gov.in/  ਉੱਪਰ ਵੀ ਸ਼ਿਕਾਇਤ ਕੀਤੀ  ਜਾ ਸਕਦੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments