spot_img
Homeਮਾਝਾਗੁਰਦਾਸਪੁਰਨੈਸ਼ਨਲ ਲੋਕ ਅਦਾਲਤ ਵਿਚ ਕਰੀਮੀਨਲ ਕੰਪਾਊਂਡਬਲ ਕੇਸ, ਬੈਂਕ ਰਿਕਰਵਰੀ ਕੇਸ, ਮੈਟਰੀਮੋਨੀਅਲ,...

ਨੈਸ਼ਨਲ ਲੋਕ ਅਦਾਲਤ ਵਿਚ ਕਰੀਮੀਨਲ ਕੰਪਾਊਂਡਬਲ ਕੇਸ, ਬੈਂਕ ਰਿਕਰਵਰੀ ਕੇਸ, ਮੈਟਰੀਮੋਨੀਅਲ, ਲੈਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕੇਸਾਂ ਦਾ ਕੀਤਾ ਜਾਂਦਾ ਹੈ ਨਿਪਟਰਾ

ਗੁਰਦਾਸਪੁਰ, 4  ਮਾਰਚ ( ਮੁਨੀਰਾ ਸਲਾਮ ਤਾਰੀ) ਮੈਡਮ ਨਵਦੀਪ ਕੋਰ ਗਿੱਲ ਸਿਵਿਲ ਜੱਜ (ਸੀਨੀਅਰ ਡਵੀਜ਼ਨ/ ਸੀ.ਜੀ.ਐਮ) –ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਮਾਰਚ ਨੂੰ 2022 ਨੂੰ ਸਥਾਨਕ ਕਚਹਿਰੀ ਗੁਰਦਾਸਪੁਰ ਤੇ ਬਟਾਲਾ ਵਿਖੇ ਸਵੇਰੇ 10 ਵਜੇ ਸ਼ੈਸਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਵਿਚ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ

             ਉਨਾਂ ਨੇ ਅੱਗੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਅਜੈ ਤਿਵਾੜੀ, ਮਾਣਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਅਤੇ ਸ੍ਰੀਮਤੀ ਰਮੇਸ਼ ਕੁਮਾਰੀ, ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨਮਾਈ ਹੇਠ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ

                     ਮੈਡਮ ਨਵਦੀਪ ਕੋਰ ਗਿੱਲ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋ ਵੱਧ ਇਨਾਂ ਅਦਾਲਤਾਂ ਵਿੱਚ ਕੇਸ ਲਗਾਉਣ। ਲੋਕ ਅਦਾਲਤ ਦਾ ਫੈਸਲਾ ਅੰਤਿਮ ਫੈਸਲਾ ਹੁੰਦਾ ਹੈ ਅਤੇ ਅਦਾਲਤ ਦੀ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ। ਇਸ ਨਾਲ ਲੋਕਾਂ ਨੂੰ ਆਸਾਨੀ ਨਾਲ ਸਸਤਾ ਨਿਆਂ ਮਿਲਦਾ ਹੈ। ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ

          ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਵੇਂ ਕਿ ਕਰੀਮੀਨਲ ਕੰਪਾਊਂਡਬਲ ਕੇਸ, ਬੈਂਕ ਰਿਕਰਵਰੀ ਕੇਸ, ਐਮਏਸੀਟੀ ਕੇਸ, ਮੈਟਰੀਮੋਨੀਅਲ, ਲੈਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ ( ਜ਼ਿਲਾ ਅਤੇ ਹਾਈਕੋਰਟ ਕਚਹਿਰੀਆਂ ਵਿਚ ਪੈਡਿੰਗ) ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸਜ਼ ਜਿਵੇਂ ਬੈਂਕ ਰਿਕਵਰੀ ਕੇਸ, ਲੈਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments