spot_img
Homeਮਾਝਾਗੁਰਦਾਸਪੁਰਕਿਸਾਨ ਵੀਰ ਕਣਕ ਦੀ ਫਸਲ ’ਤੇ ਕੀੜੇ-ਮਕੌੜਿਆਂ ਅਤੇ ਬੀਮਾਰੀਆਂ ਦੇ ਹਮਲੇ ਤੋਂ...

ਕਿਸਾਨ ਵੀਰ ਕਣਕ ਦੀ ਫਸਲ ’ਤੇ ਕੀੜੇ-ਮਕੌੜਿਆਂ ਅਤੇ ਬੀਮਾਰੀਆਂ ਦੇ ਹਮਲੇ ਤੋਂ ਬਚਣ ਲਈ ਲਗਾਤਾਰ ਖੇਤਾਂ ਦਾ ਸਰਵੇਖਣ ਕਰਦੇ ਰਹਿਣ – ਖੇਤੀਬਾੜੀ ਮਹਿਕਮਾ

ਬਟਾਲਾ, 23 ਫਰਵਰੀ ( ਮੁਨੀਰਾ ਸਲਾਮ ਤਾਰੀ) – ਹਾੜ੍ਹੀ ਸੀਜ਼ਨ ਦੀਆਂ ਵੱਖ-ਵੱਖ ਫਸਲਾਂ ਮੁੱਖ ਤੌਰ ’ਤੇ ਕਣਕ ਦੀ ਫਸਲ ਉੱਪਰ ਕੀੜੇ ਮਕੌੜੇ ਅਤੇ ਬਿਮਾਰੀਆਂ ਦੇ ਹਮਲੇ ਬਾਰੇ ਦਿੰਦਿਆਂ ਬਟਾਲਾ ਦੇ ਖੇਤੀਬਾੜੀ ਵਿਕਾਸ ਅਧਿਕਾਰੀ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕੀਤੇੇ ਸਰਵੇਖਣ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਅਜੇ ਤੱਕ ਬਟਾਲਾ ਬਲਾਕ ਵਿਚ ਫਸਲਾਂ ’ਤੇ ਕੀੜੇ ਮਕੌੜੇ ਦਾ ਹਮਲਾ ਵੇਖਣ ਵਿਚ ਨਹੀਂ ਆਇਆ ਹੈ। ਇਸਦੇ ਨਾਲ ਹੀ ਕਣਕ ਦੀ ਫਸਲ ਦਾ ਪੀਲੀ ਕੁੰਗੀ ਤੋਂ ਬਚਾਅ ਹੈ। ਉਹਨਾਂ ਦੱਸਿਆ ਕਿ ਪੀਲੀ ਕੁੰਗੀ ਦੀ ਬਿਮਾਰੀ ਦਾ ਹਮਲਾ ਹੋਣ ’ਤੇ ਸ਼ੁਰੂ ਵਿਚ ਪੱਤਿਆਂ ਉੱਪਰ ਪੀਲੇ ਧੱਬੇ ਜਾਂ ਲੰਬੀਆਂ ਧਾਰੀਆਂ ਪੈ ਜਾਂਦੀਆਂ ਹਨ ਜੋ ਬਾਅਦ ਵਿਚ ਸੰਤਰੀ ਰੰਗ ਦੇ ਧੁੂੜੇ ਵਿਚ ਬਦਲ ਜਾਂਦੇ ਹਨ।

ਖੇਤੀਬਾੜੀ ਅਧਿਕਾਰੀ ਨੇ ਕਿਹਾ ਕਿ ਜ਼ਿਮੀਦਾਰਾਂ ਨੂੰ ਕਣਕ ਦੀ ਫਸਲ ਉੱਪਰ ਸਿਫਾਰਸ਼ ਕੀਤੀ ਮਾਤਰਾ ਵਿੱਚ ਹੀ ਖਾਦਾਂ ਪਾਉਣੀਆਂ ਚਾਹੀਦੀਆਂ ਹਨ, ਪਾਣੀ ਸਹੀ ਸਮੇਂ ਅਤੇ ਸਹੀ ਮਾਤਰਾ ਵਿਚ ਲਗਾਉਣਾ ਚਾਹੀਦਾ ਹੈ। ਕਈ ਵਾਰ ਖੁਰਾਕੀ ਤੱਤਾਂ ਦੀ ਘਾਟ ਕਾਰਨ ਵੀ ਕਣਕ ਦੇ ਪੱਤੇ ਪੀਲੇ ਪੈ ਜਾਂਦੇ ਹਨ। ਇਸ ਲਈ ਮਾਹਿਰਾਂ ਕੋਲੋਂ ਜਰੂਰ ਸਲਾਹ ਲੈਣੀ ਚਾਹੀਦੀ ਹੈ ਤਾਂ ਜੋ ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲਗਾਇਆ ਜਾ ਸਕੇ।

ਉਹਨਾਂ ਕਿਹਾ ਕਿ ਜੇਕਰ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਦਾ ਹਮਲਾ ਨਜ਼ਰ ਆਉਂਦਾ ’ਤੇ 200 ਗ੍ਰਾਮ ਕੈਵੀਅਟ 25 ਡਬਲਯੂ. ਜੀ. (ਟੈਬੂਕੋਨਾਜ਼ੋਲ) ਜਾਂ 120 ਗ੍ਰਾਮ ਨਟੀਵੋ 75 ਡਬਲਯੂ. ਜੀ. (ਟ੍ਰਾਈਫਲੋਕਸੀਸਟ੍ਰੋਬਿਨ+ਟੈਬੂਕੋਨਾਜ਼ੋਲ) ਜਾਂ 200 ਮਿਲੀਲਿਟਰ ਉਪੇਰਾ 18.3 ਐੱਸ. ਈ. (ਪਾਈਰੈਕਲੋਸਟ੍ਰੋਬਿਨ+ਇਪੋਕਸੀਕੋਨਾਜ਼ੋਲ) ਜਾਂ 25 ਈ. ਸੀ. (ਪ੍ਰੋਪੀਕੋਨਾਜ਼ੋਲ) ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ। ਲੋੜ ਪੈਣ ਤੇ 15 ਦਿਨਾਂ ਬਾਅਦ ਦੂਜਾ ਛਿੜਕਾਅ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਬੂਟਿਆਂ ਦੇ ਉੱਪਰਲੇ ਪੱਤੇ ਬਿਮਾਰੀ ਤੋਂ ਬਚੇ ਰਹਿਣ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments