spot_img
Homeਮਾਝਾਗੁਰਦਾਸਪੁਰਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ...

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਦੇ ਉਪਰਾਲੇ ਸ਼ੁਰੂ ਕੀਤੇ

ਬਟਾਲਾ, 23 ਮਾਰਚ ( ਮੁਨੀਰਾ ਸਲਾਮ ਤਾਰੀ) – ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਿਧਾਇਕ ਵਜੋਂ ਸਹੁੰ ਚੁੱਕਣ ਤੋਂ ਬਾਅਦ ਬਟਾਲਾ ਸ਼ਹਿਰ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਦੇ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਅੱਜ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਦੀਆਂ ਦੋ ਮੁੱਖ ਸੜਕਾਂ ਬਾਬਾ ਦਰਸ਼ਨ ਦਾਸ ਦੇ ਡੇਰੇ ਤੋਂ ਅੱਚਲੀ ਦਰਵਾਜ਼ੇ ਤੱਕ ਅਤੇ ਬਾਬਾ ਮਹੇਸ਼ੀ ਦੇ ਡੇਰੇ ਤੋਂ ਕਾਜ਼ੀ ਮੋਰੀ ਤੱਕ ਬਣਾਉਣ ਦੀ ਸ਼ੁਰੂਆਤ ਕੀਤੀ ਹੈ। ਇਹ ਦੋਵੇਂ ਸੜਕਾਂ ਪੀ.ਸੀ. ਦੀਆਂ ਬਣਨਗੀਆਂ ਅਤੇ ਜਲਦੀ ਹੀ ਏਨ੍ਹਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਾਬਾ ਦਰਸ਼ਨ ਦਾਸ ਦੇ ਡੇਰੇ ਤੋਂ ਅੱਚਲੀ ਦਰਵਾਜ਼ੇ ਤੱਕ ਸੜਕ ਦੀ ਉਸਾਰੀ ’ਤੇ 27 ਲੱਖ ਰੁਪਏ ਦੀ ਲਾਗਤ ਆਵੇਗੀ ਜਦਕਿ ਬਾਬਾ ਮਹੇਸ਼ੀ ਦੇ ਡੇਰੇ ਤੋਂ ਕਾਜ਼ੀ ਮੋਰੀ ਤੱਕ ਸੜਕ ਬਣਾਉਣ ਉੱਪਰ 10.70 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਸੜਕਾਂ ਨਿਰਧਾਰਤ ਮਾਪ-ਦੰਡਾਂ ਤਹਿਤ ਬਣਾਈਆਂ ਜਾਣ ਅਤੇ ਅਧਿਕਾਰੀ ਖੁਦ ਇਨ੍ਹਾਂ ਦੀ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦੀ ਬਿਹਤਰੀ ਲਈ ਹੀ ਖਰਚਿਆ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਬਹੁਤ ਸਾਰਾ ਕੰਮ ਹੋਣ ਵਾਲਾ ਹੈ ਅਤੇ ਸ਼ਹਿਰ ਦੇ ਲੋਕਾਂ ਦੀ ਮੰਗ ਅਨੁਸਾਰ ਸ਼ਹਿਰ ਵਿੱਚ ਵਿਕਾਸ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਜਿਥੇ ਅਧਿਕਾਰੀਆਂ ਵੱਲੋਂ ਨਿਗਰਾਨੀ ਕੀਤੀ ਜਾਣੀ ਹੈ ਓਥੇ ਆਮ ਲੋਕ ਵੀ ਇਸਦੀ ਨਿਗਰਾਨੀ ਕਰਨ ਅਤੇ ਜਿਥੇ ਕਿਤੇ ਵੀ ਕੋਈ ਘਾਟ ਸਾਹਮਣੇ ਆਉਂਦੀ ਹੈ ਉਸਨੂੰ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਨੂੰ ਠੀਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਹਿਲ ਦੇ ਅਧਾਰ ’ਤੇ ਉਹ ਸੜਕਾਂ ਬਣਾਈਆਂ ਜਾਣਗੀਆਂ ਜਿਨ੍ਹਾਂ ਉੱਪਰ ਆਵਾਜਾਈ ਜਿਆਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜੀ ਲਿਆਉਣ ਤਾਂ ਜੋ ਲੋਕਾਂ ਦੀਆਂ ਮੁਸ਼ਕਲਾਂ ਘੱਟ ਹੋਣ।

ਇਸ ਮੌਕੇ ਉਨ੍ਹਾਂ ਨਾਲ ਬਾਬਾ ਮਹੇਸ਼ੀ ਸ਼ਾਹ, ਐਕਸੀਅਨ ਰਮੇਸ਼ ਭਾਟੀਆ, ਐੱਸ.ਡੀ.ਓ. ਰਵਿੰਦਰ ਸਿੰਘ ਕਲਸੀ, ਯਸ਼ਪਾਲ ਚੌਹਾਨ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਮਿੰਟਾ, ਰਾਜੇਸ਼ ਤੁੱਲੀ, ਸਰਦੂਲ ਸਿੰਘ, ਨਵਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ ਖਾਲਸਾ, ਰਾਕੇਸ਼ ਤੁੱਲੀ, ਪਿ੍ਰੰਸ ਰੰਧਾਵਾ, ਅੰਕੁਸ਼ ਮਹਿਤਾ, ਮਾਣਕ ਮਹਿਤਾ, ਅਨੁਰਾਗ ਮਹਿਤਾ ਅਤੇ ਸ਼ਹਿਰ ਦੇ ਹੋਰ ਮੋਹਤਬਰ ਵੀ ਮੌਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments