spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ਦਾ ਆਯੋਜਨ * 👉 *ਜ਼ਿਲ੍ਹਾ ਸਿੱਖਿਆ...

ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ਦਾ ਆਯੋਜਨ * 👉 *ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ

 

*ਗੁਰਦਾਸਪੁਰ 19 ਮਾਰਚ (ਸਲਾਮ ਤਾਰੀ ) *

*ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ਦਾ ਆਯੋਜਨ ਵਿਖੇ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੀ.ਐਨ.ਓ. ਗੀਤਿਕਾ ਗੋਸਵਾਮੀ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਬੱਬਰੀ ਅਤੇ ਡੀ.ਐਮ. ਗਣਿਤ ਗੁਰਨਾਮ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਬਲਾਕ ਪੱਧਰ ਤੇ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀਆਂ ਟੀਮਾਂ ਨੇ ਹਿੱਸਾ ਲਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟ ਧੰਦਲ ਵੱਲੋਂ ਪਹਿਲੀ ਸਰਕਾਰੀ ਹਾਈ ਸਕੂਲ ਬੱਬਰੀ ਨੰਗਲ ਨੇ ਦੂਸਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਹੜਫੱਤੂਪੁਰ ਦੇ ਵਿਦਿਆਰਥੀਆਂ ਨੇ ਤੀਸਰੀ ਪੁਜੀਸ਼ਨ ਹਾਸਲ ਕੀਤੀ। ਇਸ ਮੌਕੇ ਪ੍ਰਿੰਸੀਪਲ ਚਰਨਬੀਰ ਸਿੰਘ ਜੀ ਵੱਲੋਂ ਵਿਦਿਆਰਥੀਆਂ ਨੂੰ ਪਹਿਲੀ , ਦੂਸਰੀ ਅਤੇ ਤੀਸਰੀ ਪੁਜੀਸ਼ਨ ਹਾਸਲ ਕਰਨ ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਜੱਜ ਦੀ ਭੂਮਿਕਾ ਮੈਡਮ ਗੋਪੀ ਰੰਜਨ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਜੋਗੀ ਚੀਮਾ ਅਤੇ ਮੈਡਮ ਨਵਨੀਤ ਕੌਰ ਬੀ .ਐਮ . ਗਣਿਤ ਵੱਲੋਂ ਨਿਭਾਈ । ਸਟੇਜ ਸਕੱਤਰ ਦੀ ਭੂਮਿਕਾ ਮੈਡਮ ਵੰਦਨਾ ਗੁਪਤਾ ਸਾਇੰਸ ਮਿਸਟ੍ਰੈਸ ਸਰਕਾਰੀ ਹਾਈ ਸਕੂਲ ਬੱਬਰੀ ਨੰਗਲ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਜਸਪਿੰਦਰ ਸਿੰਘ , ਵਿਜੈਪ੍ਰੀਤ ਸਿੰਘ , ਡਾ. ਸਤਿੰਦਰਜੀਤ ਕੌਰ . ਹਾਜ਼ਰ ਸਨ।*

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments