spot_img
Homeਮਾਝਾਗੁਰਦਾਸਪੁਰਕਾਦੀਆਂ ਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਚੜ੍ਹਾਏ

ਕਾਦੀਆਂ ਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਚੜ੍ਹਾਏ

 

ਕਾਦੀਆਂ/23 ਮਾਰਚ (ਸਲਾਮ ਤਾਰੀ)
ਅੱਜ ਕਾਦੀਆਂ ਚ ਆਮ ਆਦਮੀ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸ਼ਹੀਦ ਭਗਤ ਸਿੰਘ ਚੌਂਕ ਪਹੁੰਚ ਕੇ ਉਨ੍ਹਾਂ ਦੇ ਬੁੱਤ ਤੇ ਫੁਲ ਮਾਲਾ ਚੜ੍ਹਾ ਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਜੋ ਕੌਮ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀ ਹੈ ਉਹ ਕੌਮ ਕਦੇ ਵੀ ਤਰਕੀ ਨਹੀਂ ਕਰ ਸਕਦੀ। ਇਸ ਮੌਕੇ ਤੇ  ਅਸ਼ਵਨੀ ਵਰਮਾ, ਬਬੀਤਾ ਖੋਸਲਾ ਸੂਬਾ ਸਕੱਤਰ,  ਬਲਜਿੰਦਰ ਸਿੰਘ ਸੋਨੂ ਕਾਹਲਵਾਂ, ਅਵਤਾਰ ਸਿੰਘ ਭਾਟੀਆ ਸਮੇਤ ਵੱਡੀ ਗਿਣਤੀ ਚ ਆਪ ਵਰਕਰ ਮੌਜੂਦ ਸਨ। ਦੂਜੇ ਪਾਸੇ ਕਲਾਸ ਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਐਸ ਐਸ ਬਾਜਵਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਪ੍ਰਭਾਕਰ ਚੌਂਕ ਚ ਏ ਐਨ ਉ ਰੂਹੀ ਭਗਤ ਦੀ ਅਗਵਾਈ ਚ ਸਫ਼ਾਈ ਕੀਤੀ। ਇੱਸ ਮੌਕੇ ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਫ਼ੋਟੋ: ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਜਗਰੂਪ ਸਿੰਘ ਸੇਖਵਾਂ
2) ਸਕੂਲੀ ਵਿਦਿਆਰਥੀ ਜਗਰੂਪ ਸਿੰਘ ਸੇਖਵਾਂ ਨਾਲ ਪ੍ਰਭਾਕਰ ਚੌਂਕ ਚ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments