spot_img
Homeਮਾਝਾਅੰਮ੍ਰਿਤਸਰਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਆਪਣੀ ਪੂਰੀ...

ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਆਪਣੀ ਪੂਰੀ ਵਾਹ ਲਗਾ ਦੇਵੇਗੀ – ਵਿਧਾਇਕ ਸ਼ੈਰੀ ਕਲਸੀ

ਬਟਾਲਾ, 17 ਮਾਰਚ (ਮੁਨੀਰਾ ਸਲਾਮ ਤਾਰੀ) – ਪੰਜਾਬ ਵਿੱਚ ਬਣੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਹਰੇਕ ਨਾਗਰਿਕ ਦੀ ਆਪਣੀ ਸਰਕਾਰ ਹੈ ਅਤੇ ਇਸ ਸਰਕਾਰ ਵੱਲੋਂ ਖੁਸ਼ਹਾਲ ਪੰਜਾਬ ਬਣਾਉਣ ਲਈ ਆਪਣੀ ਪੂਰੀ ਵਾਹ ਲਗਾ ਦਿੱਤੀ ਜਾਵੇਗੀ। ਵਿਧਾਨ ਸਭਾ ਹਲਕਾ ਬਟਾਲਾ ਤੋਂ ਜਿੱਤੇ ਨੌਜਵਾਨ ਵਿਧਾਇਕ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ) ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੀਤੇ ਕੱਲ ਸ੍ਰੀ ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸੂਬਾ ਤਰੱਕੀ ਕਰਨ ਦੀ ਬਜਾਏ ਹਰ ਖੇਤਰ ਵਿੱਚ ਬੁਰੀ ਤਰ੍ਹਾਂ ਪੱਛੜਿਆ ਹੈ ਅਤੇ ਸੂਬੇ ਦੇ ਨੌਜਵਾਨ ਰੋਜ਼ੀ ਰੋਟੀ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਕੂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਫ-ਸੁਥਰਾ, ਪਾਰਦਰਸ਼ੀ ਅਤੇ ਵਧੀਆ ਸ਼ਾਸਨ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਵਿੱਚ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸੂਬੇ ਵਿੱਚ ਅਤਿ-ਆਧੁਨਿਕ ਸਕੂਲ ਅਤੇ ਹਸਪਤਾਲ ਸਥਾਪਤ ਕਰਕੇ ਵਧੀਆ ਸਿੱਖਿਆ ਅਤੇ ਸਿਹਤ ਸੰਭਾਲ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਏਗੀ ਜਿਸਦਾ ਆਮ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿਆਸੀ ਨਿਜ਼ਾਮ ਬਦਲ ਕੇ ਹੁਣ ਆਮ ਲੋਕਾਂ ਦੇ ਹੱਥ ਵਿੱਚ ਆ ਚੁੱਕਾ ਹੈ ਅਤੇ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਸਹਿਯੋਗ ਨਾਲ ਖੁਸ਼ਹਾਲ ਤੇ ਸੁਨਿਹਰੀ ਪੰਜਾਬ ਸਿਰਜੇਗੀ।

ਵਿਧਾਨ ਸਭਾ ਹਲਕਾ ਬਟਾਲਾ ਦਾ ਜਿਕਰ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਬਟਾਲਾ ਹਲਕੇ ਦੇ ਸਮੂਹ ਵੋਟਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਆਪਣੀ ਸੇਵਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਸੂਬੇ ਦਾ ਪ੍ਰਮੁੱਖ ਇਤਿਹਾਸਕ ਤੇ ਧਾਰਮਿਕ ਪਿਛੋਕੜ ਵਾਲਾ ਸ਼ਹਿਰ ਹੈ ਅਤੇ ਇਸ ਸ਼ਹਿਰ ਦਾ ਸਰਬਪੱਖੀ ਵਿਕਾਸ ਹੀ ਉਨ੍ਹਾਂ ਦਾ ਮੁੱਖ ਏਜੰਡਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀ ਸਨਅਤ ਦੀ ਸੁਰਜੀਤੀ ਲਈ ਉਹ ਮੁੱਖ ਮੰਤਰੀ ਪੰਜਾਬ ਨਾਲ ਵਿਸ਼ੇਸ਼ ਮੁਲਾਕਾਤ ਕਰਨਗੇ ਤਾਂ ਜੋ ਸਅਨਤੀ ਵਿਕਾਸ ਨਾਲ ਇਥੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕੀਤੇ ਜਾ ਸਕਣ। ਇਸਦੇ ਨਾਲ ਹੀ ਬਟਾਲਾ ਸ਼ਹਿਰ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹਨ ਅਤੇ ਉਨ੍ਹਾਂ ਨਾਲ ਕੋਈ ਵੀ ਵਿਅਕਤੀ ਸਿੱਧਾ ਰਾਬਤਾ ਕਰ ਸਕਦਾ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments