spot_img
Homeਮਾਝਾਗੁਰਦਾਸਪੁਰਭਾਰਤ ਵਿਕਾਸ ਪ੍ਰੀਸ਼ਦ ਨੇ ਐਂਟੀ ਡਰੱਗਜ਼ ਅਵੇਅਰਨੈਂਸ ਸੈਮੀਨਾਰ ਆਯੋਜਿਤ ਕੀਤਾ। ਨਸ਼ੇ ਦੇ...

ਭਾਰਤ ਵਿਕਾਸ ਪ੍ਰੀਸ਼ਦ ਨੇ ਐਂਟੀ ਡਰੱਗਜ਼ ਅਵੇਅਰਨੈਂਸ ਸੈਮੀਨਾਰ ਆਯੋਜਿਤ ਕੀਤਾ। ਨਸ਼ੇ ਦੇ ਵਪਾਰੀਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ— ਐੱਸ ਐੱਸ ਪੀ ਗੌਰਵ ਤੂਰਾ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਚਾਰ ਦਿਵਿਆਂਗਾਂ ਨੂੰ ਟਰਾਈ ਸਾਈਕਲ ਵੰਡੇ ਗਏ
ਕਾਦੀਆਂ 24 ਮਾਰਚ (ਸਲਾਮ ਤਾਰੀ)

ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਮੁਕੇਸ਼ ਵਰਮਾ ਦੀ ਅਗਵਾਈ ਹੇਠ ਅੱਜ ਸਥਾਨਕ ਏਵੀਐੱਮ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਂਟੀ ਡਰੱਗਜ਼ ਅਵੇਅਰਨੈਂਸ ਸੈਮੀਨਾਰ ਅਤੇ ਡੈਕਲਾਮੇਸ਼ਨ ਪ੍ਰਤੀਯੋਗਤਾ ਦਾ ਆਯੋਜਨ ਕਰਵਾਇਆ ਗਿਆ। ਜਿਸ ਵਿਚ ਇਲਾਕੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੇ ਭਾਸ਼ਣ ਦੁਆਰਾ ਨਸ਼ੇ ਤੇ ਅੰਕੁਸ਼ ਲਗਾਉਣ ਦੇ ਲਈ ਵਿਚਾਰ ਪੇਸ਼ ਕੀਤੇ । ਇਸ ਮੌਕੇ ਤੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਚਾਰ ਅਪਾਹਜਾਂ ਨੂੰ ਟਰਾਈ ਸਾਈਕਲ ਵੀ ਦਿੱਤੇ ਗਏ ਇਸ ਮੌਕੇ ਤੇ ਪੁਲੀਸ ਜ਼ਿਲ੍ਹਾ ਬਟਾਲਾ ਦੇ ਐੱਸ ਐੱਸ ਪੀ ਆਈ ਪੀ ਐਸ ਗੌਰਵ ਤੂਰਾ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਪਹੁੰਚੇ । ਉਨ੍ਹਾਂ ਦੇ ਨਾਲ ਥਾਣਾ ਕਾਦੀਆਂ ਦੇ ਐੱਸ ਐੱਚ ਓ ਅਮੋਲਕ ਸਿੰਘ ਵੀ ਮੌਜੂਦ ਸੀ । ਐੱਸ ਐੱਸ ਪੀ ਗੌਰਵ ਤੂਰਾ ਵਲੋਂ ਅਪਾਹਜਾਂ ਨੂੰ ਸਾਈਕਲ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੈਮੀਨਾਰ ਦਾ ਸ਼ੁੱਭ ਆਰੰਭ ਐੱਸ ਐੱਸ ਪੀ ਗੌਰਵ ਤੂਰਾ ਵਲੋਂ ਸ਼ਮ੍ਹਾ ਰੌਸ਼ਨ ਕਰ ਕੇ ਕੀਤਾ ਗਿਆ । ਇਸ ਮੌਕੇ ਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਮੁਕੇਸ਼ ਵਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਡਿਮਾਂਡ ਅਤੇ ਸਪਲਾਈ ਦਾ ਲਿੰਕ ਖ਼ਤਮ ਕਰਨਾ ਬਹੁਤ ਜ਼ਰੂਰੀ ਹੈ । ਉਨ੍ਹਾਂ ਨੇ ਕਿਹਾ ਕਿ ਨਸ਼ੇ ਤੋਂ ਦੂਰ ਰਹਿਣ ਦੇ ਲਈ ਹਰ ਵਿਦਿਆਰਥੀ ਨੂੰ ਵੱਡੇ ਗਰੁੱਪ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ ਤੇ ਆਪਣੇ ਦਿਲ ਦੇ ਵਿਚਾਰ ਪ੍ਰਗਟ ਕਰਦੇ ਰਹਿਣਾ ਚਾਹੀਦਾ ਹੈ। ਤਾਂ ਜੋ ਕਿਸੇ ਵੀ ਤਰ੍ਹਾਂ ਦੇ ਦਬਾਅ ਵਿਚ ਉਹ ਇਸ ਤਰ੍ਹਾਂ ਦਾ ਕੰਮ ਨਾ ਕਰੇ । ਪੁਲੀਸ ਜ਼ਿਲ੍ਹਾ ਬਟਾਲਾ ਦੇ ਐੱਸ ਐੱਸ ਪੀ ਗੌਰਵ ਤੂਰਾ ਨੇ ਜਿਥੇ ਵਿਦਿਆਰਥੀਆਂ ਦੇ ਨਾਲ ਇੰਟਰੈਕਸ਼ਨ ਕਰ ਉਨ੍ਹਾਂ ਦੇ ਮਨ ਦੇ ਵਿਚਾਰ ਸੁਣੇ ਉੱਥੇ ਉਨ੍ਹਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਅਤੇ ਸਰੀਰਕ ਕਸਰਤ ਨੂੰ ਵਧਾਵਾ ਦੇਣ ਦੇ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਉਨ੍ਹਾਂ ਨੇ ਨਸ਼ੇ ਦੇ ਵਪਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਨਸ਼ੇ ਦਾ ਵਪਾਰੀ ਨਹੀਂ ਬਖਸ਼ਿਆ ਜਾਵੇਗਾ ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਆਮ ਲੋਕਾਂ ਦੇ ਨਾਲ ਹੈ ਜੇਕਰ ਕਿਸੇ ਨੂੰ ਵੀ ਕੋਈ ਵੀ ਨਸ਼ੇ ਸਬੰਧੀ ਜਾਣਕਾਰੀ ਦੇਣੀ ਹੋਵੇ ਤਾਂ ਉਹ ਗੁਪਤ ਤੌਰ ਨਾਲ ਆਪਣੇ ਸਬੰਧਤ ਪੁਲਸ ਥਾਣੇ ਦੇ ਐਸਐਚਓ ਨੂੰ ਸੂਚਿਤ ਕਰ ਸਕਦਾ ਹੈ ਅਤੇ ਉਸ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ ।ਇਸ ਮੌਕੇ ਕਸ਼ਮੀਰ ਸਿੰਘ ਰਾਜਪੂਤ ਨੇ ਵੀ ਸੰਸਥਾ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਪੁਲਸ ਜ਼ਿਲਾ ਬਟਾਲਾ ਦੇ ਐੱਸਐੱਸਪੀ ਵੱਲੋਂ ਵੱਖ ਵੱਖ ਸਕੂਲਾਂ ਦੇ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਅਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਵਾਲੰਟੀਅਰਜ਼ ਨੂੰ ਵੀ ਸਨਮਾਨ ਪੱਤਰ ਭੇਂਟ ਕੀਤੇ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਜਸਬੀਰ ਸਿੰਘ ਸਮਰਾ, ਵਿੱਤ ਸਕੱਤਰ ਪਵਨ ਕੁਮਾਰ ,ਵਿਸ਼ਵ ਗੌਰਵ ਮੀਤ ਪ੍ਰਧਾਨ, ਗੌਰਵ ਰਾਜਪੂਤ , ਆਸ਼ੂ, ਅਸ਼ਵਨੀ ਵਰਮਾ, ਬਲਜੀਤ ਸਿੰਘ ਬੱਲੀ ਭਾਟੀਆ ‘ ਸੰਜੀਵ ਵਿਗ , ਮਨੋਜ ਕੁਮਾਰ, ਜਯੋਤੀ ਗੁਪਤਾ, ਮਨਜਿੰਦਰ ਕੌਰ, ਪੁਸ਼ਪਾ ਦੇਵੀ, ਸ਼ਮਾ ਦੇਵੀ, ਸੁਰਿੰਦਰ ਮੋਹਨ, ਸਟੇਟ ਐਵਾਰਡੀ ਵਿਪਨ ਪ੍ਰਾਸ਼ਰ, ਪ੍ਰਦੀਪ ਕੁਮਾਰ, ਸ਼ਸ਼ੀ ਬਾਲਾ , ਪ੍ਰਿੰਸੀਪਲ ਮਮਤਾ ਡੋਗਰਾ ,ਡਾ ਬਿਕਰਮਜੀਤ ਸਿੰਘ ਬਾਜਵਾ, ਬਟਾਲਾ ਤੋਂ ਕਮਲ ਅਗਰਵਾਲ, ਪ੍ਰਕਾਸ਼ ਸਿੰਘ ,ਵੀ ਮੌਜੂਦ ਸੀ ।
ਫੋਟੋ :–ਪੁਲੀਸ ਜ਼ਿਲ੍ਹਾ ਬਟਾਲਾ ਦੇ ਐੱਸ ਐੱਸ ਪੀ ਗੌਰਵ ਤੂਰਾ ਨੂੰ ਸਨਮਾਨਿਤ ਕਰਦੇ ਹੋਏ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਮੁਕੇਸ਼ ਵਰਮਾ ਅਤੇ ਉਨ੍ਹਾਂ ਦੀ ਟੀਮ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments