ਡਿਪਟੀ ਕਮਿਸ਼ਨਰ ਵਲੋਂ ਕੂੜੇ ਦੇ ਪ੍ਰਬੰਧਨ ਸਬੰਧੀ ਕਮਿਸ਼ਨਰਾਂ ਤੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ

0
246

 

ਕਪੂਰਥਲਾ, 18 ਜੂਨ ( ਮੀਨਾ ਗੋਗਨਾ )

ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਕਪੂਰਥਲਾ ਜਿਲ੍ਹੇ ਵਿਚ ਕੂੜੇ ਦੇ ਸਹੀ ਨਿਪਟਾਰੇ ਅਤੇ ਯੋਗ ਪ੍ਰਬੰਧਨ ਲਈ ਕਪੂਰਥਲਾ ਤੇ ਫਗਵਾੜਾ ਨਗਰ ਨਿਗਮਾਂ ਦੇ ਕਮਿਸ਼ਨਰ ਤੇ ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕੀਤੀ ਗਈ।
ਉਨਾਂ ਕਿਹਾ ਕਿ ਸਿੱਧੇ ਘਰਾਂ ਤੋਂ ਕੂੜਾ ਇਕੱਤਰ ਕਰਨ ਦੇ ਪ੍ਰਾਜੈਕਟ ਨੂੰ ਤੇਜੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਸ਼ਹਿਰਾਂ ਅੰਦਰ ਕੂੜੇ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕਮਿਸ਼ਨਰ ਤੇ ਕਾਰਜ ਸਾਧਕ ਅਫਸਰ ਕੂੜੇ ਦੀ ਸਮੱਸਿਆ ਵੱਲ ਨਿੱਜੀ ਤੌਰ ’ਤੇ ਧਿਆਨ ਦੇਣ ਤਾਂ ਜੋ ਸ਼ਹਿਰਾਂ ਅੰਦਰ ਸਾਫ ਸਫਾਈ ਨੂੰ ਹੋਰ ਪੁਖਤਾ ਕੀਤਾ ਜਾ ਸਕੇ।
ਉਨ੍ਹਾਂ ਸ਼ਹਿਰਾਂ ਅੰਦਰ ਵਿਕਾਸ ਕੰਮਾਂ ਨੂੰ ਵੀ ਤੇਜੀ ਨਾਲ ਮੁਕੰਮਲ ਕਰਨ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿਚ ਗੁਣਵੱਤਾ ਬਣਾਈ ਰੱਖਣ ਲਈ ਵੀ ਕੰਮਾਂ ਦੀ ਲਗਾਤਾਰ ਨਿਗਰਾਨੀ ਰੱਖੀ ਜਾਵੇ।
ਇਸ ਮੌਕੇ ਕਪੂਰਥਲਾ ਨਗਰ ਨਿਗਮ ਦੇ ਕਮਿਸ਼ਨਰ ਕਮ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਫਗਵਾੜਾ ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀ ਰਾਜੀਵ ਵਰਮਾ ਤੇ ਸਮੂਹ ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।

ਕੈਪਸ਼ਨ-ਕਪੂਰਥਲਾ ਵਿਖੇ ਨਗਰ ਨਿਗਮਾਂ ਦੇ ਕਮਿਸ਼ਨਰ ਤੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ

Previous articleਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਨੇ 22.91 ਕਰੋੜ ਰੁਪਏ ਹੋਰ ਕੀਤੇ ਜਾਰੀ : ਚੇਅਰਮੈਨ ਰਵੀਨੰਦਨ ਬਾਜਵਾ
Next articleਡਾਕ ਵਿਭਾਗ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜਾਰੀ ਹੋਵੇਗੀ ਵਿਸ਼ੇਸ਼ ਸਟੈਂਪ

LEAVE A REPLY

Please enter your comment!
Please enter your name here