spot_img
Homeਦੋਆਬਾਕਪੂਰਥਲਾ-ਫਗਵਾੜਾਸਾਫ਼ ਸੁਥਰੇ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਵੱਧ ਤੋਂ ਵੱਧ ਪੌਦੇ ਲਗਾਏ...

ਸਾਫ਼ ਸੁਥਰੇ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ- ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ

 

ਕਪੂਰਥਲਾ 17 ਜੂਨ ( ਅਸ਼ੋਕ ਸਡਾਨਾ /ਯੁਗੇਸ਼ ਕੁਮਾਰ )

ਵਾਤਾਵਰਣ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਇਹ ਸਮੇਂ ਦੀ ਲੋੜ ਹੈ ਕਿ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਤਾਂ ਜੋ ਵਾਤਾਵਰਣ ਵਿੱਚ ਸੁਧਾਰ ਲਿਆ ਕੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰੇ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਨੂੰ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਫਗਵਾੜਾ ਸ੍ਰ.ਬਲਵਿੰਦਰ ਸਿੰਘ ਧਾਲੀਵਾਲੀ ਵਲੋਂ ਅੱਜ ਸਬ ਡਵੀਜ਼ਨ ਫਗਵਾੜਾ ਵਿਖੇ ਵਣ-ਮਹਾਂਉਤਸਵ ਦੇ ਸਬੰਧ ਵਿੱਚ ਸਮੂਹ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਪ੍ਰਗਟ ਕੀਤੇ ਗਏ। ਇਸ ਮੌਕੇ ਉਨ੍ਹਾ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ੍ਰੀ ਰਾਜੀਵ ਵਰਮਾ ਵੀ ਮੌਜੂਦ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰ.ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮੌਜੂਦਾ ਕੋਰੋਨਾ ਵਾਇਰਸ ਦੀ ਸਥਿਤੀ ਦੌਰਾਨ ਇਹ ਹੋਰ ਵੀ ਜਰੂਰੀ ਹੋ ਜਾਂਦਾ ਹੈ ਕਿ ਲੋਕਾਂ ਨੂੰ ਸਾਫ਼ ਸੁਥਰਾ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਅਤੇ ਕੁਦਰਤੀ ਆਕਸੀਜਨ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਰਾਹਤ ਪਹੁੰਚਾਉਣ ਵਿੱਚ ਰੁੱਖ ਵੀ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਣ ਮਹਾਂ ਉਤਸ਼ਵ ਸਬੰਧੀ ਬਰਸਾਤੀ ਮੌਸਮ ਦੌਰਾਨ ਵੱਧ ਤੋਂ ਵੱਧ ਪੌਦੇ ਨਰੇਗਾ ਸਕੀਮ ਅਧੀਨ ਲਗਾਏ ਜਾਣ। ਉਨ੍ਹਾ ਕਿਹਾ ਕਿ ਇਸ ਨਾਲ ਜਿਥੇ ਲਗਾਏ ਗਏ ਪੌਦਿਆਂ ਦੀ ਚੰਗੀ ਤਰ੍ਹਾ ਦੇਖਭਾਲ ਹੋ ਸਕੇਗੀ ਉਥੇ ਹੀ ਲੋੜਵੰਦਾਂ ਨੂੰ ਰੋਜ਼ਗਾਰ ਵੀ ਮਿਲ ਸਕੇਗਾ।
ਸ੍ਰ.ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਾਤਾਵਰਣ ਨੂੰ ਸਾਫ਼ ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਅਣਥੱਕ ਯਤਨ ਕੀਤੇ ਗਏ ਹਨ ਜਿਸ ਸਦਕਾ ਸੂਬੇ ਵਿੱਚ ਹਰਿਆਵਲ ਹੇਠ ਰਕਬੇ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਜਿੰਨੇ ਵੀ ਬੂਟੇ ਲੋੜੀਂਦੇ ਹੋਣਗੇ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਬਰਸਾਤੀ ਮੌਸਮ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਗੈਰ ਸਰਕਾਰੀ ਸੰਸਥਾਵਾਂ ਦਾ ਵੀ ਪੂਰਨ ਸਹਿਯੋਗ ਲਿਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ੍ਰੀ ਰਾਜੀਵ ਵਰਮਾ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਵਿਭਾਗਾਂ ਪਾਸ ਖਾਲੀ ਪਾਈਆਂ ਥਾਵਾਂ ਦਾ ਵੇਰਵਾ ਪ੍ਰਸ਼ਾਸਨ ਨੂੰ ਸੌਂਪਿਆ ਜਾਵੇ ਤਾਂ ਜੋ ਉਨ੍ਹਾਂ ਦੀ ਮੰਗ ਅਨੁਸਾਰ ਪੌਦੇ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਇਹ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਸਾਫ਼ ਸੁਥਰੇ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਪੂਰਨ ਸਹਿਯੋਗ ਦੇਈਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਸ਼ਾਇਰੀ ਮਲਹੋਤਰਾ ਅਤੇ ਜੰਗਲਾਤ, ਪੇਂਡੂ ਵਿਕਾਸ, ਨਗਰ ਨਿਗਮ ਦੇ ਅਧਿਕਾਰੀ ਤੇ ਕੌਂਸਲਰ ਅਤੇ ਕਾਂਗਰਸੀ ਆਗੂ ਵੀ ਹਾਜ਼ਰ ਸਨ।
——————–
ਫੋਟੋ ਕੈਪਸ਼ਨ :- ਸ੍ਰ.ਬਲਵਿੰਦਰ ਸਿੰਘ ਧਾਲੀਵਾਲ ਵਿਧਾਇਕ ਫਗਵਾੜਾ ਨਗਰ ਨਿਗਮ ਫਗਵਾੜਾ ਵਿਖੇ ਵਣ ਮਹਾਂ ਉਤਸਵ ਮਨਾਉਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। ਉਨ੍ਹਾ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ੍ਰੀ ਰਾਜੀਵ ਵਰਮਾ ਅਤੇ ਹੋਰ ਅਧਿਕਾਰੀ ਵੀ ਦਿਖਾਈ ਦੇ ਰਹੇ ਹਨ।

RELATED ARTICLES
- Advertisment -spot_img

Most Popular

Recent Comments