spot_img
Homeਮਾਝਾਗੁਰਦਾਸਪੁਰਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਸਟਰਾਂਗ ਰੂਮਾਂ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ...

ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਸਟਰਾਂਗ ਰੂਮਾਂ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 24 ਘੰਟੇ ਪੁਲਿਸ ਪਰਸੋਨਲ ਅਤੇ ਸੀ.ਏ.ਪੀ.ਐਫ ਤਾਇਨਾਤ

ਗੁਰਦਾਸਪੁਰ, 23 ਫਰਵਰੀ ( ਮੁਨੀਰਾ ਸਲਾਮ ਤਾਰੀ) ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ 2022 ਦੀਆਂ ਪੋਲਿਡ ਵੋਟਿੰਗ ਮਸ਼ੀਨਾਂ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਇੰਜੀਨਰਿੰਗ ਵਿੰਗ, ਪੋਲੀਟੈਕਨਿਕ ਵਿੰਗ ਅਤੇ ਫਾਰਮੇਸੀ ਕਾਲਜ ਵਿਖੇ ਬਣਾਏ ਗਏ ਸਟਰਾਂਗ ਰੂਮਾਂ ਵਿਚ ਰੱਖੀਆਂ ਗਈਆਂ ਹਨ। ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਸਟਰਾਂਗ ਰੂਮਾਂ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 24 ਘੰਟੇ ਪੁਲਿਸ ਪਰਸੋਨਲ ਅਤੇ ਸੀ.ਏ.ਪੀ.ਐਫ ਤਾਇਨਾਤ ਕੀਤੀ ਗਈ ਹੈ ਅਤੇ ਮੋਨੀਟਰਿੰਗ ਲਈ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਵੋਟਿੰਗ ਮਸ਼ੀਨਾਂ ਦੀ ਮੋਨੀਟਰਿੰਗ ਲਈ ਐਡਮਿਨ ਬਲਾਕ, ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਗੇਟ ਨੰਬਰ 1 ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ

ਜ਼ਿਲਾ ਚੋਣ ਅਫਸਰ ਗੁਰਦਾਸਪੁਰ ਨੇ ਅੱਗੇ ਦੱਸਿਆ ਕਿ ਸਟਰਾਂਗ ਰੂਮ ਜਿਥੇ ਵੋਟਿੰਗ ਮਸ਼ੀਨਾਂ ਸਟੋਰ ਹਨ ਅਤੇ ਕੰਟਰੋਲ ਰੂਮ ਦੇ ਓਵਰਆਲ ਨੋਡਲ ਅਫਸਰ ਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) 98145-45233) ਗੁਰਦਾਸਪੁਰ ਨੂੰ ਤਾਇਨਾਤ ਕੀਤਾ ਗਿਆ ਹੈ, ਜੋ ਵੋਟਿੰਗ ਮਸ਼ੀਨਾਂ ਦੀ ਸਟੋਰਜ਼ ਐਂਡ ਸੇਫਟੀ ਸਬੰਧੀ ਕਮਿਸ਼ਨ ਦੀਆਂ ਗਾਈਡਲਾਈਨਜ਼ ਦੀ ਇੰਨਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments