spot_img
Homeਮਾਝਾਗੁਰਦਾਸਪੁਰਵਿਧਾਇਕ ਸ਼ੈਰੀ ਕਲਸੀ ਨੇ ਸਫ਼ਾਈ ਕਰਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ...

ਵਿਧਾਇਕ ਸ਼ੈਰੀ ਕਲਸੀ ਨੇ ਸਫ਼ਾਈ ਕਰਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ

ਬਟਾਲਾ, 23 ਮਾਰਚ (ਮੁਨੀਰਾ ਸਲਾਮ ਤਾਰੀ) – ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਨਗਰ ਨਿਗਮ ਬਟਾਲਾ ਦੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਹਨ ਅਤੇ ਨਾਲ ਹੀ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਠੇਕਦਾਰ ਵੱਲੋਂ ਆਉਟ ਸੌਰਸ ਪ੍ਰਣਾਲੀ ’ਤੇ ਰੱਖੇ ਸਫ਼ਾਈ ਕਰਮਚਾਰੀਆਂ ਦੀਆਂ ਤਿੰਨ ਮਹੀਨਿਆਂ ਤੋਂ ਰੋਕੀਆਂ ਤਨਖਾਹਾਂ ਤੁਰੰਤ ਦਿਵਾਈਆਂ ਜਾਣ।

ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਸਫ਼ਾਈ ਕਰਮੀਆਂ ਨਾਲ ਹੋਈ ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਦੇ ਨਾਲ ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀ ਰਾਮ ਸਿੰਘ, ਸੁਪਰਡੈਂਟ ਨਿਰਮਲ ਸਿੰਘ, ਐਕਸੀਅਨ ਰਮੇਸ਼ ਭਾਟੀਆ, ਐੱਸ.ਡੀ.ਓ. ਰਵਿੰਦਰ ਸਿੰਘ ਕਲਸੀ, ਯਸ਼ਪਾਲ ਚੌਹਾਨ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਮਿੰਟਾ, ਰਾਜੇਸ਼ ਤੁੱਲੀ, ਸਰਦੂਲ ਸਿੰਘ, ਨਵਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ ਖਾਲਸਾ, ਰਾਕੇਸ਼ ਤੁੱਲੀ, ਪ੍ਰਿੰਸ ਰੰਧਾਵਾ, ਪ੍ਰੋ. ਜਸਬੀਰ ਸਿੰਘ, ਅੰਕੁਸ਼ ਮਹਿਤਾ, ਮਾਣਕ ਮਹਿਤਾ, ਹਰਪ੍ਰੀਤ ਸਿੰਘ, ਅਨੁਰਾਗ ਮਹਿਤਾ, ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿੱਕੀ ਕਲਿਆਣ ਵੀ ਮੌਜੂਦ ਸਨ।

ਸਫ਼ਾਈ ਕਰਮੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਫ਼ਾਈ ਕਰਮੀਆਂ ਦਾ ਸਭ ਤੋਂ ਅਹਿਮ ਯੋਗਦਾਨ ਹੈ ਅਤੇ ਇਨ੍ਹਾਂ ਦੀਆਂ ਸੇਵਾਵਾਂ ਲਾਮਿਸਾਲ ਹਨ। ਉਨ੍ਹਾਂ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਹਰ ਸਫ਼ਾਈ ਕਰਮਚਾਰੀ ਨੂੰ ਉਸਦੀ ਪੂਰੀ ਤਨਖਾਹ ਸਮੇਂ ਸਿਰ ਮਿਲੇ। ਉਨ੍ਹਾਂ ਕਿਹਾ ਕਿ ਆਊਟ ਸੌਰਸ ਪ੍ਰਣਾਲੀ ਰਾਹੀਂ ਰੱਖੇ ਸਫ਼ਾਈ ਕਰਮਚਾਰੀਆਂ ਨੂੰ ਉਨ੍ਹਾਂ ਦੇ ਠੇਕੇਦਾਰਾਂ ਵੱਲੋਂ ਤਨਖਾਹਾਂ ਨਾ ਦੇਣ ਅਤੇ ਪਰੇਸ਼ਾਨ ਕਰਨ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਮਿਸ਼ਨਰ ਨਗਰ ਨਿਗਮ ਨੂੰ ਕਿਹਾ ਕਿ ਸਬੰਧਤ ਠੇਕੇਦਾਰ ਨੂੰ ਤੁਰੰਤ ਆਪਣੀਆਂ ਤਰੁੱਟੀਆਂ ਠੀਕ ਕਰਨ ਦੀ ਹਦਾਇਤ ਕੀਤੀ ਜਾਵੇ ਅਤੇ ਜੇਕਰ ਇੱਕ ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਵੱਲੋਂ ਆਪਣੀਆਂ ਖਾਮੀਆਂ ਦੂਰ ਨਾ ਕਰਕੇ ਕਰਮਚਾਰੀਆਂ ਨੂੰ ਤਨਖਾਹ ਨਾ ਦਿੱਤੀ ਗਈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹੁਣ ਨਿਜ਼ਾਮ ਬਦਲ ਕੇ ਆਮ ਲੋਕਾਂ ਦੇ ਹੱਥਾਂ ਵਿੱਚ ਆ ਗਿਆ ਹੈ ਅਤੇ ਹਰ ਪਾਸੇ ਸਿਰਫ ਕਾਨੂੰਨ ਦਾ ਰਾਜ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਉਸਦੇ ਹੱਕ ਦਿਵਾਏ ਜਾਣਗੇ ਅਤੇ ਗਰੀਬ ਤੇ ਲੋੜਵੰਦਾਂ ਤੱਕ ਸਭ ਤੋਂ ਪਹਿਲਾਂ ਪਹੁੰਚ ਕੀਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਉਹ ਸਫ਼ਾਈ ਕਰਮੀਆਂ ਦੀ ਹਰ ਜਾਇਜ ਮੰਗ ਦੀ ਪੂਰਤੀ ਲਈ ਉਨ੍ਹਾਂ ਨਾਲ ਖੜ੍ਹੇ ਹਨ। ਉਨ੍ਹਾਂ ਨਾਲ ਹੀ ਸਫ਼ਾਈ ਕਰਮੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਪੂਰਾ ਸਹਿਯੋਗ ਦੇਣ।

ਇਸ ਤੋਂ ਪਹਿਲਾਂ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿੱਕੀ ਕਲਿਆਣ ਅਤੇ ਸਫ਼ਾਈ ਕਰਮੀਆਂ ਨੇ ਆਪਣੀਆਂ ਮੁਸ਼ਕਲਾਂ ਤੇ ਮੰਗਾਂ ਤੋਂ ਵਿਧਾਇਕ ਸ਼ੈਰੀ ਕਲਸੀ ਨੂੰ ਜਾਣੂ ਕਰਵਾਇਆ। ਉਨ੍ਹਾਂ ਨਾਲ ਹੀ ਭਰੋਸਾ ਦਿੱਤਾ ਕਿ ਉਹ ਸ਼ਹਿਰ ਦੀ ਸਫ਼ਾਈ ਵਿੱਚ ਕੋਈ ਕੁਤਾਹੀ ਨਹੀਂ ਵਰਤਣਗੇ ਅਤੇ ਸ਼ਹਿਰ ਵਾਸੀਆਂ ਨੂੰ ਸਫ਼ਾਈ ਪੱਖੋਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments