spot_img
Homeਮਾਝਾਗੁਰਦਾਸਪੁਰਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਆਈ. ਓ. ਐਲ. ਕੈਮੀਕਲ ਐਂਡ ਫਾਰਮਾ ਲਿਮਟਿਡ...

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਆਈ. ਓ. ਐਲ. ਕੈਮੀਕਲ ਐਂਡ ਫਾਰਮਾ ਲਿਮਟਿਡ ਬਰਨਾਲਾ ਵੱਲੋਂ ਕੈਮੀਕਲ ਵਿਭਾਗ ਦੇ ਵਿਦਿਆਰਥੀਆਂ ਲਈ ਕੀਤੀ ਗਈ ਕੈਂਪਸ ਪਲੇਸਮੈਂਟ ਡਰਾਇਵ

ਬਟਾਲਾ, 14 ਮਾਰਚ ( ਮੁਨੀਰਾ ਸਲਾਮ ਤਾਰੀ) – ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਅਜੇ ਕੁਮਾਰ ਅਰੋੜਾ ਦੀ ਯੋਗ ਅਗਵਾਈ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖਰੇਖ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਆਈ. ਓ. ਐਲ. ਕੈਮੀਕਲ ਐਂਡ ਫਾਰਮਾ ਲਿਮਟਿਡ ਬਰਨਾਲਾ ਵੱਲੋਂ ਕੈਮੀਕਲ ਵਿਭਾਗ ਦੇ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਕੀਤੀ ਗਈ।

ਇਸ ਮੌਕੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਨੇ ਦੱਸਿਆ ਕਿ ਕੰਪਨੀ ਤੋਂ ਆਏ ਸ੍ਰੀ ਪ੍ਰਿਤਪਾਲ ਰਿਖੀ ਅਤੇ ਹੋਰ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਆਪਣੀ ਕੰਪਨੀ ਬਾਰੇ ਪੂਰੀ ਜਾਣਕਾਰੀ ਦੇਣ ਉਪਰੰਤ ਉਨ੍ਹਾਂ ਦਾ ਲਿਖਤੀ ਟੈਸਟ ਅਤੇ ਇੰਟਰਵਿਊ ਲਈ ਅਤੇ 05 ਵਿਦਿਆਰਥੀ ਨੌਕਰੀ ਲਈ ਚੁਣੇ ਗਏ। ਚੁਣੇ ਗਏ ਵਿਦਿਆਰਥੀ ਆਪਣਾ ਕੋਰਸ ਪੂਰਾ ਕਰਨ ਉਪਰੰਤ ਕੰਪਨੀ ਵਿਚ ਜੁਆਇਨ ਕਰਨਗੇ। ਉਨ੍ਹਾਂ ਦੱਸਿਆ ਕਿ ਕੰਪਨੀ ਨਾਲ ਇਸ ਕਾਲਜ ਦਾ ਤਾਲਮੇਲ ਕਈ ਸਾਲਾਂ ਤੋਂ ਹੈ ਅਤੇ ਪਿਛਲੇ ਸਾਲਾਂ ਦੇ ਕਈ ਵਿਦਿਆਰਥੀ ਇਸ ਕੰਪਨੀ ਵਿੱਚ ਨੌਕਰੀ ਕਰ ਰਹੇ ਹਨ। ਪਲੇਸਮੈਂਟ ਅਫਸਰ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਨੂੰ ਕੋਰਸ ਦੌਰਾਨ ਕਾਲਜ ਵਿੱਚੋਂ ਹੀ ਨੌਕਰੀ ਦਿਵਾਉਣ ਲਈ ਪਲੇਸਮੈਂਟ ਸੈੱਲ ਪੂਰੀ ਤਰ੍ਹਾਂ ਯਤਨਸ਼ੀਲ ਹੈ। ਸੈਲ ਵੱਲੋਂ ਵੱਖ ਵੱਖ ਕੰਪਨੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਕਾਲਜ ਵਿਚ ਕੈਂਪਸ ਪਲੇਸਮੈਂਟ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ।

ਅੰਤ ਵਿਚ ਉਨ੍ਹਾਂ ਨੇ ਕਾਲਜ ਦੇ ਪਲੇਸਮੈਂਟ ਸੈੱਲ ਵਲੋਂ ਆਏ ਹੋਏ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਅਤੇ ਆਸ ਜਤਾਈ ਕਿ ਅਗਲੇ ਸਾਲਾਂ ਵਿੱਚ ਵੀ ਕੰਪਨੀ ਕਾਲਜ ਵਿੱਚ ਆ ਕੇ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਇਵ ਕਰਦੀ ਰਹੇਗੀ। ਇਸ ਮੌਕੇ ਕੈਮੀਕਲ ਵਿਭਾਗ ਦੇ ਫੈਕਲਟੀ ਮੈਂਬਰ ਮੈਡਮ ਰੇਖਾ, ਸ਼ਾਲਿਨੀ ਮਹਾਜਨ ਅਤੇ ਰੰਜੂ ਓਹਰੀ ਵੀ ਮੌਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments