spot_img
Homeਮਾਝਾਗੁਰਦਾਸਪੁਰ20 ਮਾਰਚ ਨੂੰ ਜ਼ਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ...

20 ਮਾਰਚ ਨੂੰ ਜ਼ਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਗੁਰਦਾਸਪੁਰ ਤੇ ਬਟਾਲਾ ਤੋਂ ਮੁੜ ਵਿਸ਼ੇਸ ਬੱਸ ਰਵਾਨਾ ਹੋਣਗੀਆਂ

ਗੁਰਦਾਸਪੁਰ, 16 ਮਾਰਚ ((ਮੁਨੀਰਾ ਸਲਾਮ ਤਾਰੀ) ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਦੀ ਮੀਟਿੰਗ ਹੋਈ। ਮੀਟਿੰਗ ਵਿਚ ਸ. ਤੇਜਿੰਦਰਪਾਲ ਸਿੰਘ ਸੰਧੂ ਸੇਵਾਮੁਕਤ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਵੀਸੀ ਰਾਹੀਂ ਮੀਟਿੰਗ ਜੁਆਇਨ ਕੀਤੀ ਗਈ। ਇਸ ਮੌਕੇ ਗੁਰਮੀਤ ਸਿੰਘ ਜਿਲਾ ਮਾਲ ਅਫਸਰ, ਐਕਸੀਅਨ ਮੰਡੀ ਬੋਰਡ ਬਲਦੇਵ ਸਿੰਘ, ਐਕਸੀਅਨ ਪੀ.ਡਬਲਿਊ.ਡੀ ਰਜੇਸ਼ ਮੋਹਨ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਐਸ.ਡੀ.ਓ ਲਵਜੀਤ ਸਿੰਘ, ਹਰਜਿੰਦਰ ਸਿੰਘ ਕਲਸੀ ਜਿਲਾ ਲੋਕ ਸੰਪਰਕ ਅਫਸਰ ਗੁਰਦਾਸਪੁਰ, ਬਿਕਰਮਜੀਤ ਸਿੰਘ ਜੰਗਲਾਤ ਅਫਸਰ, ਹਰਮਨਜੀਤ ਸਿੰਘ ਏਡੀਓ, ਡੀਡੀਐਫਓ ਰਿਕੀ ਸੇਜੀ ਤੇ ਮਨਦੀਪ ਕੋਰ ਮੋਜੂਦ ਸਨ

ਮੀਟਿੰਦ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਕਾਰਨ ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਚਲਾਈਆਂ ਜਾ ਰਹੀਆਂ ਵਿਸ਼ੇਸ ਬੱਸਾਂ ਕੁਝ ਸਮੇਂ ਲਈ ਬੰਦ ਕੀਤੀਆਂ ਗਈਆਂ ਸਨ ਪਰ ਹੁਣ ਦੁਬਾਰਾ 20 ਮਾਰਚ ਤੋਂ ਵਿਸ਼ੇਸ ਬੱਸਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਪੰਚਾਇਤ ਭਵਨ ਗੁਰਦਾਸਪੁਰ ਅਤੇ ਸ਼ਿਵ ਬਟਾਲਵੀ ਆਡੋਟੋਰੀਅਮ ਬਟਾਲਾ ਤੋਂ 20 ਮਾਰਚ ਨੂੰ ਵਿਸ਼ੇਸ ਬੱਸਾਂ ਸਵੇਰੇ 9.30 ਵਜੇ ਰਵਾਨਾ ਹੋਣਗੀਆਂ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ, ਜਿਸ ਸਬੰਧੀ ਉਨਾਂ ਸਬੰਧਤ ਅਧਿਕਾਰੀਆਂ ਨੂੰ ਤਿਆਰੀਆਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਬਿਆਸ ਦਰਿਆ ਨੇੜਲੇ ਪਿੰਡ ਮੋਜਪੁਰ (ਟਾਪੂਨੁਮਾ) ਨੂੰ ਸੈਰ ਸਪਾਟਾ ਵਜੋਂ ਉਤਸ਼ਾਹਤ ਕਰਨ ਦੇ ਮੰਤਵ ਨਾਲ ਬੀਤੇ ਦਿਨਾਂ ਵਿਚ ਵਿਸ਼ੇਸ ਉਪਰਾਲੇ ਕੀਤੇ ਗਏ ਸਨ ਅਤੇ ਹੁਣ 20 ਮਾਰਚ ਤੋਂ ਇੱਕ ਵਿਸ਼ੇਸ ਬੱਸ ਸਵੇਰੇ 9.30 ਵਜੇ ਰਵਾਨਾ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਫਿਲਹਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਇਸ ਸਥਾਨ ’ਤੇ ਲਿਜਾਇਆ ਜਾਵੇਗਾ ਅਤੇ ਉਪਰੰਤ ਲੋਕਾਂ ਨੂੰ ਵੀ ਇਸ ਸਥਾਨ ’ਤੇ ਲਿਜਾਇਆ ਜਾਵੇਗਾ

ਉਨਾਂ ਅੱਗੇ ਦੱਸਿਆ ਕਿ ਗੁਰਦਾਸਪੁਰ ਜ਼ਿਲੇ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਦੀਆਂ ਬਹੁਤ ਜ਼ਿਆਦਾ ਸੰਭਾਵਨਾਵਾਂ ਹਨ ਅਤੇ ਇਸੇ ਮਕਸਦ ਲਈ ਜਿਲਾ ਪ੍ਰਸ਼ਾਸਨ ਵਲੋਂ ਯਤਨ ਜਾਰੀ ਹਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments