spot_img
Homeਮਾਝਾਗੁਰਦਾਸਪੁਰਵਿਧਾਨ ਸਭਾ ਬਟਾਲਾ ਵਿੱਚ 67.38 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ...

ਵਿਧਾਨ ਸਭਾ ਬਟਾਲਾ ਵਿੱਚ 67.38 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ

ਬਟਾਲਾ, 21 ਫਰਵਰੀ (ਮੁਨੀਰਾ ਸਲਾਮ ਤਾਰੀ ) – ਵਿਧਾਨ ਸਭਾ ਬਟਾਲਾ ਵਿੱਚ ਐਤਵਾਰ ਨੂੰ ਹੋਈ ਵਿਧਾਨ ਸਭਾ ਦੀ ਚੋਣ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਈ ਹੈ ਜਿਸ ਦੌਰਾਨ ਕੁੱਲ 67.38 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ-ਕਮ-ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਬਟਾਲਾ ਸ੍ਰੀ ਰਾਮ ਸਿੰਘ ਨੇ ਦੱਸਿਆ ਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਜਨਾਬ ਮੁਹੰਮਦ ਇਸ਼ਫ਼ਾਕ ਦੀ ਯੋਗ ਅਗਵਾਈ ਹੇਠ ਬਟਾਲਾ ਹਲਕੇ ਵਿੱਚ ਵੋਟਿੰਗ ਦੀ ਸਮੁੱਚੀ ਪ੍ਰਕਿਰਿਆ ਪੂਰੀ ਤਰਾਂ ਸ਼ਾਂਤਮਈ ਅਤੇ ਬਿਨਾਂ ਕਿਸੇ ਰੁਕਾਵਟ ਦੇ ਮੁਕੰਮਲ ਹੋਈ। ਉਨਾਂ ਕਿਹਾ ਕਿ ਵੋਟਰਾਂ ਨੇ ਬਿਨਾਂ ਕਿਸੇ ਡਰ ਅਤੇ ਭੈਅ ਦੇ ਵੋਟਾਂ ਵਿੱਚ ਹਿੱਸਾ ਲੈ ਕੇ ਆਪਣੀ ਵੋਟ ਪਾਈ।

ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰੀਕ੍ਰਿਆ ਦੌਰਾਨ ਹਰ ਪੋਲਿੰਗ ਬੂਥ ਉੱਪਰ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਖਾਸ ਪ੍ਰਬੰਧ ਕੀਤੇ ਗਏ ਸਨ ਅਤੇ ਹਰ ਵੋਟਰ ਦੇ ਹੱਥਾਂ ਨੂੰ ਸੈਨੇਟਾਈਜ਼ ਕਰਾ ਕੇ, ਮਾਸਕ ਲਗਾ ਕੇ ਅਤੇ ਸੋਸਲ ਡਿਸਟੈਂਸਿੰਗ ਦੇ ਨਿਯਮ ਦੀ ਪਾਲਣਾ ਕਰਦੇ ਹੋਏ ਚੋਣ ਪ੍ਰੀਕ੍ਰਿਆ ਨੂੰ ਨੇਪਰੇ ਚਾੜਿਆ ਗਿਆ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਪੋਣ ਪਾਉਣ ਸਮੇਂ ਵਿਸ਼ੇਸ਼ ਸਰਟੀਫਿਕੇਟ ਦਿੱਤੇ ਗਏ ਅਤੇ ਉਨ੍ਹਾਂ ਨੇ ‘ਸ਼ੇਰਾ’ ਮਾਸਕਟ ਸੈਲਫੀ ਪੁਆਇੰਟ ’ਤੇ ਆਪਣੀਆਂ ਸੈਲਫੀਆਂ ਕਰਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਤੋਂ ਇਲਾਵਾ ਪੀ.ਡਬਲਿਊ.ਡੀ ਵੋਟਰਾਂ ਅਤੇ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ ਨੂੰ ਵੋਟ ਪਾਉਣ ਸਮੇਂ ਚੋਣ ਅਮਲੇ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

ਸ੍ਰੀ ਰਾਮ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਵਿੱਚ ਚੋਣਾਂ ਪੂਰੀ ਤਰਾਂ ਅਮਨ-ਸ਼ਾਂਤੀ ਨਾਲ ਮੁਕੰਮਲ ਹੋਈਆਂ ਹਨ ਜਿਸ ਲਈ ਉਹ ਹਲਕੇ ਦੇ ਵੋਟਰਾਂ ਅਤੇ ਰਾਜਨੀਤਿਕ ਆਗੂਆਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਪੂਰੀ ਸਫਲਤਾ ਨਾਲ ਨੇਪਰੇ ਚਾੜ੍ਹਨ ਲਈ ਉਹ ਸਮੂਹ ਪੋਲਿੰਗ ਸਟਾਫ਼ ਅਤੇ ਸੁਰੱਖਿਆ ਫੋਰਸਾਂ ਦਾ ਵੀ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਆਪਣੀ ਚੋਣ ਡਿਊਟੀ ਨੂੰ ਪੂਰੀ ਸਮਰਪਣ ਭਾਵਨਾ ਨਾਲ ਨਿਭਾਇਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments