spot_img
Homeਮਾਝਾਗੁਰਦਾਸਪੁਰਕੋਵਿਡ ਮਹਾਂਮਾਰੀ ਤੋਂ ਬਚਣ ਲਈ ਹਰ ਵਿਅਕਤੀ ਵੈਕਸੀਨ ਦੀ ਡੋਜ਼ ਜਰੂਰ ਲਗਵਾਏ...

ਕੋਵਿਡ ਮਹਾਂਮਾਰੀ ਤੋਂ ਬਚਣ ਲਈ ਹਰ ਵਿਅਕਤੀ ਵੈਕਸੀਨ ਦੀ ਡੋਜ਼ ਜਰੂਰ ਲਗਵਾਏ – ਡੀ.ਸੀ.

ਬਟਾਲਾ, 23 ਫਰਵਰੀ ( ਮੁਨੀਰਾ ਸਲਾਮ ਤਾਰੀ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿੰਨਾਂ ਵਿਅਕਤੀਆਂ ਦੇ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੀ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਬਹੁਤ ਕਾਰਗਰ ਹੈ ਅਤੇ 15 ਸਾਲ ਉਮਰ ਤੋਂ ਉਪਰ ਦੇ ਹਰ ਵਿਅਕਤੀ ਨੂੰ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਸਾਂਝੇ ਯਤਨਾ ਨਾਲ ਹੀ ਇਸ ਮਹਾਂਮਰੀ ਉਪਰ ਕਾਬੂ ਪਾਇਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਸਿਹਤ ਵਿਭਾਗ ਵੱਲੋਂ ਆਰ.ਟੀ.ਪੀ.ਸੀ.ਆਰ, ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲਗਾ ਕੇ ਮਰੀਜ਼ ਨੂੰ ਜ਼ਲਦੀ ਠੀਕ ਕਰਨ ਦੇ ਨਾਲ ਇਸਦੇ ਪਸਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਸ ਵੀ ਵਿਅਕਤੀ ਨੂੰ ਖੰਗ, ਜੁਕਾਮ, ਬੁਖਾਰ ਆਦਿ ਦੇ ਲੱਛਣ ਹੋਣ ਤਾਂ ਉਸਨੂੰ ਫੋਰਨ ਆਪਣਾ ਕੋਵਿਡ ਟੈਸਟ ਕਰਵਾਉਣਾ ਚਾਹੀਦਾ ਹੈ।

ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ’ਤੇ ਕਾਬੂ ਪਾਉਣ ਲਈ ਜਿਥੇ ਵੈਕਸੀਨ  ਲਗਵਾਉਣੀ ਜਰੂਰੀ ਹੈ ਉਥੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਂਦਿਆਂ ਘਰ ਤੋਂ ਬਾਹਰ ਜਾਣ ਸਮੇ ਮਾਸਕ ਲਗਾਉਣਾ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨਾ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾ ਕੇ ਰੱਖਣਾ ਚਾਹੀਦਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments