spot_img
Homeਮਾਝਾਗੁਰਦਾਸਪੁਰਸਿੱਖਿਆ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਿਖਲਾਈ...

ਸਿੱਖਿਆ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਿਖਲਾਈ ਵਰਕਸ਼ਾਪ 2 ਮਾਰਚ ਨੂੰ

ਗੁਰਦਾਸਪੁਰ 25 ਫ਼ਰਵਰੀ (ਮੁਨੀਰਾ ਸਲਾਮ ਤਾਰੀ) *ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉੱਦਮ ਕਰਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਮਾਰਚ ਨੂੰ ਸਕੂਲ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਜਾ ਰਹੀ ਹੈ।*
*ਬੱਚੇ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਾਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਿਅਤ ਕਰਨ ਲਈ ਉਚੇਚੇ ਤੌਰ ਤੇ ਲਗਾਈ ਜਾ ਰਹੀ ਵਰਕਸ਼ਾਪ ਦਾ ਉਦੇਸ਼ ਹੈ ਕਿ ਮਾਵਾਂ ਨੂੰ ਉਹਨਾਂ ਦੇ ਆਪਣੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੇਧ ਦਿੱਤੀ ਜਾ ਸਕੇ ਅਤੇ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਅਤੇ ਰੌਚਕ ਸਿੱਖਿਆ ਬਾਰੇ ਜਾਗਰੂਕ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸ ਵਰਕਸ਼ਾਪ ਵਿੱਚ ਸਿਖਲਾਈ ਪ੍ਰਾਪਤ ਕਰਕੇ ਇਹ ਮਾਵਾਂ ਬਾਕੀ ਬੱਚਿਆਂ ਦੀਆਂ ਮਾਵਾਂ ਨੂੰ ਵੀ ਜਾਗਰੂਕ ਕਰ ਸਕਣਗੀਆਂ ਅਤੇ ਉਹਨਾਂ ਨੂੰ ਵੀ ਪ੍ਰੇਰਿਤ ਕਰ ਸਕਣਗੀਆਂ।*
ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਸਿੱਖਿਆ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲ ਰਹੀਆਂ ਹਨ। ਇਹਨਾਂ ਜਮਾਤਾਂ ਨੂੰ ਸ਼ੁਰੂ ਕਰਨ ਦਾ ਉਦੇਸ਼ ਤੋਂ ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਹਨਾਂ ਕਿਹਾ ਕਿ ਇਸ ਸਕੂਲ ਪੱਧਰੀ ਵਰਕਸ਼ਾਪ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ। ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਜਾਣ ਵਾਲੀ ਸਿੱਖਿਆ ਨੂੰ ਮਿਆਰੀ ਅਤੇ ਹੋਰ ਰੌਚਕ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।*

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਨੇ ਦੱਸਿਆ ਕਿ 28 ਫ਼ਰਵਰੀ ਨੂੰ ਪ੍ਰੀ- ਪ੍ਰਾਇਮਰੀ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਅਤੇ ਮਾਰਚ ਨੂੰ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਕੂਲ ਪੱਧਰੀ ਵਰਕਸ਼ਾਪ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸੱਦਾ-ਪੱਤਰ ਭੇਜਿਆ ਜਾਵੇ ਅਤੇ ਉਹਨਾਂ ਨੂੰ ਫ਼ੋਨ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਸੁਨੇਹਾ ਲਗਾਇਆ ਜਾਵੇ। ਵਿਭਾਗ ਵੱਲੋਂ ਇਹ ਹਦਾਇਤ ਕੀਤੀ ਗਈ ਹੈ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਆਈਆਂ ਮਾਵਾਂ ਦੇ ਬੈਠਣ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਇਸ ਵਰਕਸ਼ਾਪ ਲਈ ਲੋੜੀਂਦੀ ਸਮੱਗਰੀ ਜਿਵੇਂ ਵਰਕਸ਼ੀਟਾਂਪ੍ਰਿੰਟ/ ਫੋਟੋਸਟੇਟ ਪਹਿਲਾਂ ਤੋਂ ਹੀ ਤਿਆਰ ਕਰਵਾ ਕੇ ਰੱਖ ਲਈ ਜਾਵੇ। ਵਿਭਾਗ ਵੱਲੋਂ ਇਹ ਕਿਹਾ ਗਿਆ ਹੈ ਕਿ ਮਾਵਾਂ ਦੀ ਇਸ ਵਰਕਸ਼ਾਪ ਵਿੱਚ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਕੋਵਿਡ-19 ਸੰਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮਾਵਾਂ ਦੀ ਇਸ ਵਰਕਸ਼ਾਪ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਰਾਹੀਂ ਵੀ ਸ਼ੇਅਰ ਕੀਤੀਆਂ ਜਾਣ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਦੀ ਭਾਗੀਦਾਰੀ ਨੂੰ ਹੋਰ ਵਧਾਇਆ ਜਾ ਸਕੇ। ਵਿਭਾਗ ਵੱਲੋਂ ਮਾਰਚ ਮਹੀਨੇ ਵਿੱਚ ਕਰਵਾਈ ਜਾਣ ਵਾਲੀ ਗਰੈਜੂਏਸ਼ਨ ਸੇਰੇਮਨੀ ਬਾਰੇ ਵੀ ਮਾਵਾਂ ਨੂੰ ਜਾਣਕਾਰੀ ਦੇਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਇਸ ਮੌਕੇ ਮੀਡੀਆ ਇੰਚਾਰਜ ਗਗਨਦੀਪ ਸਿੰਘ ਵੀ ਹਾਜ਼ਰ ਸੀ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments